UP ਪੁਲਸ ਵੱਲੋਂ ਸਿੱਖਾਂ ਬਾਰੇ ਇਤਰਾਜ਼ਯੋਗ ਟਿੱਪਣੀ! ਸੁਖਬੀਰ ਬਾਦਲ ਨੇ ਵੀਡੀਓ ਸਾਂਝੀ ਕਰ ਕੀਤੀ ਸਖ਼ਤ ਕਾਰਵਾਈ ਦੀ ਮੰਗ
Monday, Jul 29, 2024 - 10:56 AM (IST)
ਚੰਡੀਗੜ੍ਹ (ਵੈੱਬ ਡੈਸਕ): ਉੱਤਰ ਪ੍ਰਦੇਸ਼ ਪੁਲਸ ਵੱਲੋਂ ਸਿੱਖਾਂ ਬਾਰੇ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕਰਨ ਦਾ ਮਾਮਲਾ ਤੂਲ ਫੜ ਰਿਹਾ ਹੈ। ਇਸ ਘਟਨਾ 'ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਯੂ.ਪੀ. ਸਰਕਾਰ ਤੋਂ ਇਨ੍ਹਾਂ ਪੁਲਸ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕੇਂਦਰ ਤੇ ਸੂਬਾ ਸਰਕਾਰਾਂ ਨੂੰ ਸਿੱਖਾਂ ਪ੍ਰਤੀ ਫ਼ੈਲਾਈ ਜਾ ਰਹੀ ਨਫ਼ਰਤ ਨੂੰ ਠੱਲ ਪਾਉਣ ਦੀ ਵੀ ਅਪੀਲ ਕੀਤੀ ਹੈ। ਉਨ੍ਹਾਂ ਕਿਹਾ ਕਿ ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਅਤੇ ਇਹ ਹਮੇਸ਼ਾ ਜਬਰ ਅਤੇ ਜ਼ੁਲਮ ਦੇ ਵਿਰੁੱਧ ਲੜਦੀ ਆਈ ਹੈ।
ਇਹ ਖ਼ਬਰ ਵੀ ਪੜ੍ਹੋ - ਟਾਇਰ ਪੈਂਚਰ ਹੋਣ 'ਤੇ ਪੁਲ਼ ਤੋਂ ਹੇਠਾਂ ਆ ਡਿੱਗੇ ਮੋਟਰਸਾਈਕਲ ਸਵਾਰ! 2 ਕੁੜੀਆਂ ਦੀ ਹੋਈ ਦਰਦਨਾਕ ਮੌਤ, ਮੁੰਡਾ ਜ਼ਖ਼ਮੀ
ਉਕਤ ਘਟਨਾ ਦੀ ਇਕ ਵੀਡੀਓ ਸਾਂਝੀ ਕਰਦਿਆਂ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ 'ਤੇ ਲਿਖਿਆ, "ਲਖੀਮਪੁਰ ਖਿਰੀ-ਪਲੀਆ ਭੀਰਾ (ਯੂ.ਪੀ.) ਰਾਜ ਮਾਰਗ 'ਤੇ ਸਥਾਨਕ ਪੁਲਸ ਅਧਿਕਾਰੀਆਂ ਵੱਲੋਂ ਉੱਥੋਂ ਲੰਘ ਰਹੇ ਸਿੱਖਾਂ ਨੂੰ ਅੱਤਵਾਦੀ, ਉਪਦਰਵੀ ਜਿਹੇ ਸ਼ਬਦਾਂ ਨਾਲ ਬੇਇੱਜ਼ਤ ਕੀਤਾ ਜਾਣ 'ਤੇ ਸਾਨੂੰ ਸਖ਼ਤ ਇਤਰਾਜ਼ ਹੈ।"
ਲਖੀਮਪੁਰ ਖੇੜੀ - ਪਲੀਆ ਭੀਰਾ (ਯੂਪੀ) ਰਾਜ ਮਾਰਗ 'ਤੇ ਸਥਾਨਕ ਪੁਲਿਸ ਅਧਿਕਾਰੀਆਂ ਵੱਲੋਂ ਉੱਥੋਂ ਲੰਘ ਰਹੇ ਸਿੱਖਾਂ ਨੂੰ ਅੱਤਵਾਦੀ, ਉਪਦਰਵੀ ਜਿਹੇ ਸ਼ਬਦਾਂ ਨਾਲ ਬੇਇੱਜ਼ਤ ਕੀਤਾ ਜਾਣ 'ਤੇ ਸਾਨੂੰ ਸਖ਼ਤ ਇਤਰਾਜ਼ ਹੈ।
— Sukhbir Singh Badal (@officeofssbadal) July 28, 2024
ਜਿੱਥੇ ਮੈਂ ਯੂ ਪੀ ਸਰਕਾਰ ਤੋਂ ਇਹਨਾਂ ਪੁਲਿਸ ਕਰਮੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦਾ ਹਾਂ ਉੱਥੇ ਹੀ, ਸਾਰੇ ਸੂਬਿਆਂ ਅਤੇ ਕੇਂਦਰ… pic.twitter.com/S0BOgPpxlC
ਸੁਖਬੀਰ ਬਾਦਲ ਨੇ ਅੱਗੇ ਲਿਖਿਆ "ਜਿੱਥੇ ਮੈਂ ਯੂ.ਪੀ. ਸਰਕਾਰ ਤੋਂ ਇਨ੍ਹਾਂ ਪੁਲਸ ਕਰਮੀਆਂ ਵਿਰੁੱਧ ਕਾਰਵਾਈ ਦੀ ਮੰਗ ਕਰਦਾ ਹਾਂ ਉੱਥੇ ਹੀ, ਸਾਰੇ ਸੂਬਿਆਂ ਅਤੇ ਕੇਂਦਰ ਦੀ ਸਰਕਾਰ ਨੂੰ ਅਪੀਲ ਵੀ ਕਰਦਾ ਹਾਂ ਕਿ ਘੱਟ ਗਿਣਤੀਆਂ, ਖ਼ਾਸ ਤੌਰ 'ਤੇ ਸਿੱਖਾਂ ਪ੍ਰਤੀ ਫਲਾਈ ਜਾ ਰਹੀ ਨਫ਼ਰਤ ਨੂੰ ਠੱਲ੍ਹ ਪਾਉਣ ਲਈ ਸ਼ਰਾਰਤੀ ਲੋਕਾਂ ਦੇ ਨਾਲ-ਨਾਲ ਸਰਕਾਰੀ ਕਰਮਚਾਰੀਆਂ ਨੂੰ ਵੀ ਇਸ ਬਾਰੇ ਤਾੜਨਾ ਕਰਨ। ਸਿੱਖ ਕੌਮ ਸਰਬੱਤ ਦਾ ਭਲਾ ਮੰਗਣ ਵਾਲੀ ਕੌਮ ਹੈ ਅਤੇ ਇਹ ਹਮੇਸ਼ਾ ਜਬਰ ਅਤੇ ਜ਼ੁਲਮ ਦੇ ਵਿਰੁੱਧ ਲੜਦੀ ਆਈ ਹੈ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8