ਕੈਪਟਨ ਨੂੰ ਪਿੱਛੇ ਛੱਡ ''ਟਰੂਡੋ'' ਦੇ ਪ੍ਰੋਗਰਾਮ ''ਚ ਸੁਖਬੀਰ ਨੇ ਮਾਰੀ ਐਂਟਰੀ

02/20/2018 10:56:05 AM

ਚੰਡੀਗੜ੍ਹ : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪਰਿਵਾਰ ਸਮੇਤ 7 ਦਿਨਾਂ ਦੇ ਦੌਰੇ 'ਤੇ ਭਾਰਤ ਆਏ ਹਨ ਅਤੇ ਉਹ 21 ਫਰਵਰੀ ਨੂੰ ਅੰਮ੍ਰਿਤਸਰ ਪੁੱਜ ਰਹੇ ਹਨ। ਇਸ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਤਾਂ ਉਨ੍ਹਾਂ ਦੀ ਮੁਲਾਕਾਤ ਨਹੀਂ ਹੋਵੇਗੀ ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਸ ਮੌਕੇ ਅੰਮ੍ਰਿਤਸਰ 'ਚ ਮੌਜੂਦ ਰਹਿਣਗੇ। ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੀ ਭਾਰਤ ਸਰਕਾਰ ਦੇ ਪ੍ਰਤੀਨਿਧੀ ਦੇ ਤੌਰ 'ਤੇ ਮੌਜੂਦ ਰਹੇਗੀ। ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਕੈਨੇਡਾ ਦੇ ਪ੍ਰਧਾਨ ਮੰਤਰੀ ਨਾਲ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ 'ਚ ਪਰਿਕਰਮਾ ਕਰਨਗੇ। ਜਿੱਥੇ ਹਰਸਿਮਰਤ ਭਾਰਤ ਸਰਕਾਰ ਦੀ ਪ੍ਰਤੀਨਿਧਤਾ ਕਰੇਗੀ, ਉੱਥੇ ਹੀ ਸੁਖਬੀਰ ਬਾਦਲ ਨੂੰ ਐੱਸ. ਜੀ. ਪੀ. ਸੀ. ਨੇ ਵਿਸ਼ੇਸ ਇਨਵਾਇਟੀ ਦੇ ਰੂਪ 'ਚ ਬੁਲਾਇਆ ਹੈ। ਇਸ ਗੱਲ ਦੀ ਪੁਸ਼ਟੀ ਅਕਾਲੀ ਦਲ ਦੇ ਬੁਲਾਰੇ ਡਾ. ਦਲਜੀਤ ਚੀਮਾ ਨੇ ਵੀ ਕੀਤੀ ਹੈ। ਦੱਸਣਯੋਗ ਹੈ ਕਿ ਜਸਟਿਨ ਟਰੂਡੋ ਦੇ ਪੰਜਾਬ ਦੌਰੇ ਨੂੰ ਲੈ ਕੇ ਲੰਬੇ ਸਮੇਂ ਤੋਂ ਸਿਆਸਤ ਗਰਮਾਈ ਹੋਈ ਸੀ। ਪਹਿਲਾਂ ਟਰੂਡੋ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਸੀ।


Related News