ਸੁਖਬੀਰ ਬਾਦਲ ਨੇ ਪਾਰਟੀ 'ਚ ਕੀਤੀਆਂ ਅਹਿਮ ਨਿਯੁਕਤੀਆਂ, ਜਾਣੋ ਕਿਸ ਨੂੰ ਸੌਂਪੀ ਕਿਹੜੀ ਜ਼ਿੰਮੇਵਾਰੀ

Monday, Jan 23, 2023 - 05:04 PM (IST)

ਸੁਖਬੀਰ ਬਾਦਲ ਨੇ ਪਾਰਟੀ 'ਚ ਕੀਤੀਆਂ ਅਹਿਮ ਨਿਯੁਕਤੀਆਂ, ਜਾਣੋ ਕਿਸ ਨੂੰ ਸੌਂਪੀ ਕਿਹੜੀ ਜ਼ਿੰਮੇਵਾਰੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਾਰਟੀ 'ਚ ਅਹਿਮ ਨਿਯੁਕਤੀਆਂ ਕਰਦੇ ਹੋਏ ਪਾਰਟੀ ਦੇ ਸੀਨੀਅਰ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਦਿੱਤੀਆਂ ਹਨ। ਇਸ ਦੀ ਜਾਣਕਾਰੀ ਕੋਰ ਕਮੇਟੀ ਦੇ ਮੈਂਬਰ ਦਲਜੀਤ ਸਿੰਘ ਚੀਮਾ ਵੱਲੋਂ ਦਿੱਤੀ ਗਈ ਹੈ। ਅੱਜ ਜਾਰੀ ਸੂਚੀ ਮੁਤਾਬਕ ਚਰਨਜੀਤ ਸਿੰਘ ਬਰਾੜ ਨੂੰ ਸੁਖਬੀਰ ਬਾਦਲ ਨੇ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ ਹੈ। ਉਹ ਪਾਰਟੀ ਪ੍ਰਧਾਨ ਦੇ ਦਫ਼ਤਰ ਦੇ ਕੰਮ ਦੇ ਨਾਲ-ਨਾਲ ਸਪੋਕਸਮੈਨ ਅਤੇ ਮੀਡੀਆ ਕੋਆਰਡੀਨੇਟਰ ਵੀ ਹੋਣਗੇ। 

ਇਹ ਵੀ ਪੜ੍ਹੋ- ਇੰਗਲੈਂਡ-ਕੈਨੇਡਾ 'ਚ ਪੜ੍ਹਾਈ ਕਰਨਾ ਸੌਖਾ ਨਹੀਂ, ਪੰਜਾਬੀਆਂ ਨੂੰ 5 ਵੱਡੀਆਂ ਚੁਣੌਤੀਆਂ ਦਾ ਕਰਨਾ ਪੈਂਦਾ ਸਾਹਮਣਾ

ਇਸੇ ਤਰ੍ਹਾਂ ਪਰਮਬੰਸ ਸਿੰਘ ਬੰਟੀ ਰੋਮਾਣਾ ਜਨਰਲ ਸਕੱਤਰ ਨੂੰ ਯੂਥ ਵਿੰਗ, ਸ਼੍ਰੋਮਣੀ ਅਕਾਲੀ ਦਲ ਦੇ ਸ਼ੋਸ਼ਲ ਮੀਡੀਆ ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਗੁਰਪ੍ਰੀਤ ਸਿੰਘ ਰਾਜੂਖੰਨਾਂ ਨੂੰ ਐੱਸ. ਓ. ਆਈ. ਦਾ ਕੋਆਰਡੀਨੇਟਰ ਨਿਯੁਕਤ ਕੀਤਾ ਹੈ। ਅਰਸ਼ਦੀਪ ਸਿੰਘ ਕਲੇਰ ਐਡਵੋਕੇਟ ਨੂੰ ਪਾਰਟੀ ਦਾ ਲੀਗਲ ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ ਤੇ ਨਛੱਤਰ ਸਿੰਘ ਗਿੱਲ ਨੂੰ ਮੁੜ ਤੋਂ ਪਾਰਟੀ ਦੇ ਆਈ. ਟੀ. ਵਿੰਗ ਦਾ ਪ੍ਰਧਾਨ ਨਿਯੁਕਤ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ ਦੇ ਸਕੂਲਾਂ ਨੂੰ ਲੈ ਕੇ ਏ. ਐੱਸ. ਆਈ. ਆਰ . ਦਾ ਸਰਵੇਖਣ, ਸਾਹਮਣੇ ਆਏ ਹੈਰਾਨ ਕਰ ਦੇਣ ਵਾਲੇ ਅੰਕੜੇ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News