ਫਿਰੋਜ਼ਪੁਰ ਹਲਕੇ ਤੋਂ ਸੁਖਬੀਰ ਸਿੰਘ ਬਾਦਲ ਨੇ ਭਰਿਆ ਨਾਮਜ਼ਦਗੀ ਪੱਤਰ
Friday, Apr 26, 2019 - 12:40 PM (IST)
ਫਿਰੋਜ਼ਪੁਰ (ਸਨੀ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਉਨ੍ਹਾਂ ਦੀ ਪਤਨੀ ਹਰਸਿਮਰਤ ਕੌਰ ਬਾਦਲ, ਭਾਜਪਾ ਦੇ ਆਗੂ ਕਮਲ ਸ਼ਰਮਾ, ਜਗਮੀਤ ਬਰਾੜ ਵਿਸ਼ੇਸ਼ ਤੌਰ 'ਤੇ ਮੌਜੂਦ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਕੰਪਲੈਕਸ ਦੇ ਬਾਹਰ ਅਕਾਲੀ ਵਰਕਰਾਂ ਦਾ ਇੱਕਠ ਦੇਖਣ ਨੂੰ ਮਿਲ ਰਿਹਾ ਸੀ। ਦੱਸ ਦੇਈਏ ਕਿ ਇਸ ਵਾਰ ਫਿਰੋਜ਼ਪੁਰ ਲੋਕ ਸਭਾ ਹਲਕੇ ਤੋਂ ਦਿਲਚਸਪ ਮੁਕਾਬਲਾ ਵੇਖਣ ਨੂੰ ਮਿਲੇਗਾ, ਕਿਉਂਕਿ ਕਾਂਗਰਸੀ ਉਮੀਦਵਾਰ ਸ਼ੇਰ ਸਿੰਘ ਘੁਬਾਇਆ, ਆਮ ਆਦਮੀ ਪਾਰਟੀ ਉਮੀਦਵਾਰ ਹਰਜਿੰਦਰ ਸਿੰਘ ਕਾਕਾ ਸਰਾਂ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਬੀਰ ਸਿੰਘ ਬਾਦਲ ਅਤੇ ਪੰਜਾਬ ਏਕਤਾ ਪਾਰਟੀ ਵਲੋਂ ਐਲਾਨੇ ਗਏ ਉਮੀਦਵਾਰ ਹੰਸ ਰਾਜ ਗੋਲਡਲ ਦਰਮਿਆਨ ਮੁਕਾਬਲਾ ਹੋਣ ਜਾ ਰਿਹਾ ਹੈ।