''ਅਸਤੀਫ਼ੇ'' ਪਿੱਛੋਂ ਸੁਖਬੀਰ ਬਾਦਲ ਨੇ ਮੁੜ ਲਈ ਅਕਾਲੀ ਦਲ ਦੀ ਮੈਂਬਰਸ਼ਿਪ
Monday, Jan 20, 2025 - 12:22 PM (IST)
ਚੰਡੀਗੜ੍ਹ/ਸ੍ਰੀ ਮੁਕਤਸਰ ਸਾਹਿਬ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਪਾਰਟੀ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮੈਂਬਰਸ਼ਿਪ ਫ਼ਾਰਮ ਭਰਿਆ ਗਿਆ ਹੈ। ਦੱਸ ਦਈਏ ਕਿ ਸੁਖਬੀਰ ਸਿੰਘ ਬਾਦਲ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਤੋਂ ਪਹਿਲਾਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਗਿਆ ਸੀ। ਇਸ ਮਗਰੋਂ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਤੇ ਹੋਰ ਅਕਾਲੀ ਆਗੂਆਂ ਨੂੰ ਧਾਰਮਿਕ ਸਜ਼ਾ ਵੀ ਲਗਾਈ ਗਈ ਸੀ।
ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਬਾਰੇ CM ਮਾਨ ਦਾ ਪਹਿਲਾ ਬਿਆਨ
ਅੱਜ ਸ਼੍ਰੋਮਣੀ ਅਕਾਲੀ ਦਲ ਵੱਲੋਂ ਮੈਂਬਰਸ਼ਿਪ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸ ਤਹਿਤ ਬਾਦਲ ਪਿੰਡ ਵਿਚ ਵੀ ਅਕਾਲੀ ਦਲ ਵੱਲੋਂ ਮੈਂਬਰਸ਼ਿਪ ਫ਼ਾਰਮ ਭਰੇ ਜਾ ਰਹੇ ਹਨ। ਇੱਥੇ ਸੁਖਬੀਰ ਸਿੰਘ ਬਾਦਲ ਨੇ ਇਕ ਵਰਕਰ ਵਜੋਂ ਮੈਂਬਰਸ਼ਿਪ ਫ਼ਾਰਮ ਭਰਿਆ ਅਤੇ ਮੁੜ ਤੋਂ ਅਕਾਲੀ ਦਲ ਦੀ ਮੈਂਬਰਸ਼ਿਪ ਲਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੈਨੂੰ ਵਿਸ਼ਵਾਸ ਹੈ ਕਿ ਅਸੀਂ ਇਕੱਲੇ ਲੰਬੀ ਵਿਧਾਨ ਸਭਾ ਹਲਕੇ ਵਿਚ 40 ਹਜ਼ਾਰ ਮੈਂਬਰ ਅਤੇ ਪੂਰੇ ਸੂਬੇ ਵਿਚ ਲਗਭਗ 50 ਲੱਖ ਮੈਂਬਰ ਰਜਿਸਟਰ ਕਰਨ ਦੇ ਯੋਗ ਹੋਵਾਂਗੇ। ਦੱਸ ਦਈਏ ਕਿ ਮੈਂਬਰਸ਼ਿਪ ਮੁਹਿੰਮ 25 ਫ਼ਰਵਰੀ ਤਕ ਚੱਲੇਗੀ ਤੇ 1 ਮਾਰਚ ਨੂੰ ਅਕਾਲੀ ਦਲ ਦੇ ਨਵੇਂ ਪ੍ਰਧਾਨ ਦੀ ਚੋਣ ਹੋਵੇਗੀ।
ਇਹ ਖ਼ਬਰ ਵੀ ਪੜ੍ਹੋ - ਪੰਜਾਬੀਆਂ ਦੀਆਂ ਮੌਜਾਂ, Free ਮਿਲਣਗੇ Laptop, Tablet ਤੇ Smart Watch! ਛੇਤੀ ਕਰ ਲਓ ਅਪਲਾਈ
ਇਸ ਦੇ ਨਾਲ ਹੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਤੀਜਿਆਂ ਨੇ ਬੜਾ ਸਾਫ਼ ਸੁਨੇਹਾ ਦਿੱਤਾ ਹੈ ਕਿ ਜਿਹੜੇ ਲੋਕ ਸਿੱਖ ਧਰਮ ਵਿਚ ਦਖ਼ਲਅੰਦਾਜ਼ੀ ਕਰਨਗੇ, ਸਿੱਖ ਸੰਗਤ ਉਨ੍ਹਾਂ ਨੂੰ ਨਕਾਰ ਕੇ ਪਰ੍ਹੇ ਸੁੱਟੇਗੀ। ਉਨ੍ਹਾਂ ਕਿਹਾ ਕਿ ਦਾਦੂਵਾਲ ਵਰਗੇ ਲੋਕ ਏਜੰਸੀਆਂ ਦੇ ਬੰਦੇ ਹਨ ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਨੂੰ ਤੋੜ ਕੇ ਹਰਿਆਣਾ ਵੱਖਰਾ ਕੀਤਾ ਤੇ ਹੁਣ ਆਪ ਚੋਣ ਹਾਰ ਗਏ। ਇਹ ਉਨ੍ਹਾਂ ਤਾਕਤਾਂ ਨੂੰ ਸਾਫ਼ ਸੁਨੇਹਾ ਹੈ ਕਿ ਉਹ ਲੋਕ ਕਿਸੇ ਧਰਮ ਵਿਚ ਦਖ਼ਲਅੰਦਾਜ਼ੀ ਨਾ ਕਰਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8