ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀਆਂ ਬਾਰੇ ਸੁਖਬੀਰ ਬਾਦਲ ਦਾ ਵੱਡਾ ਬਿਆਨ, PM ਮੋਦੀ ਨੂੰ ਕੀਤੀ ਅਪੀਲ
Thursday, Feb 06, 2025 - 04:01 PM (IST)
ਚੰਡੀਗੜ੍ਹ : ਬੀਤੇ ਦਿਨ ਅਮਰੀਕਾ ਤੋਂ ਡਿਪੋਰਟ ਹੋ ਕੇ ਆਏ ਨੌਜਵਾਨਾਂ ਦਾ ਮਾਮਲਾ ਪੰਜਾਬ ਸਣੇ ਪੂਰੇ ਭਾਰਤ 'ਚ ਵੱਡੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਬਾਰੇ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਬੀਰ ਸਿੰਘ ਬਾਦਲ ਨੇ ਡੂੰਘੀ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਐਕਸ 'ਤੇ ਲਿਖਿਆ ਕਿ ਜਿਸ ਤਰੀਕੇ ਨਾਲ ਭਾਰਤੀਆਂ ਨੂੰ ਅਮਰੀਕਾ ਤੋਂ ਫ਼ੌਜੀ ਜਹਾਜ਼ 'ਚ ਹੱਥਕੜੀਆਂ ਲਾ ਕੇ ਡਿਪੋਰਟ ਕੀਤਾ ਗਿਆ ਹੈ, ਇਹ ਦੇਸ਼ ਦਾ ਅਪਮਾਨ ਹੈ।
ਇਹ ਭਾਰਤੀ ਹਾਲਾਤ ਦੇ ਸ਼ਿਕਾਰ ਹਨ, ਅਪਰਾਧੀ ਨਹੀਂ ਹਨ। ਉਨ੍ਹਾਂ ਨਾਲ ਮਨੁੱਖੀ ਵਰਤੀਰਾ ਕੀਤਾ ਜਾਣਾ ਚਾਹੀਦਾ ਹੈ। ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਾ ਹਾਂ ਕਿ ਇਸ ਮੁੱਦੇ ਨੂੰ ਅਮਰੀਕਾ ਸਰਕਾਰ ਕੋਲ ਚੁੱਕਣ ਅਤੇ ਇਹ ਯਕੀਨੀ ਬਣਾਉਣ ਕਿ ਭਾਰਤੀਆਂ ਨਾਲ ਇਸ ਤਰ੍ਹਾਂ ਦਾ ਦੁਰ-ਵਿਵਹਾਰ ਨਾ ਕੀਤਾ ਜਾਵੇ।
ਇਹ ਵੀ ਪੜ੍ਹੋ : PSEB ਵਲੋਂ 5ਵੀਂ ਜਮਾਤ ਦੀ ਡੇਟਸ਼ੀਟ ਜਾਰੀ, ਇਸ ਤਾਰੀਖ਼ ਤੋਂ ਸ਼ੁਰੂ ਹੋਣਗੇ ਪੇਪਰ
ਉਨ੍ਹਾਂ ਕਿਹਾ ਕਿ ਇਨ੍ਹਾਂ ਭਾਰਤੀਆਂ ਦੇ ਮਾਪੇ ਟ੍ਰੈਵਲ ਮੁਆਵਜ਼ੇ ਦੇ ਹੱਕਦਾਰ ਹਨ। ਦੱਸਣਯੋਗ ਹੈ ਕਿ ਬੀਤੇ ਦਿਨ ਅਮਰੀਕਾ ਤੋਂ ਫ਼ੌਜੀ ਜਹਾਜ਼ 'ਚ ਡਿਪੋਰਟ ਹੋ ਕੇ ਜਿਹੜੇ ਭਾਰਤੀ ਅੰਮ੍ਰਿਤਸਰ ਏਅਰਪੋਰਟ ਪੁੱਜੇ ਸਨ, ਉਨ੍ਹਾਂ 'ਚੋਂ ਸਭ ਤੋਂ ਜ਼ਿਆਦਾ ਪੰਜਾਬੀ ਨੌਜਵਾਨ ਸਨ, ਜੋ ਕਿ ਜਲੰਧਰ, ਕਪੂਰਥਲਾ, ਪਟਿਆਲਾ, ਅੰਮ੍ਰਿਤਸਰ, ਜਗਰਾਓਂ ਅਤੇ ਹੋਰ ਜ਼ਿਲ੍ਹਿਆਂ ਨਾਲ ਸਬੰਧਿਤ ਸਨ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8