ਸੁਖਬੀਰ ਬਾਦਲ ਨੇ ਵਿੰਨ੍ਹਿਆ 'ਆਪ' ਸਰਕਾਰ 'ਤੇ ਨਿਸ਼ਾਨਾ, ਲਾਏ ਵੱਡੇ ਇਲਜ਼ਾਮ
Tuesday, Aug 30, 2022 - 08:50 PM (IST)

ਚੰਡੀਗੜ੍ਹ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ 'ਆਪ' ਸਰਕਾਰ 'ਤੇ ਇਕ ਵਾਰ ਫਿਰ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਟਵੀਟ ਕਰਦਿਆਂ ਕਿਹਾ ਕਿ 'ਆਪ' ਸਰਕਾਰ ਨੇ ਆਪਣੇ ਪ੍ਰਚਾਰ ਲਈ 700 ਕਰੋੜ ਰੁਪਏ ਦਾ ਬਜਟ ਅਲਾਟ ਕੀਤਾ ਹੈ। ਪਹਿਲਾਂ ਕਦੇ ਵੀ ਸੂਬੇ ਦੇ ਫੰਡਾਂ ਦੀ ਇਸ ਤਰ੍ਹਾਂ ਦੁਰਵਰਤੋਂ ਨਹੀਂ ਹੋਈ, ਜਿਵੇਂ ਹੁਣ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ : ਇੰਟਰਵਿਊ ਦੌਰਾਨ ਸੁਖਬੀਰ ਬਾਦਲ ਨੇ ਦਿੱਤਾ ਹਰ ਸਵਾਲ ਦਾ ਬੇਬਾਕ ਜਵਾਬ, ਹਾਰ ਦੀ ਵੀ ਦੱਸੀ ਵਜ੍ਹਾ
ਇਸ ਤੋਂ ਇਲਾਵਾ ਸੁਖਬੀਰ ਬਾਦਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਇਸ ਦੇ ਮੰਤਰੀ/ਵਿਧਾਇਕ ਰੇਤ ਦੀ ਗੈਰ-ਕਾਨੂੰਨੀ ਮਾਈਨਿੰਗ ਦੀ ਸਰਪ੍ਰਸਤੀ ਕਰ ਰਹੇ ਹਨ। ਇਹ ਘੁਟਾਲਾ 500 ਕਰੋੜ ਰੁਪਏ ਦੇ ਆਬਕਾਰੀ ਘੁਟਾਲੇ ਵਰਗਾ ਹੈ, ਜਿਸ ਦਾ ਅਸੀਂ ਪਿਛਲੇ ਹਫ਼ਤੇ ਪਰਦਾਫਾਸ਼ ਕੀਤਾ ਸੀ। ਮਾਈਨਿੰਗ ਮਾਫੀਆ ਨਾਲ ਮਿਲੀਭੁਗਤ ਕਰਕੇ ‘ਆਪ’ ਦੇ ਕਾਰਕੁਨਾਂ ਵੱਲੋਂ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਦੀ ਲੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਗੈਂਗਸਟਰ ਸੂਬੇ ਦੇ ਪੁਲਸ ਮੁਖੀ ਨੂੰ ਸ਼ਰੇਆਮ ਧਮਕੀਆਂ ਦੇ ਰਹੇ ਹਨ। ਇਸ ਤੋਂ ਪਹਿਲਾਂ ਕਦੇ ਵੀ ਗੈਂਗਸਟਰਾਂ ਦਾ ਇੰਨੀਆਂ ਖੁੱਲ੍ਹੀਆਂ ਧਮਕੀਆਂ ਦੇਣ ਦਾ ਹੌਸਲਾ ਨਹੀਂ ਪਿਆ ਸੀ।
ਇਹ ਵੀ ਪੜ੍ਹੋ : WhatsApp 'ਤੇ ਪੇਸ਼ ਹੋਇਆ JioMart, ਹੁਣ ਚੈਟ 'ਚ ਹੀ ਕਰ ਸਕੋਗੇ ਜ਼ਰੂਰੀ ਸਾਮਾਨ ਦੀ ਸ਼ਾਪਿੰਗ
ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।