ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ

Monday, Mar 25, 2024 - 06:27 PM (IST)

ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਦੁਖ ਸਾਂਝਾ ਕਰਨ ਪਹੁੰਚੇ ਸੁਖਬੀਰ ਬਾਦਲ

ਸੰਗਰੂਰ : ਸੰਗਰੂਰ ਵਿਖੇ ਜ਼ਹਿਰੀਲੀ ਸ਼ਰਾਬ ਕਾਰਨ ਹੋਈਆਂ ਮੌਤਾਂ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਿੰਡ ਗੁੱਜਰਾਂ ਵਿਖੇ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ। ਪਿੰਡ ਦੇ ਲੋਕਾਂ ਦਾ ਵੱਡਾ ਇਕੱਠ ਸੁਖਬੀਰ ਬਾਦਲ ਨਾਲ ਨਜ਼ਰ ਆਇਆ। ਇਸ ਦੌਰਾਨ ਸੁਖਬੀਰ ਬਾਦਲ ਨੇ ਦੁਖ ਸਾਂਝਾ ਕਰਦਿਆਂ ਕਿਹਾ ਕਿ  ਪਰਿਵਾਰਾਂ ਦਾ ਬਹੁਤ ਵੱਡਾ ਨੁਕਸਾਨ ਹੋਇਆ ਹੈ ਜ਼ਹਿਰੀਲੀ ਸ਼ਰਾਬ ਨੇ ਲੋਕਾਂ ਦੇ ਘਰ ਬਰਬਾਦ ਕਰ ਦਿੱਤੇ ਹਨ। ਪੰਜਾਬ 'ਚ ਹਰ ਰੋਜ਼ ਨਸ਼ੇ ਅਤੇ ਸ਼ਰਾਬ ਕਾਰਨ ਮੌਤਾਂ ਹੋ ਰਹੀਆਂ ਹਨ। 

ਇਹ ਵੀ ਪੜ੍ਹੋ : ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੀਆਂ ਕੁੜੀਆਂ ਨਾਲ ਜੁੜੀ ਅਹਿਮ ਖ਼ਬਰ, ਬਣਾਈ ਗਈ ਵਿਸ਼ੇਸ਼ ਨੀਤੀ

ਸੁਖਬੀਰ ਬਾਦਲ ਨੇ ਕਿਹਾ ਇਸ ਮਾਮਲੇ 'ਚ ਪੂਰੀ ਤਰ੍ਹਾਂ ਨਾਲ ਹਰ ਪਹਿਲੂ ਦੀ ਜਾਂਚ ਪੜਤਾਲ ਕੀਤੀ ਜਾਣੀ ਚਾਹੀਦੀ ਹੈ ਅਤੇ ਜੋ ਵੀ ਦੋਸ਼ੀ ਪਾਇਆ ਜਾਂਦਾ ਹੈ ਉਸ 'ਤੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਲੋਕਾਂ ਦੇ ਪਰਿਵਾਰ ਬਰਬਾਦ ਹੋ ਗਏ ਹਨ ਅਤੇ ਸਰਕਾਰ ਨੂੰ ਮੰਗ ਕਰਦੇ ਹਾਂ ਕਿ ਪੀੜਤ ਪਰਿਵਾਰ ਦੇ ਬੱਚਿਆਂ ਨੂੰ ਨੌਕਰੀ ਅਤੇ ਮੁਆਵਜ਼ਾ ਵਧਾਇਆ ਜਾਵੇ ਤਾਂ ਜੋ ਲੋਕਾਂ ਨੂੰ ਸਹੂਲਤ ਮਿਲ ਸਕੇ।

ਇਹ ਵੀ ਪੜ੍ਹੋ : ਜ਼ਹਿਰੀਲੀ ਸ਼ਰਾਬ ਨਾਲ ਮਰਨ ਵਾਲਿਆਂ ਦੇ ਪੀੜਤ ਪਰਿਵਾਰਾਂ ਨਾਲ ਦੁਖ ਸਾਂਝਾ ਕਰਨ ਪਹੁੰਚੇ ਸੁਨੀਲ ਜਾਖੜ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News