SSP ਦੀ ਨਿਯੁਕਤੀ ਨੂੰ ਲੈ ਕੇ ਸੁਖਬੀਰ ਬਾਦਲ ਦਾ ਟਵੀਟ, CM ਮਾਨ ਨੂੰ ਕਹੀ ਇਹ ਗੱਲ

Wednesday, Dec 14, 2022 - 02:18 AM (IST)

SSP ਦੀ ਨਿਯੁਕਤੀ ਨੂੰ ਲੈ ਕੇ ਸੁਖਬੀਰ ਬਾਦਲ ਦਾ ਟਵੀਟ, CM ਮਾਨ ਨੂੰ ਕਹੀ ਇਹ ਗੱਲ

ਚੰਡੀਗੜ੍ਹ (ਬਿਊਰੋ) : ਚੰਡੀਗੜ੍ਹ ’ਚ ਹਰਿਆਣਾ ਕੇਡਰ ਦੇ ਐੱਸ. ਐੱਸ. ਪੀ. ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਇਸ ਮਾਮਲੇ ਸਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰਕੇ ਚੰਡੀਗੜ੍ਹ ਦੇ ਐੱਸ. ਐੱਸ. ਪੀ. ਕੁਲਦੀਪ ਚਾਹਲ ਦੀ ਵਾਪਸੀ ਅਤੇ ਹਰਿਆਣਾ ਕੇਡਰ ਦੇ ਅਧਿਕਾਰੀ ਨੂੰ ਇਸ ਅਹੁਦੇ ’ਤੇ ਨਿਯੁਕਤ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਟਵੀਟ ਕੀਤਾ, ‘‘ਇਹ ਚੰਡੀਗੜ੍ਹ ’ਤੇ ਪੰਜਾਬ ਦੇ ਦਾਅਵੇ ਨੂੰ ਯੋਜਨਾਬੱਧ ਢੰਗ ਨਾਲ ਕਮਜ਼ੋਰ ਕਰਨਾ ਹੈ, ਉਨ੍ਹਾਂ ਕਿਹਾ ਕਿ ਉਹ ਮੁੱਖ ਮੰਤਰੀ ਨੂੰ ਬੇਨਤੀ ਕਰਦੇ ਹਨ ਕਿ ਯੂ. ਟੀ. ਐੱਸ. ਐੱਸ. ਪੀ. ਵਜੋਂ ਨਿਯੁਕਤੀ ਲਈ ਅਧਿਕਾਰੀਆਂ ਦਾ ਇਕ ਨਵਾਂ ਪੈਨਲ ਜਲਦੀ ਭੇਜੋ।

ਇਹ ਖ਼ਬਰ ਵੀ ਪੜ੍ਹੋ : ਪੰਚਾਇਤੀ ਜ਼ਮੀਨਾਂ ਨੂੰ ਲੈ ਕੇ ਮੁੜ ਸਰਗਰਮ ਹੋਈ ‘ਆਪ’ ਸਰਕਾਰ, ਸ਼ੁਰੂ ਕਰਨ ਜਾ ਰਹੀ ਇਹ ਮੁਹਿੰਮ

PunjabKesari

ਤੁਹਾਨੂੰ ਦੱਸ ਦੇਈਏ ਕਿ ਸੀ. ਐੱਮ. ਮਾਨ ਇਸ ਨਿਯੁਕਤੀ ਤੋਂ ਨਾਰਾਜ਼ ਨਜ਼ਰ ਆ ਰਹੇ ਹਨ। ਉਨ੍ਹਾਂ ਨੇ ਸਖ਼ਤ ਇਤਰਾਜ਼ ਪ੍ਰਗਟਾਉਂਦਿਆਂ ਰਾਜਪਾਲ ਬਨਵਾਰੀਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਹੈ। ਪੱਤਰ ’ਚ ਉਨ੍ਹਾਂ ਨੇ ਚੰਡੀਗੜ੍ਹ ’ਚ ਆਈ. ਪੀ. ਐੱਸ. ਅਧਿਕਾਰੀ ਮਨੀਸ਼ਾ ਚੌਧਰੀ ਦੀ ਨਿਯੁਕਤੀ ਨੂੰ ਅਸੰਵਿਧਾਨਿਕ ਕਰਾਰ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਅਤੇ ‘ਆਪ’ ਦੇ ਬੁਲਾਰੇ ਮਾਲਵਿੰਦਰ ਕੰਗ ਨੇ ਵੀ ਇਸ ਮੁੱਦੇ 'ਤੇ ਇਤਰਾਜ਼ ਪ੍ਰਗਟਾਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਐੱਸ. ਐੱਸ. ਪੀ. ਚਾਹਲ ਨੂੰ ਹਟਾਉਣ ਤੋਂ ਪਹਿਲਾਂ ਸੂਚਿਤ ਕਰਨਾ ਚਾਹੀਦਾ ਸੀ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਵਿਖੇ ਐੱਸ. ਐੱਸ. ਪੀ. ਦੀ ਨਿਯੁਕਤੀ ਤੋਂ ਪਹਿਲਾਂ ਸਰਕਾਰ ਵੱਲੋਂ 3 ਨਾਵਾਂ ਦਾ ਪੈਨਲ ਭੇਜਿਆ ਜਾਂਦਾ ਹੈ, ਫਿਰ ਉਨ੍ਹਾਂ ’ਚੋਂ ਇਕ ’ਤੇ ਮੋਹਰ ਲੱਗਦੀ ਹੈ।

ਇਹ ਖ਼ਬਰ ਵੀ ਪੜ੍ਹੋ : ਪੰਜਾਬੀ ਬੋਲਣ ’ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਦੀ ਹੁਣ ਖ਼ੈਰ ਨਹੀਂ, CM ਮਾਨ ਨੇ ਦਿੱਤੀ ਚੇਤਾਵਨੀ


author

Manoj

Content Editor

Related News