ਪੰਜ ਸਿੰਘ ਸਾਹਿਬਾਨਾਂ ਨੇ ਸੁਖਬੀਰ ਬਾਦਲ ਨੂੰ 15 ਦਿਨਾਂ ''ਚ ਸਪੱਸ਼ਟੀਕਰਨ ਦੇਣ ਲਈ ਕਿਹਾ

Monday, Jul 15, 2024 - 06:27 PM (IST)

ਪੰਜ ਸਿੰਘ ਸਾਹਿਬਾਨਾਂ ਨੇ ਸੁਖਬੀਰ ਬਾਦਲ ਨੂੰ 15 ਦਿਨਾਂ ''ਚ ਸਪੱਸ਼ਟੀਕਰਨ ਦੇਣ ਲਈ ਕਿਹਾ

ਅੰਮ੍ਰਿਤਸਰ : ਪੰਜ ਸਿੰਘ ਸਾਹਿਬਾਨਾਂ ਨੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਨਿੱਜੀ ਤੌਰ 'ਪੇਸ਼ ਹੋ ਕੇ ਦੋਸ਼ਾਂ ਦਾ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ। ਅੱਜ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਵਿਚ ਇਹ ਫ਼ੈਸਲਾ ਲਿਆ ਗਿਆ ਕਿ ਸ਼੍ਰੋਮਣੀ ਅਕਾਲੀ ਦਲ ਦੇ ਕੁਝ ਸੀਨੀਅਰ ਆਗੂਆਂ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੁੱਜੀ ਸ਼ਿਕਾਇਤ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਪੰਥਕ ਭਾਵਨਾਵਾਂ ਦੀ ਤਰਜਮਾਨੀ ਨਹੀਂ ਕੀਤੀ। ਜਿਸ ਕਰਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੂੰ ਦੋਸ਼ਾਂ ਦਾ ਸਪੱਸ਼ਟੀਕਰਨ 15 ਦਿਨ ਦੇ ਅੰਦਰ-ਅੰਦਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਨਿੱਜੀ ਤੌਰ ’ਤੇ ਪੇਸ਼ ਹੋ ਕੇ ਲਿਖਤੀ ਰੂਪ ਵਿਚ ਦੇਣ ਲਈ ਕਿਹਾ ਗਿਆ ਹੈ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪਾਸੋਂ 90 ਲੱਖ ਦੇ ਇਸ਼ਤਿਹਾਰ ਦੇਣ ਦੇ ਕੁਝ ਅਕਾਲੀ ਆਗੂਆਂ ਵੱਲੋਂ ਲਾਏ ਦੋਸ਼ਾਂ ਸਬੰਧੀ ਸਪੱਸ਼ਟੀਕਰਨ ਮੰਗਿਆ ਗਿਆ ਹੈ।

ਇਹ ਵੀ ਪੜ੍ਹੋ : ਜਲੰਧਰ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ

ਕੀ ਹੈ ਪੂਰਾ ਮਾਮਲਾ 

ਅਕਾਲੀ ਦਲ ਦੇ ਬਾਗੀ ਧੜੇ ਨੇ ਇਕ ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਪੇਸ਼ ਹੋ ਕੇ ਮੁਆਫ਼ੀਨਾਮਾ ਸੌਂਪਿਆ ਸੀ। ਇਸ ਮੁਆਫ਼ੀਨਾਮੇ ਵਿਚ ਸੁਖਬੀਰ ਸਿੰਘ ਬਾਦਲ ਤੋਂ ਹੋਈਆਂ ਚਾਰ ਗਲਤੀਆਂ ਲਈ ਮੁਆਫੀ ਮੰਗੀ ਗਈ ਸੀ। ਜਿਸ ਵਿਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਨੂੰ ਗਲਤੀ ਮੰਨਿਆ ਗਿਆ ਸੀ। ਉਸ ਸਮੇਂ ਡੇਰਾ ਮੁਆਫੀ ਨੂੰ ਮੁਆਫੀ ਦੇਣ ਦੇ ਮਾਮਲੇ ਵਿਚ 90 ਲੱਖ ਰੁਪਏ ਦੇ ਇਸ਼ਤਿਹਾਰ ਜਾਰੀ ਕਰਨ ਦੀ ਗੱਲ ਵੀ ਆਖੀ ਗਈ ਸੀ। ਇਸ ਤੋਂ ਇਲਾਵਾ 2015 ਵਿਚ ਫਰੀਦਕੋਟ ਦੇ ਬਰਗਾੜੀ ਵਿਚ ਹੋਈ ਬੇਅਦਬੀ ਦੀ ਘਟਨਾ ਦੀ ਸਹੀ ਢੰਗ ਨਾਲ ਜਾਂਚ ਨਾ ਕਰਨ ਲਈ ਵੀ ਮੁਆਫੀ ਮੰਗੀ ਗਈ। ਆਈ. ਪੀ. ਐੱਸ ਅਫਸਰ ਸੁਮੇਧ ਸੈਣੀ ਨੂੰ ਡੀ. ਜੀ. ਪੀ. ਬਣਾਉਣਾ ਅਤੇ ਮੁਹੰਮਦ ਇਜ਼ਹਾਰ ਆਲਮ ਦੀ ਪਤਨੀ ਨੂੰ ਟਿਕਟ ਦੇਣਾ ਵੀ ਗਲਤੀ ਮੰਨੀ ਗਈ। 

ਇਹ ਵੀ ਪੜ੍ਹੋ : ਪੰਜਾਬ ਦੇ ਡਿਪੂ ਹੋਲਡਰਾਂ ਲਈ ਚੰਗੀ ਖ਼ਬਰ, ਮਾਨ ਸਰਕਾਰ ਨੇ ਕੀਤਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News