ਕੋਟਕਪੂਰਾ ਫਾਇਰਿੰਗ ਮਾਮਲੇ ’ਚ ਸੁਖਬੀਰ ਬਾਦਲ SIT ਅੱਗੇ ਪੇਸ਼, 3 ਘੰਟੇ ਤੱਕ ਕੀਤੀ ਪੁੱਛਗਿੱਛ

Tuesday, Dec 13, 2022 - 01:33 AM (IST)

ਕੋਟਕਪੂਰਾ ਫਾਇਰਿੰਗ ਮਾਮਲੇ ’ਚ ਸੁਖਬੀਰ ਬਾਦਲ SIT ਅੱਗੇ ਪੇਸ਼, 3 ਘੰਟੇ ਤੱਕ ਕੀਤੀ ਪੁੱਛਗਿੱਛ

ਚੰਡੀਗੜ੍ਹ (ਰਮਨਜੀਤ ਸਿੰਘ)-ਬੇਅਦਬੀ ਮਾਮਲੇ ’ਚ ਇਨਸਾਫ਼ ਦੀ ਮੰਗ ਕਰ ਰਹੀਆਂ ਸਿੱਖ ਸੰਗਤਾਂ ’ਤੇ ਗੋਲ਼ੀਬਾਰੀ ਦੀ ਜਾਂਚ ਕਰ ਰਹੀ ਐੱਸ. ਆਈ. ਟੀ. ਨੇ ਸੋਮਵਾਰ ਨੂੰ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ। ਸਵੇਰੇ 11 ਵਜੇ ਤੋਂ ਬਾਅਦ ਪਹੁੰਚੇ ਸੁਖਬੀਰ ਸਿੰਘ ਬਾਦਲ ਤੋਂ ਕੋਟਕਪੂਰਾ ਗੋਲ਼ੀਬਾਰੀ ਦੀਆਂ ਘਟਨਾਵਾਂ ਸਬੰਧੀ ਐੱਸ. ਆਈ. ਟੀ. ਨੇ ਤਕਰੀਬਨ ਤਿੰਨ ਘੰਟੇ ਤੱਕ ਪੁੱਛਗਿੱਛ ਕੀਤੀ। ਪੰਜਾਬ ਪੁਲਸ ਇੰਸਟੀਚਿਊਟ ਸੈਕਟਰ-32 ਚੰਡੀਗੜ੍ਹ ਵਿਖੇ ਪੁੱਛਗਿੱਛ ਕੀਤੀ ਗਈ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਦੀ ਹੁਣ ਖ਼ੈਰ ਨਹੀਂ, CM ਮਾਨ ਨੇ ਦਿੱਤੀ ਚੇਤਾਵਨੀ

ਸੂਤਰਾਂ ਅਨੁਸਾਰ ਅਕਤੂਬਰ 2015 ’ਚ ਦਰਜ ਐੱਫ. ਆਈ. ਆਰ. ਨੰਬਰ 192 ਅਤੇ ਅਗਸਤ ’ਚ ਦਰਜ ਐੱਫ਼. ਆਈ. ਆਰ. ਨੰਬਰ 129 ਦੀ ਜਾਂਚ ਲਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਨਿਰਦੇਸ਼ਾਂ ’ਤੇ ਗਠਿਤ ਵਿਸ਼ੇਸ਼ ਜਾਂਚ ਟੀਮ ਵੱਲੋਂ ਘਟਨਾ ਸਮੇਂ ਪੁਲਸ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਗਈ ਸੀ। 2018 ’ਚ ਕੋਟਕਪੂਰਾ ਫਾਇਰਿੰਗ ਸਬੰਧੀ ਦਿੱਤੇ ਨਿਰਦੇਸ਼ਾਂ ਸਬੰਧੀ ਕਈ ਸਵਾਲ-ਜਵਾਬ ਹੋਏ। ਦੱਸਣਯੋਗ ਹੈ ਕਿ ਜਿਸ ਸਮੇਂ ਇਹ ਘਟਨਾਵਾਂ ਵਾਪਰੀਆਂ ਸਨ, ਉਸ ਸਮੇਂ ਸੁਖਬੀਰ ਸਿੰਘ ਬਾਦਲ ਉਪ ਮੁੱਖ ਮੰਤਰੀ ਦੇ ਨਾਲ-ਨਾਲ ਪੰਜਾਬ ਦੇ ਗ੍ਰਹਿ ਮੰਤਰੀ ਵੀ ਸਨ। ਜਾਣਕਾਰੀ ਅਨੁਸਾਰ ਸੁਖਬੀਰ ਸਿੰਘ ਬਾਦਲ ਨੂੰ ਪਿਛਲੇ ਮਹੀਨੇ 25 ਨਵੰਬਰ ਨੂੰ ਸੰਮਨ ਜਾਰੀ ਕਰਕੇ 12 ਦਸੰਬਰ, 2022 ਨੂੰ ਪੇਸ਼ ਹੋਣ ਲਈ ਕਿਹਾ ਗਿਆ ਸੀ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਵੀ ਐੱਸ. ਆਈ. ਟੀ. ਵੱਲੋਂ ਉਪਰੋਕਤ ਕੇਸਾਂ ਦੇ ਸਬੰਧ ’ਚ ਪਹਿਲਾਂ ਵੀ ਪੁੱਛਗਿੱਛ ਵਿਚ ਸ਼ਾਮਲ ਕੀਤਾ ਜਾ ਚੁੱਕਾ ਹੈ।

ਇਹ ਖ਼ਬਰ ਵੀ ਪੜ੍ਹੋ : ਵਿਜੀਲੈਂਸ ਨੇ ਰਿਸ਼ਵਤ ਦੀ ਪੇਸ਼ਕਸ਼ ਕਰਨ ਦੇ ਮਾਮਲੇ ’ਚ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖਿਲਾਫ਼ ਚਲਾਨ ਕੀਤਾ ਪੇਸ਼


author

Manoj

Content Editor

Related News