ਵ੍ਹੀਲਚੇਅਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਸੁਖਬੀਰ ਸਿੰਘ ਬਾਦਲ
Monday, Dec 02, 2024 - 02:45 PM (IST)
ਅੰਮ੍ਰਿਤਸਰ (ਸਰਬਜੀਤ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖ਼ਾਹੀਆ ਕਰਾਰ ਦਿੱਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਬਾਰੇ ਫ਼ੈਸਲਾ ਸੁਣਾਇਆ ਜਾਵੇਗਾ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਵ੍ਹੀਲਚੇਅਰ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚੇ ਹਨ। ਇਸ ਮੌਕੇ ਉਨ੍ਹਾਂ ਨਾਲ ਕਈ ਆਗੂ ਵੀ ਮੌਜੂਦ ਹਨ। ਹੁਣ ਇਹ ਦੇਖਣਾ ਹੋਵੇਗਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸੁਖਬੀਰ ਬਾਦਲ ਨੂੰ ਸਿਆਸੀ ਸਜ਼ਾ ਜਾਂ ਫਿਰ ਧਾਰਮਿਕ ਸਜ਼ਾ 'ਚੋਂ ਕਿਹੜੀ ਸਜ਼ਾ ਸਣਾਉਂਦੇ ਹਨ।
ਇਹ ਵੀ ਪੜ੍ਹੋ- ਦਸੰਬਰ 'ਚ ਛੁੱਟੀਆਂ ਹੀ ਛੁੱਟੀਆਂ, ਇੰਨੇ ਦਿਨ ਪੰਜਾਬ 'ਚ ਸਕੂਲ ਰਹਿਣਗੇ ਬੰਦ
ਦੱਸ ਦੇਈਏ ਅੱਜ ਸੁਖਬੀਰ ਬਾਦਲ ਤੋਂ ਇਲਾਵਾ ਅਕਾਲੀ ਸਰਕਾਰ ਵੇਲੇ ਮੰਤਰੀ ਰਹੇ 17 ਅਕਾਲੀ ਆਗੂ ਸ੍ਰੀ ਅਕਾਲ ਤਖ਼ਤ ’ਤੇ ਪੇਸ਼ ਹੋਣਗੇ। ਇਸ ਦੇ ਨਾਲ ਹੀ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਫ਼ੈਸਲੇ ’ਚ ਸ਼ਾਮਲ ਰਹੇ ਤਿੰਨ ਜਥੇਦਾਰ ਵੀ ਆਪਣਾ ਸਪਸ਼ਟੀਕਰਨ ਦੇਣਗੇ। ਇਸ ਮੌਕੇ ਪੰਜ ਸਿੰਘ ਸਾਹਿਬਾਨ ਦੀ ਬੈਠਕ ਤੋਂ ਬਾਅਦ ਸੁਖਬੀਰ ਬਾਦਲ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਹੋਰ ਆਗੂਆਂ ਖ਼ਿਲਾਫ਼ ਸ੍ਰੀ ਅਕਾਲ ਤਖਤ ਤੋਂ ਕੋਈ ਸਿਆਸੀ ਤਨਖਾਹ ਜਾਂ ਧਾਰਮਿਕ ਤਨਖਾਹ ਲਾਉਣ ਬਾਰੇ ਫ਼ੈਸਲਾ ਲਏ ਜਾਣ ਦੀ ਸੰਭਾਵਨਾ ਹੈ। ਇਸ ਮਾਮਲੇ ਨੂੰ ਲੈ ਕੇ ਸਮੁੱਚੇ ਸਿੱਖ ਜਗਤ ਦੀਆਂ ਨਜ਼ਰਾਂ ਸਿੰਘ ਸਾਹਿਬਾਨ ਦੀ ਮੀਟਿੰਗ ’ਤੇ ਲੱਗੀਆਂ ਹੋਈਆਂ ਹਨ।
ਇਨ੍ਹਾਂ ਆਗੂਆਂ ਦੀ ਹੋਵੇਗੀ ਪੇਸ਼ੀ
ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ ਕੀਤੇ ਗਏ ਸਾਬਕਾ ਅਕਾਲੀ ਵਜ਼ੀਰਾਂ ਵਿਚ ਡਾ. ਉਪਿੰਦਰਜੀਤ ਕੌਰ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਗੁਲਜ਼ਾਰ ਸਿੰਘ ਰਣੀਕੇ, ਪਰਮਿੰਦਰ ਸਿੰਘ ਢੀਂਡਸਾ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ, ਹੀਰਾ ਸਿੰਘ ਗਾਬੜੀਆ, ਸਵਰਨ ਸਿੰਘ ਫਲੋਰ, ਸੋਹਨ ਸਿੰਘ ਠੰਡਲ, ਡਾ. ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਬੀਬੀ ਜਗੀਰ ਕੌਰ, ਬਿਕਰਮ ਸਿੰਘ ਮਜੀਠੀਆ, ਮਨਪ੍ਰੀਤ ਸਿੰਘ ਬਾਦਲ, ਸ਼ਰਨਜੀਤ ਸਿੰਘ ਢਿੱਲੋਂ, ਸੁਰਜੀਤ ਸਿੰਘ ਰੱਖੜਾ, ਮਹੇਸ਼ਇੰਦਰ ਸਿੰਘ ਗਰੇਵਾਲ ਦੇ ਨਾਲ ਰਾਜ ਕੈਬਨਿਟ ਮੰਤਰੀ ਰਹੇ ਮਨਜਿੰਦਰ ਸਿੰਘ ਸਿਰਸਾ ਦਾ ਨਾਂ ਸ਼ਾਮਲ ਹੈ। ਇਸ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦੀ 2015 ਵਾਲੀ ਕੋਰ ਕਮੇਟੀ ਦੇ 10 ਮੈਂਬਰ - ਸੁਖਦੇਵ ਸਿੰਘ ਢੀਂਡਸਾ, ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ, ਬਲਵੰਤ ਸਿੰਘ ਰਾਮੂਵਾਲੀਆ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਸੁੱਚਾ ਸਿੰਘ ਲੰਗਾਹ, ਜਨਮੇਜਾ ਸਿੰਘ, ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ ਨੂੰ ਵੀ ਤਲਬ ਕੀਤਾ ਗਿਆ ਹੈ। ਇਸੇ ਤਰ੍ਹਾਂ 2015 ਦੀ ਅੰਤ੍ਰਿੰਗ ਕਮੇਟੀ ਦੇ 13 ਮੈਂਬਰ - ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੋਰ, ਸਾਬਕਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਸਾਬਕਾ ਜੂਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਬਾਦਲ, ਅੰਤ੍ਰਿੰਗ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ, ਨਿਰਮੈਲ ਸਿੰਘ ਜੌਲਾਂ ਕਲਾਂ, ਕਰਨੈਲ ਸਿੰਘ ਪੰਜੋਲੀ, ਗੁਰਬਚਨ ਸਿੰਘ ਕਰਮੂੰਵਾਲਾ, ਰਾਮਪਾਲ ਸਿੰਘ ਬਹਿਣੀਵਾਲ, ਭਜਨ ਸਿੰਘ ਸ਼ੇਰਗਿਲ, ਮੋਹਨ ਸਿੰਘ ਬੰਗੀ, ਸੁਰਜੀਤ ਸਿੰਘ ਗੜ੍ਹੀ, ਟੇਕ ਸਿੰਘ ਧਨੋਲਾ ਸ਼ਾਮਲ ਹਨ। ਇਨ੍ਹਾਂ ਵਿਚੋਂ ਸਾਬਕਾ ਪ੍ਰਧਾਨ ਅਵਤਾਰ ਸਿੰਘ ਮੱਕੜ ਤੇ ਅੰਤ੍ਰਿੰਗ ਕਮੇਟੀ ਮੈਂਬਰ ਦਿਆਲ ਸਿੰਘ ਕੋਲਿਆਂਵਾਲੀ ਆਪਣੀ ਸੰਸਾਰਕ ਯਾਤਰਾ ਪੂਰੀ ਕਰ ਚੁੱਕੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ’ਤੇ ਹਵਾਈ ਸਹੂਲਤਾਂ ਹੋਣਗੀਆਂ ਅਪਗ੍ਰੇਡ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8