2021 'ਚ ਦਰਜ ਹੋਈ FIR ਰੱਦ ਕਰਵਾਉਣ ਲਈ ਹਾਈ ਕੋਰਟ ਪਹੁੰਚੇ ਸੁਖਬੀਰ ਬਾਦਲ, ਜਾਣੋ ਕੀ ਸੀ ਮਾਮਲਾ
Thursday, Jan 12, 2023 - 06:28 PM (IST)
ਚੰਡੀਗੜ੍ਹ (ਹਾਂਡਾ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਲ 2021 'ਚ ਉਨ੍ਹਾਂ ਖ਼ਿਲਾਫ਼ ਦਰਜ ਹੋਈ ਐੱਫ. ਆਈ. ਆਰ. ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਪਹੁੰਚੇ ਹਨ। ਇਸ ਸਬੰਧੀ ਹਾਈਕੋਰਟ ਨੇ ਪੰਜਾਬ ਸਰਕਾਰ ਅਤੇ ਪੁਲਸ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।
ਇਹ ਵੀ ਪੜ੍ਹੋ- 'ਭਾਰਤ ਜੋੜੋ ਯਾਤਰਾ' ਦੌਰਾਨ ਰਾਹੁਲ ਗਾਂਧੀ ਨੇ ਕੀਤਾ ਸੰਬੋਧਨ, ਕਹੀਆਂ ਅਹਿਮ ਗੱਲਾਂ
ਜ਼ਿਕਰਯੋਗ ਹੈ ਕਿ ਸਾਲ 2021 'ਚ ਕੋਰੋਨਾ ਕਾਲ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਰਿਹਾਇਸ਼ 'ਤੇ ਪਾਰਟੀ ਦੇ ਵਿਦਿਆਰਥੀ ਵਿੰਗ SOI ਦੇ ਕੌਮੀ ਪ੍ਰਧਾਨ ਦਾ ਨਾਂ ਐਲਾਨਿਆ ਗਿਆ ਸੀ। ਇਸ ਮੌਕੇ ਅਕਾਲੀ ਦਲ ਦੇ ਯੂਥ ਵਿੰਗ ਦੇ ਵਰਕਰ ਵੱਡੀ ਗਿਣਤੀ 'ਚ ਇਕੱਠੇ ਹੋਏ ਸੀ। ਇਸ 'ਤੇ ਥਾਣਾ ਲੰਬੀ 'ਚ ਕੋਰੋਨਾ ਨਿਯਮਾਂ ਦੀ ਉਲੰਘਣਾ ਕਰਨ ਕਰਕੇ ਪੁਲਸ ਨੇ ਸੁਖਬੀਰ ਬਾਦਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਮਲੋਟ ਦੀ ਪੁੁਰਅਦਬ ਕੌਰ ਨੇ ਛੋਟੀ ਉਮਰ 'ਚ ਮਾਰੀਆਂ ਵੱਡੀਆਂ ਮੱਲ੍ਹਾਂ, ਜਾਣ ਤੁਸੀਂ ਵੀ ਕਹੋਗੇ 'ਵਾਹ'
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।