ਨਾਰਾਇਣ ਚੌੜਾ ਦੀ ਜ਼ਮਾਨਤ ਮਗਰੋਂ ਹਾਈਕੋਰਟ ਪੁੱਜੇ ਸੁਖਬੀਰ ਬਾਦਲ, ਅਦਾਲਤ ਨੂੰ ਕੀਤੀ ਵੱਡੀ ਮੰਗ

Friday, Apr 04, 2025 - 11:06 AM (IST)

ਨਾਰਾਇਣ ਚੌੜਾ ਦੀ ਜ਼ਮਾਨਤ ਮਗਰੋਂ ਹਾਈਕੋਰਟ ਪੁੱਜੇ ਸੁਖਬੀਰ ਬਾਦਲ, ਅਦਾਲਤ ਨੂੰ ਕੀਤੀ ਵੱਡੀ ਮੰਗ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਆਪਣੇ 'ਤੇ ਹੋਏ ਹਮਲੇ ਦੇ ਮਾਮਲੇ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਸੁਖਬੀਰ ਬਾਦਲ ਨੇ ਅਦਾਲਤ 'ਚ ਪਟੀਸ਼ਨ ਦਾਇਰ ਕਰਦੇ ਹੋਏ ਇਹ ਮੰਗ ਕੀਤੀ ਹੈ ਕਿ ਇਸ ਹਮਲੇ ਦੀ ਜਾਂਚ ਐੱਨ. ਆਈ. ਏ. ਜਾਂ ਫਿਰ ਸੀ. ਬੀ. ਆਈ. ਨੂੰ ਸੌਂਪੀ ਜਾਵੇ। ਦੱਸਣਯੋਗ ਹੈ ਕਿ ਇਸ ਮਾਮਲੇ ਦਾ ਦੋਸ਼ੀ ਨਾਰਾਇਣ ਸਿੰਘ ਚੌੜਾ ਜ਼ਮਾਨਤ 'ਤੇ ਜੇਲ੍ਹ 'ਚੋਂ ਬਾਹਰ ਆ ਗਿਆ ਹੈ, ਜਿਸ ਤੋਂ ਬਾਅਦ ਸੁਖਬੀਰ ਬਾਦਲ ਹਾਈਕੋਰਟ ਪੁੱਜੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਗਰਮੀ ਤੋੜੇਗੀ ਰਿਕਾਰਡ! ਮੌਸਮ ਵਿਭਾਗ ਨੇ ਜਾਰੀ ਕੀਤੀ ਵੱਡੀ ਚਿਤਾਵਨੀ
ਸ੍ਰੀ ਦਰਬਾਰ ਸਾਹਿਬ ਵਿਖੇ ਚਲਾਈ ਸੀ ਗੋਲੀ
ਤੁਹਾਨੂੰ ਦੱਸ ਦੇਈਏ ਕਿ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਾਈ ਗਈ ਧਾਰਮਿਕ ਸਜ਼ਾ ਸ੍ਰੀ ਦਰਬਾਰ ਸਾਹਿਬ ਵਿਖੇ ਪੂਰੀ ਕਰ ਰਹੇ ਸਨ ਕਿ ਇਸ ਦੌਰਾਨ 4 ਦਸੰਬਰ ਨੂੰ ਉਨ੍ਹਾਂ 'ਤੇ ਨਾਰਾਇਣ ਸਿੰਘ ਚੌੜਾ ਨਾਂ ਦੇ ਵਿਅਕਤੀ ਵਲੋਂ ਗੋਲੀ ਚਲਾ ਦਿੱਤੀ ਗਈ।

ਇਹ ਵੀ ਪੜ੍ਹੋ : ਰੀਟ੍ਰੀਟ ਸੈਰੇਮਨੀ ਦੇਖਣ ਵਾਲਿਆਂ ਲਈ ਅਹਿਮ ਖ਼ਬਰ, ਜਾਣੋ ਹੁਣ ਕਿੰਨੇ ਵਜੇ ਹੋਵੇਗੀ

ਹਾਲਾਂਕਿ ਸੁਖਬੀਰ ਬਾਦਲ ਵਾਲ-ਵਾਲ ਬਚ ਗਏ ਅਤੇ ਸੁਰੱਖਿਆ ਮੁਲਾਜ਼ਮਾਂ ਨੇ ਨਾਰਾਇਣ ਸਿੰਘ ਚੌੜਾ ਨੂੰ ਉਸੇ ਵੇਲੇ ਕਾਬੂ ਕਰ ਲਿਆ ਸੀ। ਉਸ ਸਮੇਂ ਤੋਂ ਉਹ ਜੇਲ੍ਹ 'ਚ ਸੀ ਅਤੇ ਹੁਣ ਪਿਛਲੇ ਦਿਨੀਂ ਉਹ ਜ਼ਮਾਨਤ 'ਤੇ ਜੇਲ੍ਹ 'ਚੋਂ ਬਾਹਰ ਆਇਆ ਹੈ, ਜਿਸ ਤੋਂ ਬਾਅਦ ਸੁਖਬੀਰ ਬਾਦਲ ਨੇ ਹਾਈਕੋਰਟ ਦਾ ਰੁਖ ਕੀਤਾ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


author

Babita

Content Editor

Related News