'ਪੰਜਾਬ ਬਚਾਓ ਯਾਤਰਾ' ਸ਼ੁਰੂ ਕਰਨ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਸੁਖਬੀਰ ਬਾਦਲ

02/01/2024 12:34:10 PM

ਅੰਮ੍ਰਿਤਸਰ (ਸਰਬਜੀਤ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੁੱਜੀ।  ਸ਼੍ਰੋਮਣੀ ਅਕਾਲੀ ਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਦੀ ਅੱਜ ਸ਼ੁਰੂਆਤ ਕਰਨ ਤੋਂ ਪਹਿਲਾਂ ਅਕਾਲ ਤਖ਼ਤ ਸਾਹਿਬ ਤੇ ਅਰਦਾਸ ਕੀਤੀ ਗਈ। 'ਪੰਜਾਬ ਬਚਾਓ ਯਾਤਰਾ' ਦਾ ਅਗਾਜ਼ ਅਟਾਰੀ ਹਲਕੇ ਤੋਂ ਸ਼ੁਰੂ ਕਰਨ ਤੋਂ ਪਹਿਲਾਂ ਅੱਜ ਸਮੂਚੀ ਲੀਡਰਸ਼ਿਪ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਪਹੁੰਚੀ, ਜਿਥੇ ਉਨ੍ਹਾਂ ਪੰਜਾਬ ਬਚਾਓ ਅਤੇ ਪੰਜਾਬ ਦੀ ਚੜਜੀਕਲਾ ਦੀ ਅਰਦਾਸ ਕਰ ਇਸ ਯਾਤਰਾ ਦੀ ਸ਼ੁਰੂਆਤ ਮੌਕੇ ਗੁਰੂ ਘਰ ਨਤਮਸਤਕ ਹੋ ਆਸ਼ੀਰਵਾਦ ਲਿਆ । ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਆਗੂ ਦਲਜੀਤ ਸਿੰਘ ਚੀਮਾ ਤੇ ਭਾਈ ਮਨਜੀਤ ਸਿੰਘ ਅਤੇ ਹੋਰ ਅਕਾਲੀ ਆਗੂਆਂ ਨੇ ਦੱਸਿਆ ਕਿ ਪੰਜਾਬ ਨੂੰ ਬਚਾਉਣ ਲਈ ਇਹ ਯਾਤਰਾ ਦਾ ਅਗਾਜ਼ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਵੱਡੀ ਵਾਰਦਾਤ,  ਰਿਕਸ਼ਾ ਚਾਲਕ ਨੂੰ ਪੱਥਰ ਮਾਰ ਕੇ ਦਿੱਤੀ ਦਰਦਨਾਕ ਮੌਤ

PunjabKesari

ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵੱਡੇ ਵਿੱਤੀ ਸੰਕਟ ਨਾਲ ਜੂੰਝ ਰਿਹਾ ਹੈ ਲਾਅ ਐਂਡ ਆਰਡਰ ਦੀ ਸਥਿਤੀ ਖ਼ਰਾਬ ਹੈ ਲੁੱਟਾਂ- ਖੋਹਾਂ ਪੰਜਾਬ ਵਿਚ ਸਿਖਰਾ 'ਤੇ ਹਨ। ਪੰਜਾਬ ਸਿਰ ਕਰਜ਼ਾ ਵੱਧ ਰਿਹਾ ਅਤੇ ਉਸ ਪੈਸੇ ਦੀ ਵਰਤੋਂ ਪੰਜਾਬ ਸਰਕਾਰ ਵਲੋਂ ਕੇਜਰੀਵਾਲ ਦੇ ਸੁਫ਼ਨੇ ਪੂਰੇ ਕਰਨ ਵਿਚ ਕੀਤੀ ਜਾ ਰਹੀ ਹੈ। ਜਿਸਨੂੰ ਲੈ ਕੇ ਹੁਣ ਪੰਜਾਬ ਬਚਾਉਣ ਦਾ ਬੀੜਾ ਲੈ ਸ਼੍ਰੋਮਣੀ ਅਕਾਲੀ ਦਲ ਵਲੋਂ 'ਪੰਜਾਬ ਬਚਾਓ ਯਾਤਰਾ' ਸ਼ੁਰੂ ਕੀਤੀ ਗਈ ਹੈ, ਜਿਸ ਵਿਚ ਅਸੀਂ ਜਨਤਾ ਨਾਲ ਇਸ ਮਸਲਿਆਂ ਪ੍ਰਤੀ ਜਾਗਰੂਕਤਾ ਫੈਲਾ ਸਕੀਏ। ਉਹਨਾਂ ਨੂੰ ਪੰਜਾਬ ਸਰਕਾਰ ਦਾ ਅਸਲੀ ਚਿਹਰਾ ਦਿਖਾਵਾਂਗੇ ਅਤੇ ਆਪਣੇ ਪੰਜਾਬ ਨੂੰ ਇਨ੍ਹਾਂ ਦੇ ਹੱਥੋਂ ਬਰਬਾਦ ਹੋਣ ਤੋਂ ਰੋਕਾਗੇ।

ਇਹ ਵੀ ਪੜ੍ਹੋ : ਸ਼ਰਧਾਲੂਆਂ ਦੀ ਸਹੂਲਤ ਲਈ ਡੇਰਾ ਬਾਬਾ ਨਾਨਕ ‘ਦਰਸ਼ਨ ਸਥਲ’’ਤੇ 2 ਨਵੀਆਂ ਦੂਰਬੀਨਾਂ ਸਥਾਪਿਤ

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਾਰੀ ਪਾਰਟੀ ਨੇ ਅਰਦਾਸ ਕਰਕੇ ਇਹ ਯਾਤਰਾ ਸ਼ੁਰੂ ਕੀਤੀ ਹੈ। ਵਾਹਿਗੁਰੂ ਦੇ ਚਰਨਾਂ 'ਚ ਅਰਦਾਸ ਬੇਨਤੀ ਕਰਦੇ ਹਾਂ ਕਿ ਪੰਜਾਬ ਦੇ ਸਿਰ 'ਤੇ ਮਿਹਰ ਭਰਿਆ ਹੱਥ ਰੱਖਣ। ਸਾਡੀ ਪਾਰਟੀ ਪੰਜਾਬ ਨੂੰ ਬਚਾਉਣ ਲਈ ਜੋ ਯਤਨ ਕਰ ਰਹੀ ਹੈ ਸਾਡੀ ਪਾਰਟੀ 'ਤੇ ਮਿਹਰ ਕਰਨ। ਆਓ ਇਕੱਠੇ ਹੋ ਕੇ ਪੰਜਾਬ ਨੂੰ ਬਚਾ ਲਈਏ।

ਇਹ ਵੀ ਪੜ੍ਹੋ : ਡੇਢ ਸਾਲ ਤੱਕ ਪਾਈਆਂ ਪਿਆਰ ਦੀਆਂ ਪੀਂਘਾ, ਵਿਆਹ ਵਾਲੇ ਦਿਨ ਲਾੜਾ ਕਰ ਗਿਆ ਵੱਡਾ ਕਾਂਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News