‘ਪੰਜਾਬ ਬਚਾਓ ਯਾਤਰਾ’ ’ਚ ਲੋਕਾਂ ਨੇ ਅਕਾਲੀ ਦਲ ਨੂੰ ਦਿੱਤਾ ਵੱਡਾ ਸਮਰਥਨ : ਸੁਖਬੀਰ ਬਾਦਲ

Saturday, Feb 03, 2024 - 10:48 AM (IST)

‘ਪੰਜਾਬ ਬਚਾਓ ਯਾਤਰਾ’ ’ਚ ਲੋਕਾਂ ਨੇ ਅਕਾਲੀ ਦਲ ਨੂੰ ਦਿੱਤਾ ਵੱਡਾ ਸਮਰਥਨ : ਸੁਖਬੀਰ ਬਾਦਲ

ਅਜਨਾਲਾ/ਮਜੀਠਾ/ਅੰਮ੍ਰਿਤਸਰ/ਕੱਥੂਨੰਗਲ/ਤਰਸਿੱਕਾ(ਕੰਬੋ/ਵਿਨੋਦ/ਤੱਗੜ,ਗੁਰਜੰਟ/ਬਾਠ/ਪ੍ਰਿਥੀਪਾਲ/ਛੀਨਾ)- ਸ਼੍ਰੋਮਣੀ ਅਕਾਲੀ ਦਲ ਦੀ ‘ਪੰਜਾਬ ਬਚਾਓ ਯਾਤਰਾ’ ਨੂੰ ਅੱਜ ਅਜਨਾਲਾ ਤੇ ਮਜੀਠਾ ਦੋਵਾਂ ਹਲਕਿਆਂ ਵਿਚ ਲਾਮਿਸਾਲ ਹੁੰਗਾਰਾ ਮਿਲਿਆ, ਜਿਸ ਦੌਰਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਆਪਣਾ ਵਿਸ਼ਵਾਸ ਪੰਜਾਬੀਆਂ ਦੀਆਂ ਆਸਾਂ ਦੀ ਪ੍ਰਤੀਨਿਧਤਾ ਕਰਨ ਵਾਲੇ ਸ਼੍ਰੋਮਣੀ ਅਕਾਲੀ ਦਲ ਵਿਚ ਪ੍ਰਗਟਾਉਣ ਦਾ ਸੱਦਾ ਦਿੱਤਾ। ‘ਪੰਜਾਬ ਬਚਾਓ ਯਾਤਰਾ’ ਦੌਰਾਨ ਅਜਨਾਲਾ ਤੇ ਮਜੀਠਾ ਵਿਚ ਠਹਿਰਾਅ ਦੌਰਾਨ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਲੋਕਾਂ ਨੂੰ ਇਸ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਸਰਕਾਰ ਦੇ ਹਰ ਮੁਹਾਜ਼ ’ਤੇ ਅਸਫ਼ਲ ਹੋਣ ਦੀ ਸੱਚਾਈ ਦੱਸਣ ਆਏ ਹਾਂ। ਅਜਨਾਲਾ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜੋਧ ਸਿੰਘ ਸਮਰਾ ਨੂੰ ਨਵਾਂ ਹਲਕਾ ਇੰਚਾਰਜ ਲਾਉਣ ਦਾ ਐਲਾਨ ਕੀਤਾ।

ਇਹ ਵੀ ਪੜ੍ਹੋ :  ਅਕਾਲੀ ਦਲ ਵੱਲੋਂ 'ਪੰਜਾਬ ਬਚਾਓ ਯਾਤਰਾ' ਦੀ ਸ਼ੁਰੂਆਤ, ਸੁਖਬੀਰ ਬਾਦਲ ਨੇ ਕਹੀਆਂ ਵੱਡੀਆਂ ਗੱਲਾਂ

ਸੁਖਬੀਰ ਬਾਦਲ ਨੇ ਕਿਹਾ ਕਿ ਮੈਂ ਇਸ ਯਾਤਰਾ ਦੌਰਾਨ ਲਿੰਕ ਸੜਕਾਂ ਤੇ ਸੀਵਰੇਜ ਦੇ ਬੁਨਿਆਦੀ ਢਾਂਚੇ ਦੇ ਹਾਲਾਤ ਵੇਖੇ ਹਨ। ਸਭ ਕੁਝ ਢਹਿ-ਢੇਰੀ ਹੋ ਰਿਹਾ ਹੈ। ਬਾਦਲ ਨੇ ਯਾਤਰਾ ਦੌਰਾਨ ਵੱਖ-ਵੱਖ ਥਾਵਾਂ ’ਤੇ ਕਿਸਾਨਾਂ ਨਾਲ ਵੀ ਗੱਲਬਾਤ ਕੀਤੀ। ਕਿਸਾਨਾਂ ਨੇ ਗਿਲਾ ਕੀਤਾ ਕਿ ਲਗਾਤਾਰ ਦੋ ਵਾਰ ਫਸਲ ਫੇਲ ਹੋਣ ’ਤੇ ਵੀ ਉਨ੍ਹਾਂ ਨੂੰ ਮੁਆਵਜ਼ਾ ਨਹੀਂ ਮਿਲਿਆ। ਮਜੀਠਾ ਹਲਕੇ ਵਿਚ ਤਾਂ ਹਾਲਾਤ ਵੇਖ ਕੇ ਹੀ ਹੈਰਾਨੀ ਹੁੰਦੀ ਸੀ। ਜਿਵੇਂ ਐਮਰਜੰਸੀ ਦੇ ਖ਼ਿਲਾਫ਼ ਤੇ ਧਰਮ ਯੁੱਧ ਮੋਰਚੇ ਵੇਲੇ ਹੁੰਗਾਰੇ ਮਿਲੇ ਸਨ, ਉਹੋ ਹੁੰਗਾਰੇ ਲੋਕ ਇਸ ਯਾਤਰਾ ਨੂੰ ਦੇ ਰਹੇ ਹਨ।

ਇਹ ਵੀ ਪੜ੍ਹੋ : ਦੋ ਪਰਿਵਾਰਾਂ ਦੀ ਲੜਾਈ 'ਚ ਗੁਰਦੁਆਰਾ ਸਾਹਿਬ ਨੂੰ ਬਣਾਇਆ ਨਿਸ਼ਾਨਾ, ਚਲਾਏ ਇੱਟਾਂ-ਰੋੜੇ ਤੇ ਕੀਤੀ ਭੰਨਤੋੜ

ਇਸ  ਦੇ ਨਾਲ ਸ਼੍ਰੋਮਣੀ ਅਕਾਲੀ ਦਲ ਵੱਲੋਂ ਸ਼ੁਰੂ ਕੀਤੀ ‘ਪੰਜਾਬ ਬਚਾਓ ਯਾਤਰਾ’ ਨੂੰ ਲੋਕਾਂ ਵੱਲੋਂ ਵੱਡੀ ਗਿਣਤੀ ’ਚ ਮਿਲ ਰਹੇ ਸਮਰਥਨ ਨੇ ਇਹ ਸਬੂਤ ਦਿੱਤਾ ਹੈ ਕਿ ਲੋਕ ਅਕਾਲੀ ਦਲ ਨਾਲ ਚੱਟਾਨ ਵਾਂਗ ਖੜ੍ਹੇ ਹਨ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਗੁਰਦੁਆਰਾ ਜਨਮ ਅਸਥਾਨ ਬਾਬਾ ਬੁੱਢਾ ਸਾਹਿਬ ਕੱਥੂਨੰਗਲ ਵਿਖੇ ਨਤਮਸਤਕ ਹੋਣ ਉਪਰੰਤ ਗੱਲਬਾਤ ਕਰਦਿਆਂ ਕੀਤਾ। ਬਾਦਲ ਨੇ ਅੱਗੇ ਕਿਹਾ ਕਿ ਸਾਡੀ ਯਾਤਰਾ ਦਾ ਮੁੱਖ ਮਕਸਦ ਲੋਕਾਂ ਨੂੰ ਪੰਜਾਬ ਦੇ ਮੌਜੂਦਾ ਹਲਾਤਾਂ ਤੋਂ ਜਾਣੂ ਕਰਵਾਉਣਾ ਤਾਂ ਕਿ ਉਹ ਆਉਂਦੀਆਂ ਚੋਣਾਂ ਵਿਚ ਸਹੀ ਫ਼ੈਸਲਾ ਲੈ ਸਕਣ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਵੱਡਾ ਹੁਕਮ, ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਜਾਰੀ

ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਲਕਾ ਮਜੀਠਾ ਦੇ ਲੋਕਾਂ ਨੇ ਇਸ ਯਾਤਰਾ ’ਚ ਟਰਕੈਟਰ, ਕਾਰਾਂ ਤੇ ਮੋਟਰਸਾਇਕਲਾਂ ’ਤੇ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਕਰ ਕੇ ਮੈਂ ਉਨ੍ਹਾਂ ਦਾ ਸਦਾ ਰਿਣੀ ਰਹਾਂਗਾ। ਗੁਰਦੁਆਰਾ ਮੈਨੇਜਰ ਮਨਜੀਤ ਸਿੰਘ ਕੰਡੀਲਾ ਤੇ ਹੈੱਡ ਗ੍ਰੰਥੀ ਜਗਬੀਰ ਸਿੰਘ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ  ਬਿਕਰਮ ਸਿੰਘ ਮਜੀਠੀਆ ਨੂੰ ਸਿਰਪਾਉ ਤੇ ਸ੍ਰੀ ਸਾਹਿਬ ਭੇਟ ਕਰ ਕੇ ਸਨਮਾਨਿਤ ਕੀਤਾ।

ਇਹ ਵੀ ਪੜ੍ਹੋ :  ਅੰਮ੍ਰਿਤਸਰ 'ਚ ਗੁੰਡਾਗਰਦੀ ਦਾ ਨੰਗਾ-ਨਾਚ, ਸ਼ਰੇਆਮ ਵਿਅਕਤੀ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਇਸ ਮੌਕੇ ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ, ਦਲਜੀਤ ਸਿੰਘ ਚੀਮਾ, ਲੋਕ ਸਭਾ ਹਲਕਾ ਅੰਮ੍ਰਿਤਸਰ ਦੇ ਇੰਚਾਰਜ ਤੇ ਸਾਬਕਾ ਮੰਤਰੀ ਅਨਿਲ ਜੋਸ਼ੀ, ਸਾਬਕਾ ਮੰਤਰੀ ਗੁਲਜ਼ਾਰ ਸਿੰਘ ਰਣੀਕੇ, ਜ਼ਿਲਾ ਪ੍ਰਧਾਨ ਰਾਜਵਿੰਦਰ ਸਿੰਘ ਰਾਜਾ ਲਦੇਹ, ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ, ਰਾਣਾ ਰਣਬੀਰ ਸਿੰਘ ਲੋਪੋਕੇ ਅਤੇ ਨਗਰ ਪੰਚਾਇਤ ਅਜਨਾਲਾ ਦੇ ਸਾਬਕਾ ਪ੍ਰਧਾਨ ਭਾਈ ਜ਼ੋਰਾਵਰ ਸਿੰਘ ਤੋਂ ਇਲਾਵਾ ਵੱਡੀ ਗਿਣਤੀ ’ਚ ਅਕਾਲੀ ਵਰਕਰ ਹਾਜ਼ਰ ਸਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News