SIT ਵਲੋਂ ਤਲਬ ਕੀਤੇ ਜਾਣ ਮਗਰੋਂ ਸੁਖਬੀਰ ਬਾਦਲ ਦਾ ਵੱਡਾ ਬਿਆਨ (ਵੀਡੀਓ)
Thursday, Jul 16, 2026 - 06:24 PM (IST)
ਚੰਡੀਗੜ੍ਹ: ਐਸ. ਆਈ. ਟੀ. ਵਲੋਂ ਤਲਬ ਕੀਤੇ ਜਾਣ ਮਗਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਬਿਆਨ ਸਾਹਮਣੇ ਆਇਆ ਹੈ, ਜਿਸ 'ਚ ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ ਤੋਂ ਬੇਅਦਬੀ ਦੇ ਮਾਮਲਿਆਂ 'ਤੇ ਸਿਆਸਤ ਕੀਤੀ ਜਾ ਰਹੀ ਹੈ। ਹੁਣ ਚੋਣਾਂ ਨੇੜੇ ਆਉਂਦੀਆਂ ਦੇਖ ਕੇ ਸਰਕਾਰ ਨੇ ਫਿਰ ਡਰਾਮਾ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਚਾਰ ਮਹੀਨੇ ਰਹਿ ਗਏ ਹਨ, ਅਸਲੀ ਦੋਸ਼ੀਆਂ ਨੂੰ ਅਸੀਂ ਹੀ ਫੜਾਂਗੇ। ਮੈਂ ਪਹਿਲਾਂ ਵੀ ਹਰ ਜਾਂਚ ਵਿੱਚ ਸ਼ਾਮਲ ਹੋਇਆ ਹਾਂ ਅਤੇ ਹੁਣ ਵੀ ਜਿੱਥੇ ਬੁਲਾਇਆ ਜਾਵੇਗਾ, ਉੱਥੇ ਜਾਵਾਂਗਾ।
ਇਹ ਵੀ ਪੜ੍ਹੋ- ਪੰਜਾਬ: ਕੁੜੀ ਨੇ ਘਰ ਸੱਦ ਮਰਵਾ'ਤਾ ਮੁੰਡਾ ਤੇ ਫਿਰ ਪੈਟਰੋਲ...
ਦੱਸਣਯੋਗ ਹੈ ਕਿ ਅੱਜ ਐਸ.ਆਈ.ਟੀ. ਵੱਲੋਂ ਸੁਖਬੀਰ ਸਿੰਘ ਬਾਦਲ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਸੁਖਬੀਰ ਸਿੰਘ ਬਾਦਲ ਤੋਂ ਸੋਮਵਾਰ ਨੂੰ ਪੁੱਛਗਿੱਛ ਕੀਤੀ ਜਾਵੇਗੀ। ਭਾਜਪਾ ਆਗੂ ਵਿਜੇ ਸਾਂਪਲਾ ਦੇ ਬਿਆਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਤਲਬ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਸ਼ੁਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
