ਸੁਖਬੀਰ ਬਾਦਲ ਵੱਲੋਂ ਤਰਨਜੋਤ ਸਿੰਘ ਦੀ ਮੌਤ ''ਤੇ ਡੂੰਘੇ ਦੁੱਖ ਦਾ ਪ੍ਰਗਟਾਵਾ, ਕਿਹਾ- ''ਸਰਕਾਰ ਪੂਰੀ ਤਰ੍ਹਾਂ ਅਸਫ਼ਲ''

Sunday, Jan 25, 2026 - 03:39 PM (IST)

ਸੁਖਬੀਰ ਬਾਦਲ ਵੱਲੋਂ ਤਰਨਜੋਤ ਸਿੰਘ ਦੀ ਮੌਤ ''ਤੇ ਡੂੰਘੇ ਦੁੱਖ ਦਾ ਪ੍ਰਗਟਾਵਾ, ਕਿਹਾ- ''ਸਰਕਾਰ ਪੂਰੀ ਤਰ੍ਹਾਂ ਅਸਫ਼ਲ''

ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਚਾਈਨਾ ਡੋਰ ਦੀ ਲਪੇਟ ਵਿਚ ਆ ਕੇ ਜਾਨ ਗਵਾਉਣ ਵਾਲੇ 15 ਸਾਲਾ ਬੱਚੇ ਤਰਨਜੋਤ ਸਿੰਘ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਦੁੱਖ ਦੀ ਘੜੀ 'ਚੋਂ ਲੰਘ ਰਹੇ ਪਰਿਵਾਰ ਨਾਲ ਦਿਲੀ ਹਮਦਰਦੀ ਜਤਾਉਣ ਦੇ ਨਾਲ-ਨਾਲ ਸਰਕਾਰ ਤੇ ਅਫ਼ਸਰਸ਼ਾਹੀ ਨੂੰ ਵੀ ਘੇਰਿਆ ਹੈ। 

ਸੁਖਬੀਰ ਸਿੰਘ ਬਾਦਲ ਨੇ ਸਮੂਹ ਪੰਜਾਬੀਆਂ ਨੂੰ ਚਾਈਨਾ ਡੋਰ ਦੀ ਵਰਤੋਂ ਨਾ ਕਰਨ ਦੀ ਅਪੀਲ ਕੀਤੀ ਹੈ, ਕਿਉਂਕ ਇਸ ਨਾਲ ਪੰਛੀਆਂ ਅਤੇ ਮਨੁੱਖੀ ਜਾਨਾਂ ਨੂੰ ਵੱਡਾ ਖ਼ਤਰਾ ਹੈ। ਇਸ ਡੋਰ ਕਾਰਨ ਆਏ ਦਿਨ ਘਰਾਂ ਦੇ ਚਿਰਾਗ਼ ਬੁੱਝ ਰਹੇ ਹਨ। ਸੁਖਬੀਰ ਨੇ ਕਿਹਾ ਕਿ ਉਹ ਇਸ ਨੂੰ ਸਰਕਾਰ ਦੀ ਵੱਡੀ ਨਲਾਇਕੀ ਮੰਨਦੇ ਹਨ, ਜੋ ਸਭ ਕੁਝ ਜਾਣਦੇ ਹੋਏ ਵੀ ਇਸ ਧੰਦੇ ਨੂੰ ਬੰਦ ਕਰਨ ਵਿਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਜਿਹੜੇ ਅਫ਼ਸਰ ਇਸ ਮੌਤ ਦੇ ਧੰਦੇ ਨੂੰ ਰੋਕਣ ਦੀ ਥਾਂ ਆਪਣੇ ਲਾਲਚ ਖਾਤਿਰ ਇਸ ਨੂੰ ਸ਼ਹਿ ਦੇ ਰਹੇ ਹਨ, ਉਨ੍ਹਾਂ ਨੂੰ ਪਛਾਣ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।

ਅਕਾਲੀ ਦਲ ਪ੍ਰਧਾਨ ਨੇ ਟਵੀਟ ਕੀਤਾ, "ਸਮਰਾਲਾ ਦੇ ਪਿੰਡ ਰੋਹਲੇ ਦੇ 15 ਸਾਲਾਂ ਬੱਚੇ ਤਰਨਜੋਤ ਸਿੰਘ ਦੀ ਚਾਇਨਾ ਡੋਰ ਦੇ ਲਪੇਟ ਵਿਚ ਆਉਣ ਕਾਰਨ ਮੌਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਇਸ ਦੁੱਖ ਦੀ ਘੜੀ 'ਚੋਂ ਲੰਘ ਰਹੇ ਪਰਿਵਾਰ ਨਾਲ ਮੇਰੀ ਦਿਲੀ ਹਮਦਰਦੀ ਹੈ। ਇਕ ਵਾਰ ਫ਼ਿਰ ਮੈਂ ਸਮੂਹ ਪੰਜਾਬੀਆਂ ਨੂੰ ਅਪੀਲ ਕਰਦਾ ਹਾਂ ਕਿ ਚਾਇਨਾ ਡੋਰ ਦੀ ਵਰਤੋਂ ਨਾ ਕੀਤੀ ਜਾਵੇ ਇਸ ਨਾਲ ਪੰਛੀਆਂ ਅਤੇ ਮਨੁੱਖੀ ਜਾਨਾਂ ਨੂੰ ਵੱਡਾ ਖ਼ਤਰਾ ਹੈ। ਆਏ ਦਿਨ ਘਰਾਂ ਦੇ ਚਿਰਾਗ਼ ਬੁੱਝ ਰਹੇ ਹਨ। ਮੈਂ ਇਸ ਨੂੰ ਸਰਕਾਰ ਦੀ ਵੱਡੀ ਨਲਾਇਕੀ ਮੰਨਦਾ ਹਾਂ ਜੋ ਸਭ ਕੁਝ ਜਾਣਦੇ ਹੋਏ ਵੀ ਇਸ ਧੰਦੇ ਨੂੰ ਬੰਦ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ। ਮੈਂ ਇਹ ਵੀ ਮੰਗ ਕਰਦਾ ਹਾਂ ਕਿ ਜੋ ਅਫ਼ਸਰ ਇਸ ਮੌਤ ਦੇ ਧੰਦੇ ਨੂੰ ਰੋਕਣ ਦੀ ਥਾਂ ਆਪਣੇ ਲਾਲਚ ਖਾਤਿਰ ਇਸ ਨੂੰ ਸ਼ਹਿ ਦੇ ਰਹੇ ਹਨ ਉਨ੍ਹਾਂ ਨੂੰ ਪਛਾਣ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।"


author

Anmol Tagra

Content Editor

Related News