ਸੁਖਬੀਰ ਬਾਦਲ ਨੇ ਪਾਰਟੀ ਵਰਕਰਾਂ ਨਾਲ ਕੀਤੀ ਮੀਟਿੰਗ, ਕਿਹਾ- ''ਲੋਕ ਸਭਾ ਚੋਣਾਂ ਦੇ ਨਤੀਜਿਆਂ ਤੋਂ ਨਾ ਹੋਵੋ ਨਿਰਾਸ਼...''
Sunday, Jun 09, 2024 - 02:41 AM (IST)
ਚੰਡੀਗੜ੍ਹ (ਅੰਕੁਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਲੋਕ ਸਭਾ ਹਲਕਿਆਂ ’ਚ ਪਾਰਟੀ ਉਮੀਦਵਾਰਾਂ ਤੇ ਵਰਕਰਾਂ ਨਾਲ ਮੀਟਿੰਗਾਂ ਕਰਨ ਲਈ ਦੌਰੇ ਦੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਸੰਗਰੂਰ ਤੋਂ ਪਾਰਟੀ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨਾਲ ਅਮਰਗੜ੍ਹ ਤੇ ਰਣਜੀਤ ਸਿੰਘ ਢਿੱਲੋਂ ਨਾਲ ਲੁਧਿਆਣਾ ’ਚ ਉਨ੍ਹਾਂ ਦੀ ਰਿਹਾਇਸ਼ ’ਤੇ ਜਾ ਕੇ ਮੁਲਾਕਾਤ ਕੀਤੀ ਤੇ ਦੋਵਾਂ ਥਾਵਾਂ ’ਤੇ ਪਾਰਟੀ ਆਗੂਆਂ ਤੇ ਵਰਕਰਾਂ ਨਾਲ ਮੀਟਿੰਗ ਕੀਤੀ।
ਉਨ੍ਹਾਂ ਕਿਹਾ ਕਿ ਇਕੱਲਾ ਅਕਾਲੀ ਦਲ ਹੀ ਪੰਜਾਬ ਤੇ ਪੰਜਾਬੀਆਂ ਦੇ ਹਿੱਤਾਂ ਦੀ ਰਾਖੀ ਕਰ ਸਕਦਾ ਹੈ। ਅਸੀਂ ਪੰਜਾਬ ਦੇ ਹੱਕਾਂ ਲਈ ਸੰਘਰਸ਼ ਜਾਰੀ ਰੱਖਾਂਗੇ, ਭਾਵੇਂ ਉਹ ਦਰਿਆਈ ਪਾਣੀਆਂ ਦਾ ਮਸਲਾ ਹੋਵੇ, ਚੰਡੀਗੜ੍ਹ ਪੰਜਾਬ ਨੂੰ ਦੇਣ ਦੀ ਗੱਲ ਹੋਵੇ ਜਾਂ ਫਿਰ ਕਿਸਾਨਾਂ ਲਈ ਐੱਮ.ਐੱਸ.ਪੀ. ਦੀ ਕਾਨੂੰਨੀ ਗਾਰੰਟੀ ਲੈਣੀ ਹੋਵੇ, ਹਰ ਮਸਲੇ ਲਈ ਜ਼ੋਰਦਾਰ ਆਵਾਜ਼ ਬੁਲੰਦ ਕਰਦੇ ਰਹਾਂਗੇ।
ਇਹ ਵੀ ਪੜ੍ਹੋ- ਲੋਕ ਸਭਾ ਚੋਣਾਂ 'ਚ ਹਾਰ ਦੇ ਬਾਵਜੂਦ ਬਿੱਟੂ ਤੇ ਸੰਧੂ ਨੂੰ ਮੋਦੀ ਸਰਕਾਰ ਦੇ ਸਕਦੀ ਹੈ ਵੱਡੇ ਅਹੁਦੇ
ਉਨ੍ਹਾਂ ਨੇ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਨਤੀਜਿਆਂ ਤੋਂ ਨਿਰਾਸ਼ ਨਾ ਹੋਣ। ਉਨ੍ਹਾਂ ਕਿਹਾ ਕਿ ਸਾਨੂੰ ਹੁਣ ਆਉਂਦੀਆਂ ਜ਼ਿਮਨੀ ਚੋਣਾਂ ਲਈ ਤਿਆਰ ਰਹਿਣਾ ਪਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੇ ਵੇਖ ਲਿਆ ਹੈ ਕਿ ਕਿਵੇਂ ਦਿੱਲੀ ਆਧਾਰਿਤ ਪਾਰਟੀਆਂ ਅਕਾਲੀ ਦਲ ਖ਼ਿਲਾਫ਼ ਇਕਜੁੱਟ ਹੋਈਆਂ ਸਨ।
ਇਹ ਵੀ ਪੜ੍ਹੋ- MP ਸੁਖਜਿੰਦਰ ਸਿੰਘ ਰੰਧਾਵਾ ਦੀ 'ਥੱਪੜ' ਕਾਂਡ 'ਤੇ ਕੰਗਨਾ ਨੂੰ ਨਸੀਹਤ, ਕਿਹਾ- ''ਪਹਿਲਾਂ ਸੋਚੋ, ਫ਼ਿਰ ਕੁਝ ਬੋਲੋ''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e