ਸਾਂਝਾ ਪੰਥਕ ਉਮੀਦਵਾਰ ਖੜ੍ਹਾ ਕਰਨ ਸਬੰਧੀ ਸਿਮਰਨਜੀਤ ਮਾਨ ਨੂੰ ਮਿਲੇ ਸੁਖਬੀਰ ਬਾਦਲ

06/03/2022 11:30:35 PM

ਸੰਗਰੂਰ (ਜ.ਬ.) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨਾਲ ਉਨ੍ਹਾਂ ਦੇ ਨਿਵਾਸ ਸਥਾਨ ’ਤੇ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਮਾਨ ਨਾਲ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਸਾਰੀਆਂ ਪੰਥਕ ਧਿਰਾਂ ਦਾ ਸਾਂਝਾ ਉਮੀਦਵਾਰ ਖੜ੍ਹਾ ਕਰਨ ਬਾਰੇ ਗੱਲਬਾਤ ਕੀਤੀ। ਇਹ ਪੰਥਕ ਉਮੀਦਵਾਰ ਪਿਛਲੇ ਲੰਮੇ ਸਮੇਂ ਤੋਂ ਜੇਲ੍ਹਾਂ ’ਚ ਬੰਦ ਬੰਦੀ ਸਿੰਘਾਂ ਦੇ ਪਰਿਵਾਰਕ ਮੈਂਬਰਾਂ ’ਚੋਂ ਹੋਵੇ, ਬਾਰੇ ਖੁੱਲ੍ਹ ਕੇ ਵਿਚਾਰਾਂ ਹੋਈਆਂ। ਅੱਧੇ ਘੰਟੇ ਦੀ ਬੰਦ ਕਮਰਾ ਮੀਟਿੰਗ ਦੌਰਾਨ ਸੁਖਬੀਰ ਬਾਦਲ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਣੇ ਮੋਰਚੇ ਦੇ ਪ੍ਰਧਾਨ ਜੰਗ ਸਿੰਘ ਵੱਲੋਂ ਲੰਮੇ ਸਮੇਂ ਤੋਂ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਬੀਬੀ ਕਮਲਦੀਪ ਕੌਰ ਨੂੰ ਸਾਰੀਆਂ ਪੰਥਕ ਧਿਰਾਂ ਦਾ ਸਾਂਝਾ ਉਮੀਦਵਾਰ ਬਣਾਉਣ ਸਬੰਧੀ ਕੀਤੇ ਜਾ ਰਹੇ ਯਤਨਾਂ ਬਾਰੇ ਜਾਣੂ ਕਰਵਾਇਆ।

ਇਹ ਵੀ ਪੜ੍ਹੋ : ਅਹਿਮ ਖ਼ਬਰ : ਗਿਆਨੀ ਹਰਪ੍ਰੀਤ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਲੈਣ ਤੋਂ ਕੀਤਾ ਇਨਕਾਰ

ਸੂਤਰਾਂ ਅਨੁਸਾਰ ਸਿਮਰਨਜੀਤ ਸਿੰਘ ਮਾਨ ਨੇ ਸਾਂਝਾ ਪੰਥਕ ਉਮੀਦਵਾਰ ਖੜ੍ਹਾ ਕਰਨ ਸਬੰਧੀ ਹਾਂ-ਪੱਖੀ ਹੁੰਗਾਰਾ ਭਰਿਆ। ਇਸ ਮੌਕੇ ਸੁਖਬੀਰ ਬਾਦਲ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੌਜੂਦ ਸਨ।

ਇਹ ਵੀ ਪੜ੍ਹੋ : ਸੰਗਰੂਰ ਜ਼ਿਮਨੀ ਚੋਣ ਨੂੰ ਲੈ ਕੇ ਬੰਦੀ ਸਿੰਘ ਰਿਹਾਈ ਮੋਰਚਾ ਦੇ ਆਗੂਆਂ ਨੇ ਸੁਖਬੀਰ ਬਾਦਲ ਨੂੰ ਮਿਲ ਕੀਤੀ ਇਹ ਅਪੀਲ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Mukesh

Content Editor

Related News