ਨਵੇਂ ਸਾਲ ’ਤੇ ਸੁਖਬੀਰ ਬਾਦਲ ਸਣੇ ਕਈ ਸਿਆਸੀ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ

01/01/2024 3:05:09 PM

ਅੰਮ੍ਰਿਤਸਰ- ਗੁਰੂ ਨਗਰੀ ਦੇ ਵਾਸੀਆਂ ਨੇ ਨਵੇਂ ਸਾਲ ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕ ਕੇ ਕੀਤੀ। ਇਸ ਤੋਂ ਇਲਾਵਾ ਦੂਰ-ਦੁਰਾਡੇ ਤੋਂ ਲੋਕਾਂ ਸਣੇ ਕਈ ਸਿਆਸੀ ਆਗੂਆਂ ਨੇ ਵੀ ਗੁਰੂ ਸਾਹਿਬ ਦੇ ਚਰਨਾਂ 'ਚ ਅਰਦਾਸ ਕਰਕੇ ਨਵੇਂ ਸਾਲ ਦੀ ਸ਼ੁਰੂਆਤ ਕੀਤੀ। 

ਇਹ ਵੀ ਪੜ੍ਹੋ : ਨਵੇਂ ਸਾਲ ਦੀ ਆਮਦ ’ਤੇ ਵੱਡੀ ਗਿਣਤੀ ’ਚ ਸੰਗਤ ਸ੍ਰੀ ਦਰਬਾਰ ਸਾਹਿਬ ਨਤਮਸਤਕ, ਦੇਖੋ ਅਲੌਕਿਕ ਤਸਵੀਰਾਂ

ਨਵੇਂ ਸਾਲ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐੱਮ. ਪੀ. ਹਰਸਿਮਰਤ ਕੌਰ ਬਾਦਲ, ਸੀਨੀਅਨ ਆਗੂ ਬਿਕਰਮਜੀਤ ਸਿੰਘ ਮਜੀਠਿਆ ਅਤੇ ਲੋਕ ਸਭਾ ਮੈਂਬਰ ਗੁਰਜੀਤ ਸਿੰਘ ਔਜਲਾ ਸਣੇ ਹੋਰ ਵੀ ਕਈ ਸਿਆਸੀ ਆਗੂ ਨਤਮਸਤਕ ਹੋਏ। ਇਸ ਦੌਰਾਨ ਸਿਆਸੀ ਆਗੂਆਂ ਨੇ ਗੁਰੂ ਚਰਨਾਂ 'ਚ ਅਰਦਾਸ ਬੇਨਤੀ ਕਰ ਪੂਰੇ ਦੇਸ਼ ਵਾਸੀਆਂ ਨੂੰ ਨਵੇਂ ਸਾਲ ਦੀ ਮੁਬਾਰਕਬਾਦ ਦਿੱਤੀ।

ਇਹ ਵੀ ਪੜ੍ਹੋ : ਪ੍ਰੇਮ ਵਿਆਹ ਕਰਵਾਉਣ ਦੀ ਮਿਲੀ ਭਿਆਨਕ ਸਜ਼ਾ, 20 ਦੇ ਕਰੀਬ ਲੋਕਾਂ ਨੇ ਮੁੰਡੇ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਡਿਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan