HC ’ਚ ਜੱਜਾਂ ਦੀਆਂ ਨਵੀਆਂ ਨਿਯੁਕਤੀਆਂ ’ਤੇ ਸੁਖਬੀਰ ਬਾਦਲ ਨੇ ਪ੍ਰਗਟਾਈ ਹੈਰਾਨੀ, PMO ਨੂੰ ਕੀਤੀ ਇਹ ਅਪੀਲ

Monday, Aug 15, 2022 - 09:14 PM (IST)

HC ’ਚ ਜੱਜਾਂ ਦੀਆਂ ਨਵੀਆਂ ਨਿਯੁਕਤੀਆਂ ’ਤੇ ਸੁਖਬੀਰ ਬਾਦਲ ਨੇ ਪ੍ਰਗਟਾਈ ਹੈਰਾਨੀ, PMO ਨੂੰ ਕੀਤੀ ਇਹ ਅਪੀਲ

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸੰਸਦ ਮੈਂਬਰ ਸੁਖਬੀਰ ਬਾਦਲ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਵੇਂ ਜੱਜਾਂ ਵਿਚ ਕਿਸੇ ਸਿੱਖ ਜੱਜ ਦੀ ਨਿਯੁਕਤੀ ਨਾ ਕਰਨ ’ਤੇ ਹੈਰਾਨੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਸਿੱਖ ਕੌਮ ਨੂੰ ਹੈਰਾਨ ਕਰਨ ਵਾਲਾ ਤੋਹਫ਼ਾ ਮਿਲਿਆ ਹੈ।  ਬਾਦਲ ਨੇ ਕਿਹਾ ਕਿ ਆਜ਼ਾਦੀ ਦੇ ਸੰਘਰਸ਼ ’ਚ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖ ਕੌਮ ਨੇ ਦਿੱਤੀਆਂ ਪਰ ਇਹ ਜਾਣ ਕੇ ਬਹੁਤ ਦੁੱਖ ਹੋਇਆ ਕਿ ਪੰਜਾਬ ਤੇ ਹਰਿਆਣਾ ਹਾਈਕੋਰਟ ’ਚ ਨਿਯੁਕਤ ਕੀਤੇ ਗਏ 11 ਨਵੇਂ ਜੱਜਾਂ ’ਚੋਂ ਇਕ ਵੀ ਸਿੱਖ ਨਹੀਂ ਹੈ।

ਇਹ ਵੀ ਪੜ੍ਹੋ : ਇਹ ਵੀ ਪੜ੍ਹੋ : ਆਜ਼ਾਦੀ ਦਿਹਾੜੇ ’ਤੇ ਬਿਲ ਗੇਟਸ ਵੱਲੋਂ PM ਮੋਦੀ ਦੀ ਤਾਰੀਫ਼, 200 ਕਰੋੜ ਟੀਕਾਕਰਨ ਦੀ ਪ੍ਰਾਪਤੀ ’ਤੇ ਦਿੱਤੀ ਵਧਾਈ

PunjabKesari

ਪੰਜਾਬ ਤੇ ਹਰਿਆਣਾ ਹਾਈਕੋਰਟ ਲਈ ਨਵੇਂ ਨਿਯੁਕਤ ਜੱਜਾਂ ਦੀ ਸੂਚੀ ’ਚ ਕਿਸੇ ਵੀ ਸਿੱਖ ਨੂੰ ਨਿਯੁਕਤ ਨਾ ਕਰਨਾ ਹੈਰਾਨ ਕਰਨ ਵਾਲੀ ਗੱਲ ਹੈ। ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੇਗੀ। ਉਨ੍ਹਾਂ ਕਿਹਾ ਕਿ ਮੈਂ ਪ੍ਰਧਾਨ ਮੰਤਰੀ ਆਫਿਸ ਨੂੰ ਦਖ਼ਲ ਦੇਣ ਅਤੇ ਬੇਇਨਸਾਫ਼ੀ ਨੂੰ ਦੂਰ ਕਰਨ ਦੀ ਅਪੀਲ ਕਰਦਾ ਹਾਂ।

PunjabKesari

 


author

Manoj

Content Editor

Related News