ਲੋਕ ਸਭਾ ਜਲੰਧਰ ਦੀ ਉਪ-ਚੋਣ ਨੂੰ ਲੈ ਕੇ ਸੁਖਬੀਰ ਬਾਦਲ ਦਾ ਅਹਿਮ ਬਿਆਨ
Monday, Feb 13, 2023 - 11:21 PM (IST)
ਜ਼ੀਰਾ (ਅਕਾਲੀਆਂ ਵਾਲਾ)–ਸ਼੍ਰੋਮਣੀ ਅਕਾਲੀ ਦਲ ਜਲੰਧਰ ਲੋਕ ਸਭਾ ਉਪ ਚੋਣ ਨੂੰ ਲੈ ਕੇ ਪੂਰੀ ਤਿਆਰੀ ਵਿਚ ਹੈ ਅਤੇ ਇਹ ਚੋਣ ਹਰ ਹੀਲੇ ਜਿੱਤੀ ਜਾਵੇਗੀ। ਬੇਸ਼ੱਕ ਇਸ ਚੋਣ ਦਾ ਅਜੇ ਐਲਾਨ ਨਹੀਂ ਹੋਇਆ ਪਰ ਇਸ ਦੇ ਬਾਵਜੂਦ ਅਕਾਲੀ ਦਲ ਪੂਰੀ ਤਰ੍ਹਾਂ ਵਿਉਂਤਬੰਦੀ ਕਰ ਕੇ ਵਿਰੋਧੀ ਪਾਰਟੀਆਂ ਨੂੰ ਇਨ੍ਹਾਂ ਚੋਣਾਂ ’ਚ ਸਬਕ ਸਿਖਾਏਗਾ ਅਤੇ ਚੰਗੇ ਅਕਸ ਵਾਲੇ ਆਗੂ ਨੂੰ ਪਾਰਟੀ ਚੋਣ ਮੈਦਾਨ ’ਚ ਉਤਾਰੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਮੈਂਬਰ ਫਿਰੋਜ਼ਪੁਰ ਨੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਮੀਤ ਸਿੰਘ ਬੂਹ ਦੀ ਧੀ ਅਤੇ ਸਰਬਜੀਤ ਸਿੰਘ ਬੂਹ ਸਾਬਕਾ ਸਰਪੰਚ ਦੀ ਭਤੀਜੀ ਪ੍ਰਭਜੋਤ ਕੌਰ ਦੇ ਵਿਆਹ ਸਮਾਗਮ ’ਚ ਸ਼ਾਮਲ ਹੋਣ ਸਮੇਂ ‘ਜਗ ਬਾਣੀ’ ਨਾਲ ਸਾਂਝੇ ਕੀਤੇ।
ਇਹ ਖ਼ਬਰ ਵੀ ਪੜ੍ਹੋ : ਪ੍ਰੀ-ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਮਾਨ ਸਰਕਾਰ ਦਾ ਅਹਿਮ ਕਦਮ, ਗ੍ਰੈਜੂਏਸ਼ਨ ਸੈਰਾਮਨੀ ਲਈ ਫੰਡ ਕੀਤਾ ਜਾਰੀ
ਉਨ੍ਹਾਂ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕ ਸਰਕਾਰ ਦੀ ਆਪ ਸਰਕਾਰ ਦੀ ਨੀਤੀ ਨੂੰ ਸਮਝ ਚੁੱਕੇ ਹਨ। ਸ਼੍ਰੋਮਣੀ ਅਕਾਲੀ ਦਲ ਹੀ ਇਕ ਅਜਿਹੀ ਪਾਰਟੀ ਹੈ, ਜੋ ਆਪਣੇ ਵਰਕਰਾਂ ਨੂੰ ਪੂਰਾ ਮਾਣ-ਸਨਮਾਨ ਦਿੰਦੀ ਹੈ। ਬੂਹ ਪਰਵਾਰ ਨੇ ਵੀ ਅਕਾਲੀ ਦਲ ਦੇ ਲਈ ਲਾਮਿਸਾਲ ਸੇਵਾਵਾਂ ਨਿਭਾਅ ਰਿਹਾ ਹੈ। ਸੁਖਬੀਰ ਬਾਦਲ ਦੇ ਨਾਲ ਹਲਕਾ ਜ਼ੀਰਾ ਅਤੇ ਸਮੁੱਚੇ ਵਰਕਰ ਇਸ ਮੌਕੇ ਜਨਮੇਜਾ ਸਿੰਘ ਸੇਖੋਂ ਦੀ ਰਹਿਨੁਮਾਈ ਹੇਠ ਰੂ-ਬਰੂ ਹੋਏ। ਅਕਾਲੀ ਦਲ ਦੇ ਵਰਕਰਾਂ ਨੇ ਆਖਿਆ ਹੈ ਕਿ ਅਕਾਲੀ ਦਲ ਦੇ ਨਾਲ ਉਨ੍ਹਾਂ ਦਾ ਅਟੁੱਟ ਰਿਸ਼ਤਾ ਹੈ ਅਤੇ ਉਹ ਪਾਰਟੀ ਦੀ ਮਜ਼ਬੂਤੀ ਲਈ ਦਿਨ-ਰਾਤ ਮਿਹਨਤ ਕਰਨਗੇ।
ਇਹ ਖ਼ਬਰ ਵੀ ਪੜ੍ਹੋ : MC ਸਟੈਨ ਬਣਿਆ ਬਿੱਗ ਬੌਸ 16 ਦਾ ਜੇਤੂ, ਸ਼ਿਵ ਠਾਕਰੇ ਦੂਜੇ ਨੰਬਰ ’ਤੇ ਰਿਹਾ
ਇਸ ਮੌਕੇ ਜਨਮੇਜਾ ਸਿੰਘ ਸੇਖੋਂ ਸਾਬਕਾ ਮੰਤਰੀ ਪੰਜਾਬ, ਸਤਪਾਲ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਕਮੇਟੀ, ਅਕਾਲੀ ਦਲ ਦੇ ਜਰਨਲ ਸਕੱਤਰ ਬਰਜਿੰਦਰ ਸਿੰਘ ਬਰਾੜ, ਪ੍ਰਧਾਨ ਕੁਲਦੀਪ ਸਿੰਘ ਵਿਰਕ, ਬਲਵਿੰਦਰ ਸਿੰਘ ਭੁੱਲਰ ਜ਼ਿਲਾ ਪ੍ਰਧਾਨ ਕਿਸਾਨ ਸੈੱਲ, ਚੇਅਰਮੈਨ ਮਹਿੰਦਰ ਸਿੰਘ ਲਹਿਰਾ, ਨੰਬਰਦਾਰ ਜਸਵੰਤ ਸਿੰਘ ਸੋਭਾ ਰਸੂਲਪੁਰ ਮੀਤ ਪ੍ਰਧਾਨ ਆਦਿ ਹਾਜ਼ਰ ਸਨ।