ਪੰਜ ਪਿਆਰਿਆਂ ਵਾਲੇ ਬਿਆਨ ਨੂੰ ਲੈ ਕੇ ਹਰੀਸ਼ ਰਾਵਤ ’ਤੇ ਸੁਖਬੀਰ ਬਾਦਲ ਦਾ ਵੱਡਾ ਹਮਲਾ
Wednesday, Sep 01, 2021 - 07:07 PM (IST)
ਲੁਧਿਆਣਾ (ਬਿਊਰੋ)-ਪੰਜ ਪਿਆਰਿਆਂ ਵਾਲੇ ਬਿਆਨ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਹਰੀਸ਼ ਰਾਵਤ ’ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਇਹ ਬਹੁਤ ਅਫਸੋਸਨਾਕ ਹੈ ਕਿ ਕਾਂਗਰਸੀ ਆਗੂਆਂ ਨੂੰ ਇਹ ਨਹੀਂ ਪਤਾ ਕਿ ਕਿਹੜਾ ਸ਼ਬਦ ਕਿੱਥੇ ਵਰਤਣਾ ਹੈ। ਬਾਦਲ ਨੇ ਕਿਹਾ ਕਿ ਕਾਂਗਰਸੀ ਆਗੂਆਂ ਨੂੰ ਸਿੱਖ ਇਤਿਹਾਸ ਬਾਰੇ ਜਾਣਕਾਰੀ ਹੀ ਨਹੀਂ ਹੈ। ਅਕਾਲੀ ਦਲ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਦੇ ਕਿਸਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਨੂੰ ਸੁਖਬੀਰ ਬਾਦਲ ਨੇ ਵਿਰੋਧੀ ਪਾਰਟੀਆਂ ਦੀ ਚਾਲ ਦੱਸਿਆ। ਉਨ੍ਹਾਂ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਅਕਾਲੀ ਦਲ ਦੇ ਸੈਲਾਬ ਤੋਂ ਡਰ ਚੁੱਕੇ ਹਨ ਤੇ ਇਸੇ ਡਰ ਤੋਂ ਬੌਖਲਾਈਆਂ ਹੋਈਆਂ ਦੋਵੇਂ ਪਾਰਟੀਆਂ ਸਾਡੀ ਰੈਲੀ ’ਚ ਆਪਣੇ ਬੰਦੇ ਭੇਜ ਰਹੀਆਂ ਹਨ।
ਇਹ ਵੀ ਪੜ੍ਹੋ : ਪਰਮਿਟ ਰੀਨਿਊ ਨਾ ਕਰਨ ਤੋਂ ਭੜਕੇ ਮਿੰਨੀ ਬੱਸ ਆਪ੍ਰੇਟਰ, ਚੱਕਾ ਜਾਮ ਕਰਕੇ ਕੈਪਟਨ ਸਰਕਾਰ ਨੂੰ ਦਿੱਤੀ ਇਹ ਚੇਤਾਵਨੀ
ਸੂਬੇ ਦੇ ਲੋਕ ਇਕ ਬਦਲਾਅ ਚਾਹੁੰਦੇ ਹਨ। ਪੰਜਾਬ ਦੇ ਲੋਕਾਂ ਨੇ ਮਨ ਬਣਾ ਲਿਆ ਹੈ ਕਿ ਵਿਧਾਨ ਸਭਾ ਚੋਣਾਂ 2022 ’ਚ ਅਕਾਲੀ ਦਲ ਨੂੰ ਜਿਤਾਉਣਾ ਹੈ। ਬਿਜਲੀ ਸਮਝੌਤਿਆਂ ’ਤੇ ਬੋਲਦਿਆਂ ਬਾਦਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮਹਿੰਗੀ ਬਿਜਲੀ ਖਰੀਦਣਾ ਚਾਹੁੰਦੇ ਹਨ। ਉਨ੍ਹਾਂ ਇੱਕ ਉਦਾਹਰਣ ਦਿੰਦਿਆਂ ਕਿਹਾ ਕਿ ਹਾਲ ਹੀ ’ਚ ਇੱਕ ਸੂਬੇ ਨੇ ਸਮਝੌਤੇ ਕੀਤੇ ਹਨ, ਜੋ ਉਨ੍ਹਾਂ ਨੂੰ 5 ਰੁਪਏ ਪ੍ਰਤੀ ਯੂਨਿਟ ਦੇ ਹਿਸਾਬ ਨਾਲ ਪਏ ਹਨ ਪਰ ਸਾਡੀ ਸਰਕਾਰ ਨੇ ਬਿਜਲੀ ਸਮਝੌਤੇ ਦੇਸ਼ ’ਚ ਸਭ ਤੋਂ ਸਸਤੇ 2.86 ਰੁਪਏ ’ਚ ਕੀਤੇ ਸਨ।