ਸੁਖਬੀਰ ਬਾਦਲ ਨੇ ਕੇਂਦਰੀ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਕੀਤੀ ਮੁਲਾਕਾਤ, ਇਸ ਮੁੱਦੇ 'ਤੇ ਹੋਈ ਗੱਲਬਾਤ

08/01/2023 11:10:30 PM

ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੇਂਦਰੀ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਰੇਲ ਮੰਤਰੀ ਤੋਂ ਫਿਰੋਜ਼ਪੁਰ - ਫਰੀਦਕੋਟ ਰੇਲ ਲਿੰਕ ਪ੍ਰਾਜੈਕਟ ਨੂੰ ਰੱਦ ਕਰਨ ਦੀ ਅਪੀਲ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਫਰੀਦਕੋਟ ਹਲਕੇ ਦੇ ਇੰਚਾਰਜ ਪਰਮਬੰਸ ਸਿੰਘ ਰੋਮਾਣਾ ਵੀ ਮੌਜੂਦ ਸਨ। 

ਇਹ ਖ਼ਬਰ ਵੀ ਪੜ੍ਹੋ - ਦੁਬਈ ਤੋਂ ਪ੍ਰਾਈਵੇਟ ਪਾਰਟ 'ਚ ਲੱਖਾਂ ਦਾ ਸੋਨਾ ਲੁਕੋ ਲਿਆਇਆ ਵਿਅਕਤੀ, ਅੰਮ੍ਰਿਤਸਰ ਏਅਰਪੋਰਟ 'ਤੇ ਗ੍ਰਿਫ਼ਤਾਰ

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਸਾਡੇ ਫਰੀਦਕੋਟ ਹਲਕੇ ਦੇ ਇੰਚਾਰਜ ਪਰਮਬੰਸ ਸਿੰਘ ਰੋਮਾਣਾ ਦੀ ਅਗਵਾਈ ਵਿਚ ਕਿਸਾਨਾਂ ਦੇ ਵਫ਼ਦ ਨੇ ਕੁਝ ਦਿਨ ਪਹਿਲਾਂ ਮੇਰੇ ਕੋਲ ਇਸ ਖਦਸ਼ੇ ਸਬੰਧੀ ਸੰਪਰਕ ਕੀਤਾ ਸੀ ਕਿ ਰੇਲ ਪ੍ਰਾਜੈਕਟ ਨਾ ਸਿਰਫ਼ ਉਨ੍ਹਾਂ ਦੀਆਂ ਵਾਹੀਯੋਗ ਜ਼ਮੀਨਾਂ ਨੂੰ ਹਿਸਿਆਂ 'ਚ ਵੰਡ ਦੇਵੇਗਾ, ਸਗੋਂ ਪਾਣੀ ਦੇ ਕੁਦਰਤੀ ਵਹਾਅ ਵਿਚ ਵੀ ਵੱਡੀ ਰੁਕਾਵਟ ਪੈਦਾ ਕਰੇਗਾ। ਵੱਖ-ਵੱਖ ਸਥਾਨਕ ਨਿਵਾਸੀਆਂ ਨਾਲ ਵਿਚਾਰ-ਵਟਾਂਦਰਾ ਕਰਨ ਤੋਂ ਬਾਅਦ ਪਤਾ ਲੱਗਾ ਕਿ ਇਸ ਰੇਲ ਪ੍ਰਾਜੈਕਟ ਦੀ ਕੋਈ ਖਾਸ ਜ਼ਰੂਰਤ ਨਾ ਹੋਣ ਕਰਕੇ ਇਸਨੂੰ ਪੂਰੀ ਤਰ੍ਹਾਂ ਟਾਲਿਆ ਜਾ ਸਕਦਾ ਹੈ।

ਇਹ ਖ਼ਬਰ ਵੀ ਪੜ੍ਹੋ - ਰਾਜਪਾਲ ਨੇ CM ਮਾਨ ਨੂੰ ਫ਼ਿਰ ਲਿਖਿਆ ਪੱਤਰ, ਬਾਬਾ ਸਾਹਿਬ ਦੇ ਭਾਸ਼ਣ ਦਾ ਹਵਾਲਾ ਦਿੰਦਿਆਂ ਕਹੀ ਇਹ ਗੱਲ

ਰੇਲ ਮੰਤਰੀ ਨੇ ਸਾਰੀ ਗੱਲਬਾਤ ਕਰਨ ਤੋਂ ਬਾਅਦ ਇਸ ਮਾਮਲੇ ਨੂੰ ਹੱਲ ਕਰਨ ਦਾ ਭਰੋਸਾ ਦਿੱਤਾ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News