ਸ਼ਹੀਦ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੁੱਜੇ ਸੁਖਬੀਰ ਬਾਦਲ

Friday, Jun 19, 2020 - 02:35 PM (IST)

ਚੀਮਾ ਮੰਡੀ (ਤਰਲੋਚਨ ਗੋਇਲ,ਬੇਦੀ) : ਭਾਰਤ-ਚੀਨ ਬਾਰਡਰ 'ਤੇ ਲਦਾਖ ਦੀ ਗਲਵਾਨ ਘਾਟੀ 'ਚ ਹੋਈ ਹਿੰਸਕ ਝੜਪ ਦੌਰਾਨ ਆਪਣੀ ਤਾਕਤ ਦਾ ਲੋਹਾ ਮਨਵਾਉਂਦੇ ਸ਼ਹੀਦੀ ਦਾ ਜਾਮ ਪੀਣ ਵਾਲੇ ਪਿੰਡ ਤੋਲਾਵਾਲ ਦੇ ਫ਼ੌਜੀ ਸ਼ਹੀਦ ਗੁਰਬਿੰਦਰ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਿੰਡ ਉਨ੍ਹਾਂ ਦੇ ਘਰ ਪੁੱਜੇ। ਇਸ ਮੌਕੇ ਉਨ੍ਹਾਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਸ਼ਹੀਦ ਗੁਰਵਿੰਦਰ ਸਿੰਘ ਵੱਲੋਂ ਦੇਸ਼ ਲਈ ਦਿੱਤੀ ਕੁਰਬਾਨੀ ਨੂੰ ਸਿਜਦਾ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਹੁਣ ਚੀਨ ਨੂੰ ਆਪਣੀਆਂ ਹਰਕਤਾਂ ਤੋਂ ਬਾਜ਼ ਆ ਜਾਣਾ ਚਾਹੀਦਾ ਹੈ ਕਿਉਂਕਿ ਭਾਰਤ ਕੋਲ ਇਕ ਤਾਕਤਵਰ ਫ਼ੌਜੀ ਅਤੇ ਯੋਗ ਪ੍ਰਧਾਨ ਮੰਤਰੀ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਫ਼ੌਜ ਵੱਲੋਂ ਗੋਲੀ ਨਾ ਚਲਾਏ ਜਾਣ ਦੇ ਦਿੱਤੇ ਬਿਆਨ 'ਤੇ ਪ੍ਰਤੀਕਰਮ ਦਿੰਦਿਆਂ ਕਿਹਾ,''ਕੈਪਟਨ ਸਾਬ ਇਹ ਸਮਾਂ ਰਾਜਨੀਤਕ ਬਿਆਨ ਦੇਣ ਦਾ ਨਹੀਂ ਕਿਉਂਕਿ ਉਥੇ ਦੇ ਹਾਲਾਤਾਂ ਦਾ ਫ਼ੌਜ ਨੂੰ ਹੀ ਪਤਾ ਹੈ।

ਇਹ ਵੀ ਪੜ੍ਹੋ : ਸ਼ਹੀਦਾਂ ਦੇ ਪਰਿਵਾਰਾਂ ਨੂੰ 10 ਲੱਖ ਦੀ ਬਜਾਏ 50 ਲੱਖ ਮੁਆਵਜ਼ਾ ਦੇਵੇਗੀ ਪੰਜਾਬ ਸਰਕਾਰ

PunjabKesariਉਨ੍ਹਾਂ ਕਿਹਾ ਕਿ ਇਹ ਸਮਾਂ ਰਾਜਨੀਤੀ ਛੱਡ ਕੇ ਦੇਸ਼ ਦੇ ਪ੍ਰਧਾਨ ਮੰਤਰੀ ਦੀ ਅਗਵਾਈ 'ਚ ਚੱਲਣ ਦਾ ਹੈ, ਇਸ ਮੌਕੇ ਉਨ੍ਹਾਂ ਕੇਂਦਰ ਅਤੇ ਪੰਜਾਬ ਸਰਕਾਰ ਤੋ ਮੰਗ ਕਰਦਿਆਂ ਕਿਹਾ ਕਿ ਸ਼ਹੀਦ ਦੀ ਯਾਦ 'ਚ ਪਿੰਡ ਦੇ ਸਰਕਾਰੀ ਹਾਈ ਸਕੂਲ ਨੂੰ ਅੱਪ ਗਰੇਡ ਕਰਕੇ ਸਕੂਲ ਦਾ ਨਾਂ ਸ਼ਹੀਦ ਗੁਰਬਿੰਦਰ ਸਿੰਘ ਦੇ ਨਾਂ 'ਤੇ ਰੱਖਿਆ ਜਾਵੇ। ਪਿੰਡ 'ਚ ਖੇਡ ਸਟੇਡੀਅਮ ਅਤੇ ਹੋਰ ਢੁਕਵੀਂ ਯਾਦਗਾਰ ਬਣਾਈ ਜਾਵੇ ਅਤੇ ਪਰਿਵਾਰ ਦੀ ਵੱਧ ਤੋਂ ਵੱਧ ਮਦਦ ਕੀਤੀ ਜਾਵੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ ਅਕਾਲੀ ਯੂਥ ਵਿੰਗ ਪੰਜਾਬ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਸ਼੍ਰੌਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਝੂੰਦਾਂ, ਪੀ. ਆਰ. ਟੀ. ਸੀ. ਦੇ ਸਾਬਕਾ ਉਪ ਚੇਅਰਮੈਨ, ਬਾਬੂ ਪ੍ਰਕਾਸ਼ ਚੰਦ ਗਰਗ, ਰਜਿੰਦਰ ਦੀਪਾ, ਤੇਜਾ ਸਿੰਘ ਕਮਾਲਪੁਰ ਤੋਂ ਇਲਾਵਾ ਪਿੰਡ ਵਾਸੀ ਹਾਜ਼ਰ ਹਨ।

ਇਹ ਵੀ ਪੜ੍ਹੋ : ਬਾਦਲਾਂ ਵਾਂਗ ਕੈਪਟਨ ਵੀ ਚਹੇਤਿਆਂ ਨੂੰ ਲੁਟਾਉਣ ਲੱਗੇ ਸਰਕਾਰੀ ਜਾਇਦਾਦਾਂ : ਹਰਪਾਲ ਚੀਮਾ


Anuradha

Content Editor

Related News