ਸੁਖਬੀਰ ਬਾਦਲ ਨੇ ਯੂਥ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨਾਂ ਨਾਲ ਕੀਤੀ ਮੀਟਿੰਗ, ਤੈਅ ਕੀਤੀ ਰਣਨੀਤੀ

Tuesday, Aug 31, 2021 - 10:39 PM (IST)

ਜਲੰਧਰ (ਮ੍ਰਿਦੁਲ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਨਰਲ ਸੈਕਟਰੀ ਬਿਕਰਮ ਮਜੀਠੀਆ ਵੱਲੋਂ ਯੂਥ ਅਕਾਲੀ ਦਲ ਦੇ ਆਗੂਆਂ ਨਾਲ ਚੰਡੀਗੜ੍ਹ ਸਥਿਤ ਪਾਰਟੀ ਦਫਤਰ ਵਿਚ ਅਹਿਮ ਮੀਟਿੰਗ ਕੀਤੀ ਗਈ, ਜਿਸ ’ਚ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਸਬੰਧੀ ਰਣਨੀਤੀ ਤੈਅ ਕੀਤੀ ਗਈ ਅਤੇ ਯੂਥ ਆਗੂਆਂ ਕੋਲੋਂ ਫੀਡਬੈਕ ਲਈ ਗਈ। ਇਸ ਦੌਰਾਨ ਯੂਥ ਅਕਾਲੀ ਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਅਤੇ ਸੈਕਟਰੀ ਜਨਰਲ ਸਰਬਜੋਤ ਸਿੰਘ ਸਾਬੀ ਵੱਲੋਂ ਯੂਥ ਅਕਾਲੀ ਦਲ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਬਿਕਰਮ ਸਿੰਘ ਮਜੀਠੀਆ ਦੇ ਰੂ-ਬ-ਰੂ ਕਰਵਾਇਆ ਗਿਆ। ਮੀਟਿੰਗ ਦੌਰਾਨ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਨਿਰਦੇਸ਼ ਦਿੱਤੇ ਗਏ ਕਿ ਕਾਂਗਰਸ ਵੱਲੋਂ ਅਕਾਲੀ ਦਲ ਖ਼ਿਲਾਫ਼ ਕੀਤੇ ਜਾ ਰਹੇ ਝੂਠੇ ਪ੍ਰਚਾਰ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ। ਇੰਨਾ ਹੀ ਨਹੀਂ, ਬੂਥ ਪੱਧਰ ’ਤੇ ਲੋਕਾਂ ਦੀ ਮਦਦ ਕੀਤੀ ਜਾਵੇ ਅਤੇ 13 ਨੁਕਾਤੀ ਏਜੰਡਾ ਲੋਕਾਂ ਤੱਕ ਪਹੁੰਚਾਇਆ ਜਾਵੇ।

ਇਹ ਵੀ ਪੜ੍ਹੋ : ਕਿਸਾਨਾਂ 'ਤੇ ਲਾਠੀਚਾਰਜ ਲਈ ਖੱਟੜ ਸਰਕਾਰ ਜ਼ਿੰਮੇਵਾਰ, SDM 'ਤੇ ਹੋਵੇ 302 ਦਾ ਪਰਚਾ  : ਪ੍ਰਤਾਪ ਬਾਜਵਾ 

PunjabKesari

ਇਸਦੇ ਨਾਲ ਹੀ ਬਿਕਰਮ ਮਜੀਠੀਆ ਨੇ ਸਾਰੇ ਯੂਥ ਆਗੂਆਂ ਦਾ ਹੌਂਸਲਾ ਵਧਾਉਂਦਿਆਂ ਕਿਹਾ ਕਿ ਪਾਰਟੀ ਦਾ ਜ਼ਮੀਨੀ ਪੱਧਰ ’ਤੇ ਡਟ ਕੇ ਪ੍ਰਚਾਰ ਕੀਤਾ ਜਾਵੇ। ਮੀਟਿੰਗ ਦੇ ਆਖਿਰ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਸਾਰੇ ਜ਼ਿਲ੍ਹਾ ਪ੍ਰਧਾਨਾਂ ਨੂੰ ਨਿਯੁਕਤੀ ਕਾਰਡ ਵੀ ਦਿੱਤੇ ਗਏ।

ਇਹ ਵੀ ਪੜ੍ਹੋ : ਸਿੱਖਿਆ ਮੰਤਰੀ ਦਾ ਘਿਰਾਓ ਕਰਨ ਪਹੁੰਚੇ ਪੀ. ਟੀ. ਆਈ. ਅਧਿਆਪਕ ਪੁਲਸ ਨੇ ਕੀਤੇ ਨਜ਼ਰਬੰਦ 

PunjabKesari

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


Anuradha

Content Editor

Related News