ਸੁਖਬੀਰ ਬਾਦਲ ਹੋਏ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ

Monday, Dec 28, 2020 - 09:18 PM (IST)

ਸੁਖਬੀਰ ਬਾਦਲ ਹੋਏ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਨਤਮਸਤਕ

ਫਤਿਹਗੜ੍ਹ ਸਾਹਿਬ, (ਸੁਰੇਸ਼)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਤਿਹਾਸਕ ਗੁਰਦੁਆਰਾ ਫਤਿਹਗੜ੍ਹ ਸਾਹਿਬ ਵਿਖੇ ਪਹੁੰਚ ਕੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਿਹ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਹਰ ਸਾਲ ਇਨ੍ਹਾਂ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਆਉਂਦੇ ਹਨ। ਉਨ੍ਹਾਂ ਕਿਸਾਨਾਂ ਦੇ ਚੱਲ ਰਹੇ ਸੰਘਰਸ਼ ਦਾ ਜ਼ਿਕਰ ਕਰਦਿਆਂ ਕੇਂਦਰ ਦੀ ਮੋਦੀ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਰ ਵਰਕਰ ਨੂੰ ਕਿਸਾਨਾਂ ਦੇ ਸੰਘਰਸ਼ ਵਿਚ ਪੂਰਨ ਹਮਾਇਤ ਦੇਣ ਦੀ ਅਪੀਲ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲਾ ਜਥੇਦਾਰ ਜਗਦੀਪ ਸਿੰਘ ਚੀਮਾ, ਹਲਕਾ ਅਮਲੋਹ ਦੇ ਇੰਚਾਰਜ ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਸੀ ਪਠਾਣਾ ਦੇ ਇੰਚਾਰਜ ਦਰਬਾਰਾ ਸਿੰਘ ਗੁਰੂ, ਅਮਿਤ ਰਾਠੀ ਆਦਿ ਹਾਜ਼ਰ ਸਨ।


author

Bharat Thapa

Content Editor

Related News