ਅਕਾਲੀ ਸਰਕਾਰ ਬਣਨ ’ਤੇ ਤਰਨਤਾਰਨ ’ਚ ਬਣਾਇਆ ਜਾਵੇਗਾ ਵਿਰਾਸਤੀ ਮਾਰਗ : ਸੁਖਬੀਰ ਬਾਦਲ

Thursday, Feb 08, 2024 - 11:21 AM (IST)

ਤਰਨਤਾਰਨ/ਝਬਾਲ (ਰਮਨ ਚਾਵਲਾ, ਨਰਿੰਦਰ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨ ‘ਪੰਜਾਬ ਬਚਾਓ ਯਾਤਰਾ’ ਤਹਿਤ ਤਰਨਤਾਰਨ ਤੇ ਖਡੂਰ ਸਾਹਿਬ ਵਿਧਾਨ ਸਭਾ ਹਲਕਿਆਂ ਦਾ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਨੂੰ ਬਹੁਤ ਭਰਵਾਂ ਹੁੰਗਾਰਾ ਮਿਲਿਆ। ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ਵਿਚ ਸਭ ਦੁਖੀ ਹਨ। ਉਨ੍ਹਾਂ ਕਿਹਾ ਕਿ ਮਜ਼ਦੂਰ ਸਭ ਤੋਂ ਵੱਧ ਪ੍ਰਭਾਵਿਤ ਹੋਏ ਹਨ ਤੇ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਵਾਸਤੇ ਕੁਝ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਅਪਾਹਿਜ ਵਿਅਕਤੀਆਂ ਦੀ ਐਸੋਸੀਏਸ਼ਨ ਦੇ ਪ੍ਰਤੀਨਿਧੀ ਵੀ ਸੁਖਬੀਰ ਸਿੰਘ ਬਾਦਲ ਨੂੰ ਮਿਲੇ ਤੇ ਆਪਣੀਆਂ ਮੰਗਾਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਅਕਾਲੀ ਦਲ ਦੇ ਪ੍ਰਧਾਨ ਨੇ ਭਰੋਸਾ ਦਿਵਾਇਆ ਕਿ ਅਕਾਲੀ ਦਲ ਇਹ ਯਕੀਨੀ ਬਣਾਏਗਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੋਚ ਅਨੁਸਾਰ ਸਕੀਮਾਂ ਲਾਗੂ ਕੀਤੀਆਂ ਜਾਣ।

ਇਹ ਵੀ ਪੜ੍ਹੋ : ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਐਕਟ ਨਾਲ ਛੇੜਛਾੜ ਨਿੰਦਣਯੋਗ : ਧਾਮੀ

PunjabKesari

ਤਰਨਤਾਰਨ ਵਿਖੇ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਅਕਾਲੀ ਦਲ ਦੇ ਸੱਤਾ ਵਿਚ ਪਰਤਣ ’ਤੇ ਇਸ ਇਤਿਹਾਸਕ ਨਗਰੀ ਨੂੰ ਦੁਨੀਆ ਦੇ ਨਕਸ਼ੇ ’ਤੇ ਲਿਆਂਦਾ ਜਾਵੇਗਾ। ਅਸੀਂ ਪੁਰਾਤਨ ਸ਼ਹਿਰ ਦੇ ਆਲੇ-ਦੁਆਲੇ ਦੇ ਸਾਰੇ ਇਲਾਕੇ ਦਾ ਮੁੜ ਨਿਰਮਾਣ ਕਰਾਂਗੇ ਤੇ ਇਥੇ ਵੀ ਅੰਮ੍ਰਿਤਸਰ ਵਾਂਗ ਵਿਰਾਸਤੀ ਮਾਰਗ ਬਣਾਇਆ ਜਾਵੇਗਾ। ਇਸ ਤੋਂ ਇਲਾਵਾ ਸਾਰੀਆਂ ਪੇਂਡੂ ਸੜਕਾਂ ਦਾ ਰੂਪ ਬਦਲਿਆ ਜਾਵੇਗਾ ਤੇ ਸਾਰੇ ਕਸਬਿਆਂ ਤੇ ਸ਼ਹਿਰਾਂ ਵਿਚ ਸੀਵਰੇਜ ਸਿਸਟਮ ਦਾ ਸੁਚੱਜੇ ਢੰਗ ਨਾਲ ਕੰਮ ਕਰਨਾ ਯਕੀਨੀ ਬਣਾਇਆ ਜਾਵੇਗਾ।

ਇਹ ਵੀ ਪੜ੍ਹੋ :  ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਖਡੂਰ ਸਾਹਿਬ ਵਿਖੇ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਾਡੀ ਸਰਕਾਰ ਬਣਨ 'ਤੇ ਅਸੀਂ ਸਾਰੀ ਸਰਹੱਦੀ ਪੱਟੀ ਦੇ ਵਿਕਾਸ ਵਾਸਤੇ ਵੱਖਰੀ ਯੋਜਨਾ ਬਣਾਵਾਂਗੇ ਅਤੇ ਉਦਯੋਗਾਂ ਨੂੰ ਇਸ ਇਲਾਕੇ ਵਿਚ ਨਿਵੇਸ਼ ਕਰਨ ਦਾ ਸੱਦਾ ਦਿਆਂਗੇ। ‘ਪੰਜਾਬ ਬਚਾਓ ਯਾਤਰਾ’ ਦੇ ਇਸ ਪੜਾਅ ਵਿਚ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ, ਡਾ. ਦਲਜੀਤ ਸਿੰਘ ਚੀਮਾ, ਹਰਮੀਤ ਸਿੰਘ ਸੰਧੂ, ਜ਼ਿਲ੍ਹਾ ਪ੍ਰਧਾਨ ਅਲਵਿੰਦਰਪਾਲ ਸਿੰਘ ਪੱਖੋਕੇ, ਇਕਬਾਲ ਸਿੰਘ ਸੰਧੂ, ਰਮਨਦੀਪ ਸਿੰਘ ਭਰੋਵਾਲ ਅਤੇ ਰਵਿੰਦਰ ਸਿੰਘ ਬ੍ਰਹਮਪੁਰਾ ਵੀ ਅਕਾਲੀ ਦਲ ਦੇ ਪ੍ਰਧਾਨ ਦੇ ਨਾਲ ਸਨ।

PunjabKesariਇਸੇ ਤਰ੍ਹਾਂ ਕਸਬਾ ਝਬਾਲ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਦੀ ਅਗਵਾਈ ਵਿਚ ‘ਪੰਜਾਬ ਬਚਾਓ ਯਾਤਰਾ’ ਦੀ ਸ਼ੁਰੂਆਤ ਕੀਤੀ ਗਈ, ਜਿਸ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਦਲਜੀਤ ਸਿੰਘ ਚੀਮਾ ਸ਼ਾਮਲ ਹੋਏ। 'ਪੰਜਾਬ ਬਚਾਓ ਯਾਤਰਾ' ਦੀ ਸ਼ੁਰੂਆਤ ਤੋਂ ਪਹਿਲਾਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਅਲਵਿੰਦਰ ਪਾਲ ਸਿੰਘ ਪੱਖੋਕੇ, ਦਲਜੀਤ ਸਿੰਘ ਚੀਮਾ ਆਦਿ ਵੱਲੋਂ ਇਤਿਹਾਸਿਕ ਗੁਰਦੁਆਰਾ ਬੀਬੀ ਵੀਰੋ ਜੀ ਵਿਖੇ ਅਰਦਾਸ ਬੇਨਤੀ ਕੀਤੀ ਗਈ ।

ਇਹ ਵੀ ਪੜ੍ਹੋ : ਡੇਰਾ ਰਾਧਾ ਸੁਆਮੀ ਮੁਖੀ ਸਮੇਤ ਵੱਖ-ਵੱਖ ਧਰਮਾਂ ਦੇ ਆਗੂਆਂ ਨੇ ਪਾਰਲੀਮੈਂਟ ’ਚ ਕੀਤੀ ਸ਼ਿਰਕਤ

PunjabKesari

ਕਾਫਲਾ ਰਵਾਨਾ ਹੋਣ ਤੋਂ ਪਹਿਲਾਂ ਸੁਖਬੀਰ ਸਿੰਘ ਬਾਦਲ ਨੇ ਵੱਡੀ ਗਿਣਤੀ ਵਿਚ ਇਕੱਤਰ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਪੰਜਾਬ ਬਚਾਓ ਯਾਤਰਾ' ਦਾ ਟੀਚਾ ਪੰਜਾਬ ਨੂੰ ਬਚਾਉਣਾ ਹੈ। ਉਨ੍ਹਾਂ ਨੇ ਅਕਾਲੀ ਵਰਕਰਾਂ ਨੂੰ ਅਪੀਲ ਕੀਤੀ ਕਿ ਇੱਕਮੁੱਠ ਹੋ ਕੇ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਆਪਣੀ ਸਰਕਾਰ ਲਿਆਂਦੀ ਜਾਵੇ ਤਾਂ ਕਿ ਪੰਜਾਬ ਦੇ ਸਾਰੇ ਮੁੱਦੇ ਹੱਲ ਕੀਤੇ ਜਾ ਸਕਣ । ਇਸ ਸਮੇਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੇ ਪਹੁੰਚੇ ਹੋਏ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ । ਇਸ ਸਮੇਂ ਗੁਰਬਿੰਦਰ ਸਿੰਘ ਰਟੌਲ, ਪ੍ਰਿੰਸੀਪਲ ਤਰਨਜੀਤ ਸਿੰਘ, ਰਾਜਬੀਰ ਸਿੰਘ ਸੰਧੂ, ਅਮਰਜੀਤ ਸਿੰਘ ਸੋਹਲ, ਸਾਬਕਾ ਚੇਅਰਮੈਨ ਹਰਵੰਤ ਸਿੰਘ ਝਬਾਲ, ਸੁਖਜਿੰਦਰ ਸਿੰਘ ਕਸੇਲ, ਸਾਬਕਾ ਚੇਅਰਮੈਨ ਗੁਰਬੀਰ ਸਿੰਘ ਝਬਾਲ, ਸਾਬਕਾ ਸਰਪੰਚ ਅਜਮੇਰ ਸਿੰਘ ਕਾਕਾ ਛਾਪਾ, ਸ਼ੇਰਾ ਝਬਾਲ, ਮਾਣਕ ਸਿੰਘ ਝਬਾਲ, ਸਾਬਕਾ ਸਰਪੰਚ ਹਰਦਿਆਲ ਸਿੰਘ ਝਬਾਲ, ਹੈਰੀ ਬੁਰਜ ਸਾਬਕਾ ਸਰਪੰਚ, ਪ੍ਰਭਜੀਤ ਸਿੰਘ ਕੋਟ, ਸਾਬਕਾ ਸਰਪੰਚ ਨਿਰਮਲ ਸਿੰਘ ਰਾਮਰਾਣੀ, ਸਾਬਕਾ ਸਰਪੰਚ ਰੂਪ ਸਿੰਘ ਪੱਧਰੀ, ਸਾਬਕਾ ਸਰਪੰਚ ਵਰਿੰਦਰ ਸਿੰਘ ਹੀਰਾਪੁਰ, ਨੰਬਰਦਾਰ ਜਸਬੀਰ ਸਿੰਘ ਜੱਸ ਸਰਾਂ, ਸਰਪੰਚ ਕੁਲਵਿੰਦਰ ਸਿੰਘ ਮੂਸੇ, , ਸਾਧਾ ਸਿੰਘ ਗੱਗੋਬੂਹਾ, ਪਹਿਲਵਾਨ ਹੈਪੀ ਸਵਰਗਾਪੁਰੀ, ਰਿਸੀਵਰ ਬਲਵਿੰਦਰ ਸਿੰਘ ਸਵਰਗਾਪੁਰੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਅਕਾਲੀ ਵਰਕਰ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News