ਪਟਿਆਲਾ ਜੇਲ੍ਹ ’ਚ ਬੰਦ ਬਿਕਰਮ ਮਜੀਠੀਆ ਨੂੰ ਮਿਲੇ ਸੁਖਬੀਰ ਬਾਦਲ, 1 ਘੰਟੇ ਤਕ ਕੀਤੀ ਮੁਲਾਕਾਤ

06/23/2022 3:47:00 PM

ਪਟਿਆਲਾ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਪਟਿਆਲਾ ਜੇਲ੍ਹ ’ਚ ਬੰਦ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲਣ ਪਹੁੰਚੇ। ਇਸ ਦੌਰਾਨ ਸੁਖਬੀਰ ਬਾਦਲ ਨੇ ਤਕਰੀਬਨ 1 ਘੰਟੇ ਤਕ ਮਜੀਠੀਆ ਨਾਲ ਮੁਲਾਕਾਤ ਕੀਤੀ। ਉਹ ਮਜੀਠੀਆ ਨਾਲ ਮੁਲਾਕਾਤ ਕਰਨ ਮਗਰੋਂ ਮੀਡੀਆ ਨਾਲ ਬਿਨਾਂ ਕੋਈ ਗੱਲਬਾਤ ਕੀਤੇ ਰਵਾਨਾ ਹੋ ਗਏ।

ਇਹ ਵੀ ਪੜ੍ਹੋ : ਬ੍ਰਿਟੇਨ ਤੋਂ ਆਈ ਦੁਖਦਾਇਕ ਖ਼ਬਰ: ਭਾਰਤੀ ਮੂਲ ਦੇ 13 ਸਾਲਾ ਬੱਚੇ ਦੀ ਨਦੀ 'ਚ ਡੁੱਬਣ ਕਾਰਨ ਮੌਤ

ਜ਼ਿਕਰਯੋਗ ਹੈ ਕਿ ਪਟਿਆਲਾ ਜੇਲ੍ਹ ’ਚ ਏ. ਡੀ. ਜੀ. ਪੀ. ਜੇਲ੍ਹ ਸਿੱਧੂ ਦੀ ਨਿਯੁਕਤੀ ਮਗਰੋਂ ਬਿਕਰਮ ਮਜੀਠੀਆ ਦੀ ਜਾਨ ਨੂੰ ਖ਼ਤਰਾ ਦੱਸਿਆ ਜਾ ਰਿਹਾ ਹੈ। ਇਸ ਨੂੰ ਲੈ ਕੇ ਬਿਕਰਮ ਮਜੀਠੀਆ ਦਾ ਪਰਿਵਾਰ ਤੇ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਰਾਜਪਾਲ ਨੂੰ ਵੀ ਮਿਲੇ ਸਨ ਅਤੇ ਇਕ ਮੰਗ-ਪੱਤਰ ਸੌਂਪਿਆ ਗਿਆ ਸੀ। ਇਸ ਤੋਂ ਬਾਅਦ ਅੱਜ ਸੁਖਬੀਰ ਬਾਦਲ ਬਿਕਰਮ ਮਜੀਠੀਆ ਨੂੰ ਮਿਲਣ ਲਈ ਪਟਿਆਲਾ ਜੇਲ੍ਹ ਵਿਚ ਪਹੁੰਚੇ ਸਨ। 


Manoj

Content Editor

Related News