SAD ਵਲੋਂ 1 ਫਰਵਰੀ ਤੋਂ ਆਰੰਭ ਹੋਵੇਗੀ ‘ਪੰਜਾਬ ਬਚਾਓ ਯਾਤਰਾ’, ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ਕੀਤੀ ਇਹ ਅਪੀਲ
Monday, Jan 15, 2024 - 09:51 AM (IST)
ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ, ਸੁਖਪਾਲ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਅਤੇ ਪੰਜਾਬੀਆਂ ਨੂੰ ਬਚਾਉਣ ਲਈ ਅਕਾਲੀ ਦਲ ਵੱਲੋਂ ਪਹਿਲੀ ਫਰਵਰੀ ਤੋਂ ਸ਼ੁਰੂ ਕੀਤੀ ਜਾ ਰਹੀ ‘ਪੰਜਾਬ ਬਚਾਓ ਯਾਤਰਾ’ ਦੀ ਡਟਵੀਂ ਹਮਾਇਤ ਕਰਨ।
ਇਤਿਹਾਸਕ ਮਾਘੀ ਮੇਲੇ ’ਤੇ ਵਿਸ਼ਾਲ ਸਿਆਸੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪੰਜਾਬੀਆਂ ਨੂੰ ‘ਆਪ’-ਕਾਂਗਰਸ ਗੱਠਜੋੜ, ਜੋ ਅਗਲੀਆਂ ਸੰਸਦੀ ਚੋਣਾਂ ਦੇ ਸਬੰਧ ਵਿਚ ਛੇਤੀ ਹੀ ਬਣਨ ਜਾ ਰਿਹਾ ਹੈ, ਨੂੰ ਨਕਾਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਪਾਰਟੀਆਂ ਨੇ ਤੁਹਾਨੂੰ ਅਤੇ ਸੂਬੇ ਨੂੰ ਲੁੱਟਿਆ ਹੈ ਤੇ ਹੁਣ ਇਹ ਗੱਠਜੋੜ, ਜੋ ਕਿ ਸੂਬੇ ਦੇ ਹਿੱਤਾਂ ਲਈ ਮਾਰੂ ਸਾਬਿਤ ਹੋਣ ਵਾਲਾ ਹੈ, ਕਰ ਕੇ ਤੁਹਾਡੀਆਂ ਵੋਟਾਂ ਲੁੱਟਣਾ ਚਾਹੁੰਦੇ ਹਨ। ਉਨ੍ਹਾਂ ਨੇ ਪੰਜਾਬੀਆਂ ਨੂੰ ਇਹ ਵੀ ਅਪੀਲ ਕੀਤੀ ਕਿ ਉਹ ਕਾਂਗਰਸ ਤੇ ‘ਆਪ’ ਦੋਵਾਂ ਦਾ ਅਸਲੀ ਕਿਰਦਾਰ ਪਛਾਣਨ।
ਇਹ ਵੀ ਪੜ੍ਹੋ : ਰਾਸ਼ਟਰਪਤੀ ਮੁਈਜ਼ੂ ਨੇ ਦਿਖਾਏ ਤੇਵਰ, '15 ਮਾਰਚ ਤੋਂ ਪਹਿਲਾਂ ਮਾਲਦੀਵ ਤੋਂ ਆਪਣੀਆਂ ਫੌਜਾਂ ਹਟਾਏ
ਕਾਂਗਰਸ ’ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਨੇ 1984 ਵਿਚ ਸ੍ਰੀ ਦਰਬਾਰ ਸਾਹਿਬ ’ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕੀਤਾ ਤੇ ਦਿੱਲੀ ਤੇ ਦੇਸ਼ ਦੇ ਹੋਰ ਹਿੱਸਿਆਂ ਵਿਚ ਸਿੱਖਾਂ ਦਾ ਕਤਲੇਆਮ ਕਰਵਾਇਆ। ਉਨ੍ਹਾਂ ਕਿਹਾ ਕਿ ਦੋਵੇਂ ਪਾਰਟੀਆਂ ਪੰਜਾਬ ਵਿਰੋਧੀ ਹਨ ਤੇ ਉਹ ਰਲ ਕੇ ਅਕਾਲੀ ਦਲ ਨੂੰ ਕਮਜ਼ੋਰ ਕਰਨ ’ਚ ਲੱਗੀਆਂ ਹਨ, ਕਿਉਂਕਿ ਉਹ ਜਾਣਦੀਆਂ ਹਨ ਕਿ ਸਿਰਫ ਅਕਾਲੀ ਦਲ ਹੀ ਉਨ੍ਹਾਂ ਦੇ ਮਾੜੇ ਮਨਸੂਬਿਆਂ ਦੇ ਰਾਹ ਵਿਚ ਅੜਿੱਕਾ ਹੈ।
ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਗੱਦਾਰਾਂ ਦੀ ਪਛਾਣ ਕਰਨ, ਜੋ ਪੰਥ ਦੇ ਏਕੇ ਦੇ ਰਾਹ ਵਿਚ ਰੁਕਾਵਟ ਬਣ ਰਹੇ ਹਨ। ਉਨ੍ਹਾਂ ਨੇ ਸੰਗਤ ਨੂੰ ਅਪੀਲ ਕੀਤੀ ਕਿ ਉਹ ਪੰਥ ਨੂੰ ਮਜ਼ਬੂਤ ਕਰਨ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆ ਰਹੀਆਂ ਚੋਣਾਂ ਲਈ ਵੋਟਾਂ ਰਜਿਸਟਰ ਕਰਵਾਉਣ।
ਇਹ ਵੀ ਪੜ੍ਹੋ : ਰਾਮ ਮੰਦਿਰ : ਵਿਦੇਸ਼ ਤੋਂ 'ਮਾਤਾ ਸੀਤਾ' ਦੇ ਪੇਕਿਓਂ ਅਯੁੱਧਿਆ ਆਉਣਗੇ 3,000 ਤੋਂ ਵੱਧ ਕੀਮਤੀ ਤੋਹਫ਼ੇ
ਇਸ ਮੌਕੇ ਸੀਨੀਅਰ ਆਗੂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਸਵ. ਪ੍ਰਕਾਸ਼ ਸਿੰਘ ਬਾਦਲ ਵੱਲੋਂ ਪੰਜਾਬ ਵਿਚ ਸ਼ਾਂਤੀ ਤੇ ਆਪਸੀ ਭਾਈਚਾਰਕ ਸਾਂਝ ਮਜ਼ਬੂਤ ਕਰਨ ਲਈ ਪਾਏ ਯੋਗਦਾਨ ਅਤੇ ਨਾਲ ਹੀ ਕਰਵਾਏ ਵਿਕਾਸ ਤੇ ਨਿਵੇਕਲੀਆਂ ਸਮਾਜ ਭਲਾਈ ਸਕੀਮਾਂ ਤੇ ਲਾਭਾਂ ਦਾ ਜ਼ਿਕਰ ਵੀ ਕੀਤਾ। ਆਗੂਆਂ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਵੀ ਪ੍ਰਕਾਸ਼ ਸਿੰਘ ਬਾਦਲ ਦੇ ਦਰਸਾਏ ਰਾਹ ’ਤੇ ਚੱਲ ਰਹੇ ਹਨ ਤੇ ਉਨ੍ਹਾਂ ਨੇ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਨੂੰ ਮੁੜ ਤੋਂ ਸ਼ਾਂਤੀ ਤੇ ਖੁਸ਼ਹਾਲੀ ਦੇ ਰਾਹ ’ਤੇ ਲਿਆਉਣ ਵਾਸਤੇ ਅਕਾਲੀ ਦਲ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਹਮਾਇਤ ਕਰਨ।
ਇਸ ਮੌਕੇ ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ, ਸੀਨੀਅਰ ਆਗੂ ਕੰਵਰਜੀਤ ਸਿੰਘ ਬਰਕੰਦੀ ਅਤੇ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲਾ ਪ੍ਰਧਾਨ ਪ੍ਰੀਤਇੰਦਰ ਸਿੰਘ ਸੰਮੇਵਾਲੀ ਨੇ ਵੀ ਸੰਬੋਧਨ ਕੀਤਾ। ਕਾਨਫਰੰਸ ਦੌਰਾਨ ਸਟੇਜ ਸਕੱਤਰ ਦੀ ਭੂਮਿਕਾ ਜ਼ਿਲਾ ਪ੍ਰਧਾਨ ਐਡਵੋਕੇਟ ਪ੍ਰੀਤ ਇੰਦਰ ਸਿੰਘ ਸੰਮੇਵਾਲੀ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਮਨਤਾਰ ਸਿੰਘ ਬਰਾੜ, ਭਾਈ ਮਨਜੀਤ ਸਿੰਘ, ਤੇਜਿੰਦਰ ਸਿੰਘ ਮਿੱਡੂਖੇੜਾ, ਮਨਜਿੰਦਰ ਸਿੰਘ ਬਿੱਟੂ, ਪ੍ਰਕਾਸ਼ ਸਿੰਘ ਭੱਟੀ, ਭਾਈ ਰਾਹੁਲ ਸਿੱਧੂ, ਗੁਰਪਾਲ ਸਿੰਘ ਗਰੇਵਾਲ, ਸਤਿੰਦਰ ਸਿੰਘ ਮੰਟਾ, ਜਗਸੀਰ ਸਿੰਘ ਬੱਬੂ ਜੈਮਲ ਵਾਲਾ, ਹੈਰੀ ਅਬੋਹਰ, ਅਵਤਾਰ ਸਿੰਘ ਵਣ ਵਾਲਾ, ਅਕਾਸ਼ਦੀਪ ਸਿੰਘ ਮਿੱਡੂਖੇੜਾ, ਪਰਮਿੰਦਰ ਸਿੰਘ ਕੋਲਿਆਂਵਾਲੀ, ਹਰਪਾਲ ਸਿੰਘ ਬੇਦੀ, ਚਰਨਜੀਤ ਸਿੰਘ ਸੱਕਾਂਵਾਲੀ, ਗੁਰਦੀਪ ਸਿੰਘ ਮੱੜਮੁਲੂ, ਗੁਰਬਾਜ ਸਿੰਘ ਮੱੜਮੱਲੂ, ਜਗਵੰਤ ਸਿੰਘ ਲੰਬੀ ਢਾਬ, ਪੂਰਨ ਸਿੰਘ ਲੰਡੇ ਰੋਡੇ, ਜਗਵੰਤ ਸਿੰਘ ਲੰਬੀ ਢਾਬ, ਗੁਰਮੇਲ ਸਿੰਘ ਲੱਖੇਵਾਲੀ, ਜਗਮੀਤ ਸਿੰਘ ਨਾਨਕਪੁਰਾ, ਐਡਵੋਕੇਟ ਗੁਰਸ਼ਮਿੰਦਰ ਸਿੰਘ ਬਰਾੜ ਲੱਖੇਵਾਲੀ, ਬੇਅੰਤ ਸਿੰਘ ਲਾਲੀ ਨੰਬਰਦਾਰ ਸੰਗੂਧੌਣ ਅਤੇ ਨੱਥਾ ਸਿੰਘ ਆਦਿ ਹਾਜ਼ਰ ਸਨ।
ਪਾਰਟੀ ਛੱਡ ਕੇ ਗਏ ਆਗੂਆਂ ਨੂੰ ਮੁੜ ਪਰਤਣ ਦੀ ਕੀਤੀ ਅਪੀਲ
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਸੇ ਨਾ ਕਿਸੇ ਕਾਰਨ ਆਪਣੀ ਮਾਂ ਪਾਰਟੀ ਛੱਡ ਕੇ ਗਏ ਅਕਾਲੀ ਆਗੂਆਂ ਨੂੰ ਮੁੜ ਪਾਰਟੀ ਵਿਚ ਪਰਤਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਕ ਖੇਤਰੀ ਪਾਰਟੀ ਹੋਣ ਦੇ ਕਾਰਨ ਸਿਰਫ ਸ਼੍ਰੋਮਣੀ ਅਕਾਲੀ ਦਲ ਹੀ ਹੈ, ਜਿਸ ਦਾ ਇਕਲੌਤਾ ਮਕਸਦ ਪੰਜਾਬੀਆਂ ਦੀ ਭਲਾਈ ਦੀ ਰਾਖੀ ਕਰਨਾ ਅਤੇ ਉਨ੍ਹਾਂ ਦੇ ਹੱਕਾਂ ਲਈ ਲੜ ਕੇ ਸੂਬੇ ਨੂੰ ਅੱਗੇ ਲਿਜਾਣਾ ਹੈ। ਇਹੀ ਸ. ਪ੍ਰਕਾਸ਼ ਸਿੰਘ ਬਾਦਲ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।
ਇਹ ਵੀ ਪੜ੍ਹੋ : iOS ਦੀ ਵਰਤੋਂ ਕਰਦੇ ਹੋਏ WhatsApp 'ਤੇ ਬਣਾਓ ਆਪਣੇ ਖ਼ੁਦ ਦੇ Sticker, ਜਾਣੋ ਹੋਰ ਵੀ ਦਿਲਚਸਪ ਫੀਚਰ ਬਾਰੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8