ਅਮਰੀਕਾ-ਇਰਾਨ ਜੰਗ 'ਤੇ ਸੁਖਬੀਰ ਬਾਦਲ ਦਾ ਵੱਡਾ ਬਿਆਨ! ਪੰਜਾਬੀਆਂ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਅੱਗੇ ਰੱਖੀ ਇਹ ਮੰਗ
Sunday, Mar 01, 2026 - 02:56 PM (IST)
ਸਮਰਾਲਾ (ਵਿਪਨ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਸਮਰਾਲਾ ਵਿਖੇ 'ਪੰਜਾਬ ਬਚਾਓ ਰੈਲੀ' ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋਏ ਕਾਰਕੁਨਾਂ ਅਤੇ ਸਮਰਥਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਨੂੰ ਸਿਰਫ਼ ਖੇਤਰੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਹੀ ਬਚਾ ਸਕਦੀ ਹੈ।
ਇਹ ਵੀ ਪੜ੍ਹੋ: ਵਰਿੰਦਰ ਘੁੰਮਣ ਦੇ ਮਾਮਲੇ 'ਚ ਨਵੀਂ ਅਪਡੇਟ! ਡਾਕਟਰਾਂ ਦੀ ਰਿਪੋਰਟ 'ਚ ਮੌਤ ਬਾਰੇ ਹੋਇਆ ਸਨਸਨੀਖੇਜ਼ ਖ਼ੁਲਾਸਾ
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪਿਛਲੇ ਨੌ ਸਾਲਾਂ 'ਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਨੂੰ ਹਰ ਪੱਖੋਂ ਪਿੱਛੇ ਧੱਕ ਦਿੱਤਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ ਦੀ ਆਰਥਿਕ ਹਾਲਤ ਕਮਜ਼ੋਰ ਹੋਈ ਹੈ, ਨੌਜਵਾਨ ਬੇਰੁਜ਼ਗਾਰੀ ਨਾਲ ਜੂਝ ਰਹੇ ਹਨ ਅਤੇ ਉਦਯੋਗਾਂ ਨੂੰ ਵੀ ਨੁਕਸਾਨ ਝੱਲਣਾ ਪਿਆ ਹੈ। ਉਨ੍ਹਾਂ ਕਿਹਾ ਕਿ ਹੁਣ ਲੋੜ ਹੈ ਕਿ 2027 'ਚ ਅਕਾਲੀ ਦਲ ਦੀ ਸਰਕਾਰ ਬਣਾ ਕੇ ਪੰਜਾਬ ਨੂੰ ਮੁੜ ਤਰੱਕੀ ਦੇ ਰਾਹ ‘ਤੇ ਲਿਆਂਦਾ ਜਾਵੇ।

ਅੰਤਰਰਾਸ਼ਟਰੀ ਮਸਲਿਆਂ 'ਤੇ ਗੱਲ ਕਰਦੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਅਮਰੀਕਾ-ਇਰਾਨ ਜੰਗ ਨੂੰ ਲੈ ਕੇ ਉਹ ਚਿੰਤਤ ਹਨ, ਕਿਉਂਕਿ ਖ਼ਤਰੇ ਵਾਲੇ ਦੇਸ਼ਾਂ 'ਚ ਵੱਡੀ ਗਿਣਤੀ ਵਿੱਚ ਪੰਜਾਬੀ ਰੁਜ਼ਗਾਰ ਲਈ ਗਏ ਹੋਏ ਹਨ। ਉਨ੍ਹਾਂ ਕਿਹਾ ਕਿ ਉਥੇ ਮੌਜੂਦ ਪੰਜਾਬੀਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵੱਧ ਰਹੀ ਹੈ ਅਤੇ ਪੰਜਾਬ ਵਿੱਚ ਰਹਿੰਦੇ ਉਨ੍ਹਾਂ ਦੇ ਪਰਿਵਾਰ ਵੀ ਫਿਕਰਮੰਦ ਹਨ। ਇਸ ਮਾਮਲੇ ‘ਚ ਉਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਜ਼ਰੂਰਤ ਪੈਣ ‘ਤੇ ਵਿਸ਼ੇਸ਼ ਉਡਾਣਾਂ ਦਾ ਇੰਤਜ਼ਾਮ ਕਰਕੇ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਉਹ ਇਸ ਮਸਲੇ ਨੂੰ ਲੈ ਕੇ ਜਲਦ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਵੀ ਮੁਲਾਕਾਤ ਕਰਨਗੇ।
ਇਹ ਵੀ ਪੜ੍ਹੋ: ਜਲੰਧਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਰੈਲੀ ਦੌਰਾਨ ਵੱਡਾ ਐਲਾਨ ਕਰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੇਕਰ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਦੀ ਹੈ ਤਾਂ ਸਮਰਾਲਾ ਵਿੱਚ ਵਰਲਡ ਕਲਾਸ ਸਕਿਲ ਯੂਨੀਵਰਸਿਟੀ ਸਥਾਪਤ ਕੀਤੀ ਜਾਵੇਗੀ। ਇਸ ਤੋਂ ਇਲਾਵਾ ਹਰ ਜ਼ਿਲ੍ਹੇ 'ਚ ਸਕਿਲ ਕਾਲਜ ਖੋਲ੍ਹ ਕੇ ਹਰ ਸਾਲ ਲਗਭਗ ਇਕ ਲੱਖ ਨੌਜਵਾਨਾਂ ਨੂੰ ਤਕਨੀਕੀ ਅਤੇ ਰੁਜ਼ਗਾਰਮੁਖੀ ਟ੍ਰੇਨਿੰਗ ਦਿੱਤੀ ਜਾਵੇਗੀ ਤਾਂ ਜੋ ਨੌਜਵਾਨਾਂ ਨੂੰ ਦੇਸ਼-ਵਿਦੇਸ਼ ਵਿੱਚ ਰੋਜ਼ਗਾਰ ਦੇ ਮੌਕੇ ਮਿਲ ਸਕਣ। ਮੰਚ ਤੋਂ ਸੰਬੋਧਨ ਦੌਰਾਨ ਉਨ੍ਹਾਂ ਆਮ ਆਦਮੀ ਪਾਰਟੀ, ਮੁੱਖ ਮੰਤਰੀ ਭਗਵੰਤ ਮਾਨ, ਅਰਵਿੰਦ ਕੇਜਰੀਵਾਲ ਅਤੇ ਕਾਂਗਰਸ ਆਗੂਆਂ 'ਤੇ ਵੀ ਤਿੱਖੇ ਸਿਆਸੀ ਨਿਸ਼ਾਨੇ ਸਾਧੇ।
ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ ਜਾਰੀ, ਤਿੰਨ ਦਿਨ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
