ਸੁਖਬੀਰ ਸਿੰਘ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ, ਪੰਜਾਬ ਲਈ ਵਿਸ਼ੇਸ਼ ਪੈਕੇਜ ਸਣੇ ਚੁੱਕੀਆਂ ਇਹ ਮੰਗਾਂ
Monday, Sep 01, 2025 - 04:06 PM (IST)

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਪੰਜਾਬ ਲਈ ਤੁਰੰਤ ਵਿਸ਼ੇਸ਼ ਪੈਕੇਜ ਜਾਰੀ ਕਰਨ ਦੀ ਅਪੀਲ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਰਾਹਤ ਕਾਰਜਾਂ ਨੂੰ ਸੁਚਾਰੂ ਬਣਾਉਣ ਲਈ NDRF ਅਤੇ ਫ਼ੌਜ ਦੇ ਜਵਾਨਾਂ ਅਤੇ ਉਪਕਰਣਾਂ ਦੀ ਤੈਨਾਤੀ ਵਧਾਉਣ ਦੀ ਵੀ ਅਪੀਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - Big Breaking: ਪੰਜਾਬ 'ਚ ਇਹ ਇੰਡਸਟਰੀਜ਼ ਰਹਿਣਗੀਆਂ ਬੰਦ! ਜਾਰੀ ਹੋ ਗਏ ਹੁਕਮ
ਸੁਖਬੀਰ ਸਿੰਘ ਬਾਦਲ ਨੇ PM ਮੋਦੀ ਨੂੰ ਹੜ੍ਹ ਕਾਰਨ ਪਾਣੀ ਖੜ੍ਹ ਜਾਣ ਕਰਕੇ ਪੈਦਾ ਹੋ ਰਹੀਆਂ ਸਿਹਤ ਸਮਸਿਆਵਾਂ ਦੇ ਹੱਲ ਲਈ ਵਿਸ਼ੇਸ਼ ਟੀਮਾਂ ਭੇਜਣ ਦੀ ਵੀ ਬੇਨਤੀ ਕੀਤੀ ਹੈ। ਇਸ ਤੋਂ ਇਲਾਵਾ ਕਿਸਾਨਾਂ ਨੂੰ ਫਸਲ ਦੇ ਨੁਕਸਾਨ ਦੇ ਨਾਲ-ਨਾਲ ਉਨ੍ਹਾਂ ਦੇ ਘਰਾਂ ਨੂੰ ਹੋਏ ਨੁਕਸਾਨ ਅਤੇ ਦੁਧਾਰੂ ਪਸ਼ੂਆਂ ਦੇ ਨੁਕਸਾਨ ਨੂੰ ਪੂਰਾ ਕਰਨ ਲਈ ਸਿੱਧੀ ਵਿੱਤੀ ਸਹਾਇਤਾ ਦੀ ਲੋੜ 'ਤੇ ਜ਼ੋਰ ਦਿੱਤਾ ਹੈ। ਕਿਸਾਨਾਂ ਨੂੰ ਕਰਜ਼ਿਆਂ ਦੀ ਵਸੂਲੀ ਤੋਂ ਰਾਹਤ ਤੋਂ ਇਲਾਵਾ ਖਾਣ-ਪੀਣ ਦੀਆਂ ਰਸਤਾਂ ਦੀ ਵੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਕਿਸਾਨੀ ਕਰਜ਼ੇ ਨੂੰ ਮੁਆਫ਼ ਕਰਨ ਲਈ ਇਕ ਢੁਕਵਾਂ ਸਮਾਂ ਹੈ ਤਾਂ ਜੋ ਉਨ੍ਹਾਂ ਨੂੰ ਇੱਕ ਨਵੀਂ ਸ਼ੁਰੂਆਤ ਮਿਲ ਸਕੇ।
ਇਹ ਖ਼ਬਰ ਵੀ ਪੜ੍ਹੋ - 'ਘਰਾਂ ਤੋਂ ਬਾਹਰ ਨਾ ਨਿਕਲਣ ਲੋਕ...!' ਟ੍ਰੈਫ਼ਿਕ ਪੁਲਸ ਵੱਲੋਂ ਐਡਵਾਈਜ਼ਰੀ ਜਾਰੀ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਇਨ੍ਹਾਂ ਭਿਆਨਕ ਹੜ੍ਹਾਂ ਤੋਂ ਬਚਣ ਲਈ ਅਗਾਊਂ ਉਪਾਅ ਕਰਨ ਲਈ ਇਕ ਵਿਸ਼ੇਸ਼ ਪੈਕੇਜ ਦੀ ਵੀ ਬੇਨਤੀ ਕੀਤੀ ਹੈ, ਜੋ ਕਿ 40 ਸਾਲਾਂ ਬਾਅਦ ਆਏ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ ਪਿਛਲੇ ਕਈ ਸਾਲਾਂ ਤੋਂ ਹੜ੍ਹ ਰੋਕਣ ਦੇ ਕਾਰਜਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ ਹੈ, ਜਿਸ ਨੇ ਲੋਕਾਂ ਨੂੰ ਇਸ ਆਫਤ ਵਿਚ ਪਾਇਆ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਮੁੱਖ ਦਰਿਆਵਾਂ ਅਤੇ ਨਾਲਿਆਂ ਦੀ ਸਫਾਈ ਦੇ ਨਾਲ-ਨਾਲ ਹੜ੍ਹ ਸੁਰੱਖਿਆ ਕਾਰਜਾਂ ਅਤੇ ਲੋੜ ਪੈਣ ‘ਤੇ ‘ਪੱਕੇ’ ਬੰਨ੍ਹਾਂ ਦੀ ਉਸਾਰੀ ਲਈ ਵਿਸ਼ੇਸ਼ ਫੰਡ ਅਲਾਟ ਕੀਤੇ ਜਾ ਸਕਦੇ ਹਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8