ਸੁਖਬੀਰ ਬਾਦਲ ਤੋਂ ਗ਼ਰੀਬਾਂ ਦੇ ਭਲੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ: ਪਰਮਿੰਦਰ ਢੀਂਡਸਾ
Wednesday, Apr 14, 2021 - 05:19 PM (IST)
ਸੰਗਰੂਰ (ਵਿਜੈ ਕੁਮਾਰ ਸਿੰਗਲਾ): ਪੰਜਾਬ ਦੇ ਸਾਬਕਾ ਵਿੱਤ ਮੰਤਰੀ ਤੇ ਵਿਧਾਇਕ ਪਰਮਿੰਦਰ ਸਿੰਘ ਢੀਂਡਸਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਤਾਜ਼ਾ ਬਿਆਨਾਂ ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਲੋਕ ਸੇਵਾ ਨੂੰ ਵਪਾਰ ਬਣਾਉਣ ਦੇ ਯਤਨ ਕਰਨ ਵਾਲੇ ਆਗੂਆਂ ਤੋਂ ਗਰੀਬਾਂ ਦੇ ਭਲੇ ਦੀ ਉਮੀਦ ਨਹੀਂ ਕੀਤੀ ਜਾ ਸਕਦੀ। ਦਲਿਤ ਭਾਈਚਾਰੇ ਨੂੰ ਅਹੁਦੇ ਦੇਣ ਤੇ ਔਰਤਾਂ ਨੂੰ ਬੱਸਾਂ ਵਿੱਚ ਸਫ਼ਰ ਦੀ ਰਿਆਇਤ ਦੇਣਾ ਬਾਦਲ ਦਾ ਲੋਕਾਂ ਨੂੰ ਗੁੰਮਰਾਹ ਕਰਨ ਦਾ ਇੱਕ ਹੋਰ ਨਵਾਂ ਢੱਕਵੰਜ ਹੈ।
ਇਹ ਵੀ ਪੜ੍ਹੋ: ਪੰਜਾਬ ’ਚ ਮੁੱਖ ਮੰਤਰੀ ਦੇ ਚਿਹਰੇ ਨੂੰ ਲੈ ਕੇ ਭਗਵੰਤ ਮਾਨ ਦਾ ਵੱਡਾ ਬਿਆਨ (ਵੀਡੀਓ)
ਉਨ੍ਹਾਂ ਕਿਹਾ ਕਿ ਕਿਸ ਢੰਗ ਨਾਲ ਬਾਦਲ ਪਰਿਵਾਰ ਦੀ ਟਰਾਂਸਪੋਰਟ ਨੇ ਆਮ ਲੋਕਾਂ ਤੋਂ ਵੱਧ ਕਿਰਾਇਆ ਵਸੂਲਕੇ ਜਨਤਾ ਨੂੰ ਲੁੱਟਿਆ ਤੇ ਸਰਕਾਰ ਦੇ ਖਜ਼ਾਨੇ ਨੂੰ ਵੱਡਾ ਚੂਨਾ ਲਾਇਆ ਸੀ। ਇਸ ਬਾਰੇ ਪੰਜਾਬ ਦਾ ਬੱਚਾ ਬੱਚਾ ਜਾਣਦਾ ਹੈ। ਹੁਣ ਸੁਖਬੀਰ ਬਾਦਲ ਦਾ ਇਹ ਕਹਿਣਾ ਕਿ ਜੇਕਰ ਸਰਕਾਰ ਬਣਦੀ ਹੈ ਤਾਂ ਪ੍ਰਾਈਵੇਟ ਬੱਸਾਂ ਵਿੱਚ ਸਫ਼ਰ ਮੁਫ਼ਤ ਕਰਾਂਗੇ, ਲੋਕਾਂ ਨੂੰ ਗੁੰਮਰਾਹ ਕਰਨ ਦੇ ਸਿਵਾਏ ਕੁੱਝ ਨਹੀਂ ਹੈ। ਉਨ੍ਹਾਂ ਕਿਹਾ ਕਿ ਜਿਹੜਾ ਆਗੂ ਆਪਣੀ ਟਰਾਂਸਪੋਰਟ ਅੰਦਰ ਬੀਬੀਆਂ ਨੂੰ ਮੁਫ਼ਤ ਸਫ਼ਰ ਨਹੀਂ ਦੇ ਸਕਦਾ। ਉਸ ਤੋਂ ਕੀ ਆਸ ਰੱਖੀ ਜਾ ਸਕਦੀ ਹੈ।
ਇਹ ਵੀ ਪੜ੍ਹੋ: ਕੋਰੋਨਾ ਅੱਗੇ ਬੇਵੱਸ 'ਨਾਈਟ ਕਰਫਿਊ' , ਜਲੰਧਰ ਜ਼ਿਲ੍ਹੇ 'ਚ 38 ਦਿਨਾਂ ’ਚ ਮਿਲੇ 12 ਹਜ਼ਾਰ ਤੋਂ ਵੱਧ ਨਵੇਂ ਮਾਮਲੇ
ਢੀਂਡਸਾ ਨੇ ਕਿਹਾ ਕਿ ਅਸੀਂ ਲੋਕਾਂ ਦੇ ਭਲੇ ਦੀ ਗੱਲ ਤਾਂ ਸਮਝਦੇ ਜੇਕਰ ਬਾਦਲ ਆਪਣੀ ਟਰਾਂਸਪੋਰਟ ਅੰਦਰ ਬੀਬੀਆਂ ਦੇ ਮੁਫ਼ਤ ਸਫ਼ਰ ਦੀ ਪਹਿਲ ਕਰਦਾ। ਢੀਂਡਸਾ ਨੇ ਕਿਹਾ ਕਿ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ ਤੇ ਬੇਅਦਬੀ ਕਾਂਡ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਬਾਰੇ ਦੋਵੇਂ ਇੱਕ ਦੂਸਰੇ ਨਾਲ ਰਲੇ ਹੋੲੋ ਹਨ। ਢੀਂਡਸਾ ਨੇ ਅੱਜ ਇਲਾਕੇ ਦੀਆਂ ਕਈ ਦਾਣਾ ਮੰਡੀਆਂ ਦਾ ਦੌਰਾ ਕਰਕੇ ਖਰੀਦ ਦੇ ਪ੍ਰਬੰਧਾਂ ਨੂੰ ਬਾਰੀਕੀ ਨਾਲ ਦੇਖਿਆ ਤੇ ਕਿਸਾਨਾਂ ਨੂੰ ਦਰਪੇਸ਼ ਸਮੱਸਿਆਵਾਂ ਸੁਣ ਕੇ ਤੁਰੰਤ ਪ੍ਰਸ਼ਾਸਨ ਨੂੰ ਸੂਚਿਤ ਕਰਕੇ ਤੁਰੰਤ ਹੱਲ ਕਰਵਾਉਣ ਦੀ ਮੰਗ ਕੀਤੀ।ਉਨ੍ਹਾਂ ਦੋਸ਼ ਲਾਇਆ ਕਿ ਖਨੌਰੀ, ਲਹਿਰਾ ਤੇ ਮੂਨਕ ਦੀਆਂ ਦਾਣਾ ਮੰਡੀਆਂ ਅੰਦਰ ਕਣਕ ਦੀ ਖਰੀਦ ਬਾਰੇ ਵਿਤਕਰਾ ਕੀਤਾ ਜਾ ਰਿਹਾ ਹੈ। ਕਿਸਾਨਾਂ ਨੂੰ ਕਣਕ ਵੇਚਣ ਲਈ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਸਰਕਾਰ ਇਸ ਪਾਸੇ ਧਿਆਨ ਨਹੀਂ ਦੇ ਰਹੀ।
ਇਹ ਵੀ ਪੜ੍ਹੋ: ਦੇਸ਼ ਦੇ ਵਿਕਾਸ ’ਚ ਡਾ. ਭੀਮ ਰਾਓ ਅੰਬੇਡਕਰ ਜੀ ਦਾ ਵੱਡਾ ਯੋਗਦਾਨ: ਜਾਖੜ