ਖੇਤੀ ਕਾਨੂੰਨ ਵਾਪਸ ਲੈਣ ’ਤੇ ਸੁਖਬੀਰ ਬਾਦਲ ਦਾ ਬਿਆਨ, ਕਿਹਾ-ਦੇਸ਼ ਦੇ ਕਿਸਾਨਾਂ ਦੀ ਹੋਈ ਵੱਡੀ ਜਿੱਤ

Friday, Nov 19, 2021 - 04:35 PM (IST)

ਖੇਤੀ ਕਾਨੂੰਨ ਵਾਪਸ ਲੈਣ ’ਤੇ ਸੁਖਬੀਰ ਬਾਦਲ ਦਾ ਬਿਆਨ, ਕਿਹਾ-ਦੇਸ਼ ਦੇ ਕਿਸਾਨਾਂ ਦੀ ਹੋਈ ਵੱਡੀ ਜਿੱਤ

ਬਠਿੰਡਾ (ਕੁਨਾਲ ਬਾਂਸਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਬਠਿੰਡਾ ਪਹੁੰਚੇ, ਜਿਥੇ ਉਨ੍ਹਾਂ ਨੇ ਪੰਜਾਬ ਤੇ ਦੇਸ਼ਵਾਸੀਆਂ ਨੂੰ ਗੁਰਪੁਰਬ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਤਿੰਨ ਖੇਤੀ ਕਾਨੂੰਨ ਵਾਪਸ ਲੈਣ ’ਤੇ ਬੋਲਦਿਆਂ ਕਿਹਾ ਕਿ ਇਹ ਪੰਜਾਬ ਤੇ ਦੇਸ਼ ਦੇ ਸੰਘਰਸ਼ ਕਰ ਰਹੇ ਕਿਸਾਨਾਂ ਦੀ ਵੱਡੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਤਕਰੀਬਨ ਇਕ ਸਾਲ ਤੋਂ ਕਿਸਾਨ ਵੱਡੀ ਗਿਣਤੀ ’ਚ ਆਪਣੇ ਪਰਿਵਾਰਾਂ ਨਾਲ ਦਿੱਲੀ ਦੇ ਬਾਰਡਰ ’ਤੇ ਸੰਘਰਸ਼ ਕਰ ਰਹੇ ਹਨ। ਬਾਦਲ ਨੇ ਕਿਹਾ ਕਿ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦਾ ਜੋ ਐਲਾਨ ਪ੍ਰਧਾਨ ਮੰਤਰੀ ਵੱਲੋਂ ਕੀਤਾ ਗਿਆ ਹੈ, ਉਹ ਕਿਸਾਨਾਂ ਲਈ ਬਹੁਤ ਹੀ ਖੁਸ਼ੀ ਦੀ ਗੱਲ ਹੈ।

ਇਹ ਵੀ ਪੜ੍ਹੋ : ਖੇਤੀ ਕਾਨੂੰਨ ਵਾਪਸ ਲੈਣ ’ਤੇ ਬੋਲੇ ਅਸ਼ਵਨੀ ਸ਼ਰਮਾ, ਕਿਹਾ-PM ਮੋਦੀ ਦੇਸ਼ ਤੇ ਦੇਸ਼ਵਾਸੀਆਂ ਦੇ ਹਿੱਤ ’ਚ ਲੈਂਦੇ ਨੇ ਫ਼ੈਸਲੇ

 ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦੌਰਾਨ ਆਪਣੀਆਂ ਜਾਨ ਵਾਰਨ ਵਾਲੇ ਬਹਾਦਰ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਦਾ ਹਾਂ। ਇਸ ਅੰਦੋਲਨ ਦੌਰਾਨ ਕਿਸਾਨਾਂ ਨੇ ਬੀਮਾਰੀਆਂ ਤੇ ਕੋਰੋਨਾ ਵਰਗੀ ਮਹਾਮਾਰੀ ਦੀ ਵੀ ਪ੍ਰਵਾਹ ਨਹੀਂ ਕੀਤੀ ਤੇ ਆਖਿਰ ਕਿਸਾਨਾਂ ਦੇ ਸੰਘਰਸ਼ ਦੀ ਜਿੱਤ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਅੰਦੋਲਨ ਦੌਰਾਨ ਸਾਡੀਆਂ ਮਾਈਆਂ ਤੇ ਬਜ਼ੁਰਗਾਂ ਨੇ ਵੀ ਕੋਈ ਪ੍ਰਵਾਹ ਨਹੀਂ ਕੀਤੀ। ਇਹ ਕਿਸਾਨੀ ਅੰਦੋਲਨ ਦੀ ਵੱਡੀ ਜਿੱਤ ਹੈ।


author

Manoj

Content Editor

Related News