ਕਿਸਾਨ ਅੰਦੋਲਨ ਦੀ ਹਮਾਇਤ ਕਾਰਨ ਮਨਪ੍ਰੀਤ ਇਆਲੀ ਦੇ ਘਰ ਹੋਈ IT ਵਿਭਾਗ ਦੀ ਛਾਪੇਮਾਰੀ: ਸੁਖਬੀਰ ਬਾਦਲ

Tuesday, Nov 16, 2021 - 03:55 PM (IST)

ਕਿਸਾਨ ਅੰਦੋਲਨ ਦੀ ਹਮਾਇਤ ਕਾਰਨ ਮਨਪ੍ਰੀਤ ਇਆਲੀ ਦੇ ਘਰ ਹੋਈ IT ਵਿਭਾਗ ਦੀ ਛਾਪੇਮਾਰੀ: ਸੁਖਬੀਰ ਬਾਦਲ

ਨਵਾਂ ਸ਼ਹਿਰ: ਮਨਪ੍ਰੀਤ ਇਆਲੀ ਦੇ ਘਰ ਆਮਦਨ ਟੈਕਸ ਵਿਭਾਗ ਦੇ ਇਨਵੈਸਟੀਗੇਸ਼ਨ ਵਿੰਗ ਵੱਲੋਂ ਛਾਪੇਮਾਰੀ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਕਿਸਾਨ ਅੰਦੋਲਨ ਦੀ ਹਮਾਇਤ ਕਰਨ ਕਰਕੇ ਇਹ ਕਾਰਵਾਈ ਹੋਈ ਹੈ। ਉਨ੍ਹਾਂ ਕਿਹਾ ਕਿ ਮਨਪ੍ਰੀਤ ਇਆਲੀ ਨੇ ਕਿਸਾਨ ਅੰਦੋਲਨ ਦੀ ਖੁੱਲ੍ਹ ਕੇ ਹਮਾਇਤ ਕੀਤੀ ਹੈ ਅਤੇ ਕਿਸਾਨ ਸੰਘਰਸ਼ ਵਿੱਚ ਵੱਡਾ ਯੋਗਦਾਨ ਪਾਇਆ ਹੈ ਜਿਸ ਕਾਰਨ ਉਨ੍ਹਾਂ ਦੇ ਘਰ ਆਮਦਨ ਟੈਕਸ ਵਿਭਾਗ  ਵੱਲੋਂ ਛਾਪੇਮਾਰੀ ਕੀਤੀ ਗਈ ਹੈ।

ਇਹ ਵੀ ਪੜ੍ਹੋ: ਡਿੰਪੀ ਢਿੱਲੋਂ ਦੀ ਰਾਜਾ ਵੜਿੰਗ ਨੂੰ ਚੁਣੌਤੀ, ਸਿਆਸੀ ਮੁੱਦੇ 'ਤੇ ਸੰਵਾਦ ਲਈ ਤਿਆਰ, ਹਾਰਿਆ ਤਾਂ ਸਿਆਸਤ ਛੱਡ ਦਊਂ

ਅੱਜ ਇੱਥੇ ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਜਿਸ ਵਿਅਕਤੀ ਨੇ ਵੀ ਕਿਸਾਨਾਂ ਦੇ ਹੱਕ 'ਚ ਆਵਾਜ਼ ਉਠਾਈ ਉਸ ਖ਼ਿਲਾਫ਼ ਹੀ ਅਜਿਹੀ ਕਾਰਵਾਈ ਹੋ ਰਹੀ ਹੈ ਅਤੇ ਮਨਪ੍ਰੀਤ ਇਆਲੀ ਵੱਲੋਂ ਕਿਸਾਨ ਅੰਦੋਲਨ ਦੇ ਹੱਕ 'ਚ ਆਵਾਜ਼ ਉਠਾਉਣ ਦਾ ਅਸਰ ਵੀ ਕੇਂਦਰ 'ਤੇ ਹੋ ਰਿਹਾ ਹੈ।ਜ਼ਿਕਰਯੋਗ ਹੈ ਕਿ ਅੱਜ ਸਵੇਰੇ ਆਮਦਨ ਟੈਕਸ ਵਿਭਾਗ ਦੇ ਇਨਵੈਸਟੀਗੇਸ਼ਨ ਵਿੰਗ ਵੱਲੋਂ ਭਾਰੀ ਸੀ. ਆਰ. ਪੀ. ਐੱਫ. ਫੋਰਸ ਸਮੇਤ ਸ਼ਹਿਰ ਦੇ ਰੀਅਲ ਅਸਟੇਟ ਕਾਰੋਬਾਰੀਆਂ 'ਤੇ  ਛਾਪੇਮਾਰੀ ਕੀਤੀ ਗਈ। ਵਿਭਾਗੀ ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਲੁਧਿਆਣਾ ਅਕਾਲੀ ਦਲ ਦੇ ਮੁੱਲਾਂਪੁਰ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਦੀਆਂ 8-10 ਲੋਕੇਸ਼ਨਾਂ 'ਤੇ ਕਾਰਵਾਈ ਕੀਤੀ ਗਈ। ਇਸ ਕਾਰਵਾਈ 'ਚ ਉਨ੍ਹਾਂ ਦੀ ਰਿਹਾਇਸ਼ ਤੋਂ ਲੈ ਕੇ ਫਾਰਮ ਹਾਊਸ, ਦਫ਼ਤਰ ਅਤੇ ਗੋਲਫ ਲਿੰਕ ਵੀ ਸ਼ਾਮਲ ਹਨ। ਇਹ ਕਾਰਵਾਈ ਜੁਆਇੰਟ ਡਾਇਰੈਕਟਰ ਰਿਸ਼ੀ ਕੁਮਾਰ ਦੇ ਨਿਰਦੇਸ਼ਾਂ 'ਤੇ ਕੀਤੀ ਗਈ।

ਇਹ ਵੀ ਪੜ੍ਹੋ: ਮੁਕਤਸਰ ਹਲਕੇ 'ਚ ਕਾਂਗਰਸ ਟਿਕਟ ਨੂੰ ਲੈ ਕੇ ਸ਼ਸ਼ੋਪੰਜ ਜਾਰੀ, ਦੌੜ 'ਚ ਕਈ ਦਾਅਵੇਦਾਰ

ਨੋਟ: ਸੁਖਬੀਰ ਬਾਦਲ ਦੇ ਇਸ ਬਿਆਨ ਸਬੰਧੀ ਕੀ ਕਹੋਗੇ? ਕੁਮੈਂਟ ਕਰਕੇ ਦਿਓ ਆਪਣੀ ਰਾਏ


author

Harnek Seechewal

Content Editor

Related News