ਸੁਖਬੀਰ ਬਾਦਲ ਨੂੰ ਰਾਜਾ ਵੜਿੰਗ ਦੀ ਚੁਣੌਤੀ, ਕਿਹਾ-''ਗਿੱਦੜਬਾਹਾ ਕਾਂਗਰਸ ਦੀ ਝੋਲੀ ’ਚ ਪਾਵਾਂਗੇ''
Wednesday, Jan 07, 2026 - 08:04 AM (IST)
ਮਾਨਸਾ/ ਚੰਡੀਗੜ੍ਹ (ਸੰਦੀਪ ਮਿੱਤਲ) - ਪੰਜਾਬ ’ਚ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਦੋ ਸਾਲ ਪਹਿਲਾਂ ਹੀ ਸਿਆਸੀ ਮਾਹੌਲ ਤਿੱਖੀ ਟਕਰਾਅ ਵਾਲੀ ਦਿਸ਼ਾ ਵੱਲ ਵੱਧਦਾ ਨਜ਼ਰ ਆ ਰਿਹਾ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਰਾਜਾ ਵੜਿੰਗ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਬਿਨਾਂ ਕਿਸੇ ਘੁੰਮਾਫਿਰਾ ਦੇ ਖੁੱਲ੍ਹੀ ਚੁਣੌਤੀ ਦਿੰਦਿਆਂ ਕਿਹਾ ਹੈ ਕਿ ਉਹ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ’ਚ ਦੋ ਹਲਕਿਆਂ ਤੋਂ ਨਹੀਂ, ਸਗੋਂ ਸਿਰਫ ਇਕ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਹੀ ਚੋਣ ਲੜਨ।
ਇਹ ਵੀ ਪੜ੍ਹੋ : ਹੁਣ ਘਰ ਬੈਠੇ Online ਰੀਨਿਊ ਕਰੋ ਆਪਣਾ ਡਰਾਈਵਿੰਗ ਲਾਇਸੈਂਸ, RTO ਜਾਣ ਦੀ ਲੋੜ ਨਹੀਂ
ਰਾਜਾ ਵੜਿੰਗ ਨੇ ਕਿਹਾ ਕਿ ਜੇਕਰ ਸੁਖਬੀਰ ਬਾਦਲ ਗਿੱਦੜਬਾਹਾ ਤੋਂ ਚੋਣ ਮੈਦਾਨ ’ਚ ਉਤਰਦੇ ਹਨ ਤਾਂ ਉਹ ਖੁਦ ਉਨ੍ਹਾਂ ਦੇ ਮੁਕਾਬਲੇ ਚੋਣ ਲੜਨਗੇ ਅਤੇ ਲੋਕਾਂ ਦੇ ਸਹਿਯੋਗ ਨਾਲ ਇਹ ਸੀਟ ਜਿੱਤ ਕੇ ਕਾਂਗਰਸ ਦੀ ਝੋਲੀ ’ਚ ਪਾਉਣਗੇ। ਉਨ੍ਹਾਂ ਦਾਅਵਾ ਕੀਤਾ ਕਿ ਅਕਾਲੀ ਦਲ ਦੀ ਨੀਤੀਆਂ ਤੋਂ ਪੰਜਾਬ ਦੀ ਜਨਤਾ ਪੂਰੀ ਤਰ੍ਹਾਂ ਤੰਗ ਆ ਚੁੱਕੀ ਹੈ। ਕਾਂਗਰਸ ਪ੍ਰਧਾਨ ਨੇ ਕਿਹਾ ਕਿ ਸੁਖਬੀਰ ਬਾਦਲ ਹਮੇਸ਼ਾ ਸੁਰੱਖਿਅਤ ਹਲਕਿਆਂ ਦੀ ਭਾਲ ਕਰਦੇ ਰਹੇ ਹਨ ਪਰ ਹੁਣ ਸਮਾਂ ਆ ਗਿਆ ਹੈ ਕਿ ਉਹ ਆਪਣੀ ਲੋਕਪ੍ਰਿਯਤਾ ਦਾ ਅਸਲ ਇਮਤਿਹਾਨ ਦੇਣ। ਜੇਕਰ ਉਹ ਆਪਣੇ ਆਪ ਨੂੰ ਲੋਕਾਂ ਦਾ ਨੇਤਾ ਸਮਝਦੇ ਹਨ ਤਾਂ ਗਿੱਦੜਬਾਹਾ ਤੋਂ ਇਕੱਲੇ ਚੋਣ ਲੜ ਕੇ ਦਿਖਾਉਣ।
ਇਹ ਵੀ ਪੜ੍ਹੋ : ਵੱਡੀ ਵਾਰਦਾਤ : ਮੋਗਾ ਦੇ ਪਿੰਡ ਭਿੰਡਰ ਕਲਾਂ ਵਿਖੇ ਤੜਕਸਾਰ ਗੋਲੀਆਂ ਨਾਲ ਭੁੰਨ੍ਹ 'ਤਾ ਨੌਜਵਾਨ
ਰਾਜਾ ਵੜਿੰਗ ਨੇ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਤਿੱਖਾ ਹਮਲਾ ਕਰਦਿਆਂ ਦੋਸ਼ ਲਗਾਇਆ ਕਿ ਅਕਾਲੀ ਸਰਕਾਰਾਂ ਦੇ ਦੌਰਾਨ ਪੰਜਾਬ ਨੂੰ ਨਸ਼ੇ, ਬੇਰੋਜ਼ਗਾਰੀ ਅਤੇ ਕਰਜ਼ੇ ਦੀ ਦਲਦਲ ’ਚ ਧੱਕਿਆ ਗਿਆ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅੱਜ ਵੀ ਆਪਣੇ ਪੁਰਾਣੇ ਕੰਮਾਂ ਦਾ ਜਵਾਬ ਦੇਣ ਤੋਂ ਬਚ ਰਿਹਾ ਹੈ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾਂ ਹੀ ਸੁਖਬੀਰ ਸਿੰਘ ਬਾਦਲ ਨੇ ਐਲਾਨ ਕੀਤਾ ਸੀ ਕਿ ਉਹ ਗਿੱਦੜਬਾਹਾ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਇਸ ਐਲਾਨ ਤੋਂ ਬਾਅਦ ਰਾਜਾ ਵੜਿੰਗ ਦੀ ਇਹ ਖੁੱਲ੍ਹੀ ਚੁਣੌਤੀ ਪੰਜਾਬ ਦੀ ਸਿਆਸਤ ’ਚ ਨਵਾਂ ਤੂਫਾਨ ਖੜ੍ਹਾ ਕਰ ਰਹੀ ਹੈ।
ਇਹ ਵੀ ਪੜ੍ਹੋ : ਨਵੇਂ ਸਾਲ ਦੇ ਪਹਿਲੇ ਦਿਨ ਮਹਿੰਗਾਈ ਦਾ ਵੱਡਾ ਝਟਕਾ : 111 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ
ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਇਹ ਬਿਆਨਬਾਜ਼ੀ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਅਤੇ ਅਕਾਲੀ ਦਲ ਵਿਚਕਾਰ ਸਿੱਧੀ, ਫੈਸਲਾਕੁੰਨ ਟੱਕਰ ਦਾ ਸੰਕੇਤ ਹੈ। ਅਖੀਰ ’ਚ ਰਾਜਾ ਵੜਿੰਗ ਨੇ ਕਿਹਾ ਕਿ ਪੰਜਾਬ ਦੀ ਮੌਜੂਦਾ ਸਰਕਾਰ ਤੋਂ ਵੀ ਲੋਕਾਂ ਦਾ ਮੋਹ ਭੰਗ ਹੋ ਚੁੱਕਾ ਹੈ। ਜਦੋਂ ਕਿ ਅਕਾਲੀ ਅਤੇ ਭਾਜਪਾ ਦੇ ਪੱਲੇ ਕੁੱਝ ਵੀ ਨਹੀਂ ਹੈ। ਉਨ੍ਹਾਂ ਦਾਅਵਾ ਕੀਤਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਕਾਂਗਰਸ ਭਾਰੀ ਬਹੁਮਤ ਨਾਲ ਆਪਣੀ ਸਰਕਾਰ ਬਣਾਏਗੀ।
ਇਹ ਵੀ ਪੜ੍ਹੋ : 3 ਦਿਨ ਨਹੀਂ ਮਿਲੇਗੀ ਦਾਰੂ, ਸਾਰੇ ਠੇਕੇ ਰਹਿਣਗੇ ਬੰਦ, ਸਰਕਾਰ ਵਲੋਂ ਹੁਕਮ ਜਾਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
