ਕੈਨੇਡੀਅਨ ਸੰਸਦ ਮੈਂਬਰਾਂ ਨੂੰ ਮਿਲੇ ਸੁਖਬੀਰ ਸਿੰਘ ਬਾਦਲ, ਪੰਜਾਬੀਅਤ ਅਤੇ ਪੰਥਕ ਮੁੱਦਿਆਂ ''ਤੇ ਹੋਈ ਚਰਚਾ

Tuesday, Feb 17, 2026 - 01:47 PM (IST)

ਕੈਨੇਡੀਅਨ ਸੰਸਦ ਮੈਂਬਰਾਂ ਨੂੰ ਮਿਲੇ ਸੁਖਬੀਰ ਸਿੰਘ ਬਾਦਲ, ਪੰਜਾਬੀਅਤ ਅਤੇ ਪੰਥਕ ਮੁੱਦਿਆਂ ''ਤੇ ਹੋਈ ਚਰਚਾ

ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਪਵਿੱਤਰ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਕੈਨੇਡੀਅਨ ਸੰਸਦ ਮੈਂਬਰਾਂ ਦੇ ਇਕ ਵਫ਼ਦ ਦੀ ਨਾਸ਼ਤੇ 'ਤੇ ਮੇਜ਼ਬਾਨੀ ਕੀਤੀ। ਇਸ ਵਫ਼ਦ ਦੀ ਅਗਵਾਈ ਕੈਨੇਡੀਅਨ ਐੱਮ.ਪੀ. ਜਸਰਾਜ ਸਿੰਘ ਹੱਲਣ ਅਤੇ ਅਮਨਪ੍ਰੀਤ ਸਿੰਘ ਗਿੱਲ ਵੱਲੋਂ ਕੀਤੀ ਗਈ।

ਇਸ ਮੁਲਾਕਾਤ ਦੌਰਾਨ ਪੰਥ, ਪੰਜਾਬ ਅਤੇ ਪੰਜਾਬੀਅਤ ਨਾਲ ਸਬੰਧਤ ਅਹਿਮ ਵਿਸ਼ਿਆਂ 'ਤੇ ਪ੍ਰੇਰਨਾਦਾਇਕ ਵਿਚਾਰ-ਵਟਾਂਦਰਾ ਕੀਤਾ ਗਿਆ। ਸੁਖਬੀਰ ਬਾਦਲ ਨੇ ਦੱਸਿਆ ਕਿ ਉਨ੍ਹਾਂ ਨੇ ਦਵਿੰਦਰ ਸਿੰਘ ਗਿੱਲ ਨਾਲ ਵੀ ਫ਼ੋਨ 'ਤੇ ਗੱਲਬਾਤ ਕੀਤੀ, ਜੋ ਸਿਹਤ ਖ਼ਰਾਬ ਹੋਣ ਕਾਰਨ ਇਸ ਮਿਲਣੀ ਵਿਚ ਨਿੱਜੀ ਤੌਰ 'ਤੇ ਸ਼ਾਮਲ ਨਹੀਂ ਹੋ ਸਕੇ ਸਨ।

ਇਸ ਮੌਕੇ ਸੁਖਬੀਰ ਬਾਦਲ ਨੇ ਪੂਰੇ ਵਿਸ਼ਵਾਸ ਨਾਲ ਵਫ਼ਦ ਨੂੰ ਭਰੋਸਾ ਦਿਵਾਇਆ ਕਿ ਸ਼੍ਰੋਮਣੀ ਅਕਾਲੀ ਦਲ ਹਰ ਪੰਜਾਬੀ ਦੇ ਨਾਲ ਚਟਾਨ ਵਾਂਗ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਅਤ ਦੀਆਂ ਕੋਈ ਸਰਹੱਦਾਂ ਨਹੀਂ ਹੁੰਦੀਆਂ ਅਤੇ ਸਾਡੇ ਆਪਸੀ ਰਿਸ਼ਤੇ ਸਦੀਵੀ ਹਨ। ਉਨ੍ਹਾਂ ਨੇ ਵਿਸ਼ਵ ਭਰ ਵਿਚ ਉੱਚੇ ਅਹੁਦਿਆਂ 'ਤੇ ਸੇਵਾਵਾਂ ਨਿਭਾਅ ਰਹੇ ਪੰਜਾਬੀਆਂ 'ਤੇ ਮਾਣ ਮਹਿਸੂਸ ਕਰਦਿਆਂ 'ਪੰਜਾਬੀਅਤ ਜ਼ਿੰਦਾਬਾਦ' ਦਾ ਨਾਅਰਾ ਦਿੱਤਾ।


author

Anmol Tagra

Content Editor

Related News