ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਸਣੇ ਅਕਾਲੀ ਲੀਡਰਸ਼ਿਪ ਹੋਈ ਨਤਮਸਤਕ

Thursday, Aug 28, 2025 - 02:16 PM (IST)

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੁਖਬੀਰ ਬਾਦਲ ਸਣੇ ਅਕਾਲੀ ਲੀਡਰਸ਼ਿਪ ਹੋਈ ਨਤਮਸਤਕ

ਅੰਮ੍ਰਿਤਸਰ- ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੱਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਰਹੇ। ਅਰਦਾਸ ਦੌਰਾਨ ਪੰਜਾਬ ਦੇ ਵੱਡੇ ਹਿੱਸੇ ਨੂੰ ਪ੍ਰਭਾਵਿਤ ਕਰ ਰਹੀਆਂ ਮੁਸ਼ਕਲਾਂ ਤੋਂ ਬਚਾਅ ਅਤੇ ਲੋਕਾਂ ਦੀ ਖੈਰ-ਖ਼ੁਸ਼ਹਾਲੀ ਲਈ ਬੇਨਤੀ ਕੀਤੀ ਗਈ। ਇਸ ਮੌਕੇ ਸੁਖਬੀਰ ਸਿੰਘ ਬਾਦਲ ਨਾਲ ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ ,ਭਾਈ ਗੁਰਚਰਨ ਸਿੰਘ ਗਰੇਵਾਲ ਸਮੇਤ ਹੋਰ ਸੀਨੀਅਰ ਅਕਾਲੀ ਆਗੂ ਵੀ ਮੌਜੂਦ ਸਨ।

ਇਹ ਵੀ ਪੜ੍ਹੋ- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਦੌਰਾਨ 31 ਅਗਸਤ ਤੱਕ ਜਾਰੀ ਹੋਏ ਵੱਡੇ ਹੁਕਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News