ਸੁਖਬੀਰ ਅਤੇ ਹਰਸਿਮਰਤ ਬਾਦਲ ਨੇ ਸ਼ੋਸ਼ਲ ਮੀਡੀਆ ''ਤੇ ਸ਼ੇਅਰ ਕੀਤੀਆਂ ਧੀਆਂ ਦੀਆਂ ਫੋਟੋਆਂ

Saturday, Jan 25, 2020 - 01:35 PM (IST)

ਸੁਖਬੀਰ ਅਤੇ ਹਰਸਿਮਰਤ ਬਾਦਲ ਨੇ ਸ਼ੋਸ਼ਲ ਮੀਡੀਆ ''ਤੇ ਸ਼ੇਅਰ ਕੀਤੀਆਂ ਧੀਆਂ ਦੀਆਂ ਫੋਟੋਆਂ

ਬਠਿੰਡਾ (ਪਰਮਿੰਦਰ) : ਰਾਸ਼ਟਰੀ ਗਰਲ ਚਾਈਲਡ ਡੇਅ ਮੌਕੇ ਜਿਥੇ ਦੇਸ਼ ਭਰ ਦੇ ਲੋਕਾਂ ਨੇ ਆਪਣੀਆਂ ਧੀਆਂ ਨੂੰ ਇਹ ਦਿਨ ਸਮਰਪਿਤ ਕੀਤਾ। ਅਕਾਲੀ ਦਲ ਦੇ ਪ੍ਰਧਾਨ, ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਨੇ ਆਪਣੀਆਂ ਦੋਵੇਂ ਧੀਆਂ ਗੁਰਲੀਨ ਕੌਰ ਅਤੇ ਹਰਲੀਨ ਕੌਰ ਦੀਆਂ ਬਚਪਨ ਦੀਆਂ ਫੋਟੋਆਂ ਨੂੰ ਸੋਸ਼ਲ ਮੀਡੀਆ 'ਤੇ ਸ਼ੇਅਰ ਕਰ ਕੇ ਖੁਸ਼ੀ ਜ਼ਾਹਿਰ ਕੀਤੀ। ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਆਪਣੀਆਂ ਦੇਵੇਂ ਧੀਆਂ ਨਾਲ ਬਚਪਨ ਦੀਆਂ ਫੋਟੋਆਂ ਦੇ ਨਾਲ ਆਪਣੀਆਂ ਫੋਟੋ ਵੀ ਸ਼ੇਅਰ ਕਰਦੇ ਹੋਏ ਲਿਖਿਆ ਕਿ ਉਨ੍ਹਾਂ ਨੂੰ ਦੋ ਧੀਆਂ ਦਾ ਪਿਤਾ ਹੋਣ ਦੀ ਚੰਗੀ ਕਿਸਮਤ ਪ੍ਰਾਪਤ ਹੈ ਅਤੇ ਧੀਆਂ ਘਰਾਂ ਦੀ ਖੁਸ਼ੀ ਦੇ ਨਾਲ-ਨਾਲ ਦੇਸ਼ ਦੀ ਅਸਲ ਤਾਕਤ ਹੁੰਦੀਆਂ ਹਨ।

PunjabKesari

ਉਨ੍ਹਾਂ ਕਿਹਾ ਕਿ ਸਾਰਿਆਂ ਨੂੰ ਆਪਣੀਆਂ ਧੀਆਂ ਨੂੰ ਅੱਗੇ ਵਧਣ ਅਤੇ ਉਨ੍ਹਾਂ ਦੇ ਰਸਤੇ 'ਚ ਆਉਣ ਵਾਲੀਆਂ ਰੁਕਾਵਟਾਂ ਨੂੰ ਦੂਰ ਕਰਨ ਲਈ ਪ੍ਰਣ ਕਰਨਾ ਚਾਹੀਦਾ ਹੈ। ਇਸ ਦੌਰਾਨ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਆਪਣੀਆਂ ਦੋਵੇਂ ਧੀਆਂ ਦੀਆਂ ਬਚਪਨ ਦੀਆਂ ਫੋਟੋਆਂ ਸ਼ੇਅਰ ਕੀਤੀਆਂ। ਉਨ੍ਹਾਂ ਕਿਹਾ ਕਿ ਧੀਆਂ ਦੀ ਸਿੱਖਿਆ ਅਤੇ ਉਨ੍ਹਾਂ ਨੂੰ ਸਮੇਂ ਦੇ ਨਾਲ ਚੱਲਣ ਦੇ ਮੌਕੇ ਪ੍ਰਦਾਨ ਕਰਨ ਲਈ ਕੋਸ਼ਿਸ਼ ਕਰਨੀ ਚਾਹੀਦੀ ਹੈ।


author

Anuradha

Content Editor

Related News