ਸੋਨੀਆ-ਰਾਹੁਲ ਦੀ ਕੈਟਾਗਿਰੀ ’ਚ ਆਏ ਸੁਖਬੀਰ ਬਾਦਲ, ਪਰਦੇ ਦੇ ਪਿੱਛੋਂ ਚਲਾਉਣਗੇ ਪਾਰਟੀ
Saturday, Jan 11, 2025 - 02:46 PM (IST)
ਲੁਧਿਆਣਾ (ਹਿਤੇਸ਼)- ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਅਸਤੀਫਾ ਸਵੀਕਾਰ ਕਰਨ ਤੋਂ ਬਾਅਦ ਸੁਖਬੀਰ ਬਾਦਲ ਵੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਕੈਟਾਗਿਰੀ ’ਚ ਆ ਗਏ ਹਨ। ਜ਼ਿਕਰਯੋਗ ਹੈ ਕਿ ਪੰਜਾਬ ਦੀ ਸੱਤਾ ਤੋਂ ਬਾਹਰ ਹੋਣ ਤੋਂ ਬਾਅਦ ਅਕਾਲੀ ਦਲ ਦਿਨ-ਬ-ਦਿਨ ਹਾਸ਼ੀਏ ’ਤੇ ਜਾ ਰਿਹਾ ਹੈ, ਜਿਸ ਦੀ ਵਜ੍ਹਾ ਅਕਾਲੀ ਦਲ ਦੀ ਸਰਕਾਰ ਦੌਰਾਨ ਹੋਏ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਨਸ਼ੇ, ਰੇਤ, ਟਰਾਂਸਪੋਰਟ, ਕੇਬਲ ਮਾਫੀਆ ਦੇ ਮੁੱਦਿਆਂ ਨੂੰ ਮੰਨਿਆ ਜਾ ਰਿਹਾ ਹੈ। ਇਸ ਦਾ ਨਤੀਜਾ ਇਹ ਹੋਇਆ ਕਿ ਅਕਾਲੀ ਦਲ ਦੇ ਇਸ ਸਮੇਂ ਸਿਰਫ ਇਕ ਐੱਮ. ਪੀ. ਅਤੇ 3 ਵਿਧਾਇਕ ਰਹਿ ਗਏ ਹਨ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਸਰਦੀ ਦੀਆਂ ਛੁੱਟੀਆਂ ਤੇ ਸਕੂਲਾਂ ਦੇ ਸਮੇਂ ਨਾਲ ਜੁੜੀ ਅਪਡੇਟ
ਇਥੋਂ ਤੱਕ ਕਿ ਅਕਾਲੀ ਦਲ ਨੂੰ ਇਕ ਤੋਂ ਬਾਅਦ ਇਕ ਕਰ ਕੇ ਵਿਧਾਨ ਸਭਾ, ਲੋਕ ਸਭਾ, ਉਪ ਚੋਣ ਅਤੇ ਨਗਰ ਨਿਗਮ ਚੋਣਾਂ ’ਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ, ਜਿਸ ਨੂੰ ਲੈ ਕੇ ਸੁਖਬੀਰ ਬਾਦਲ ’ਤੇ ਪਾਰਟੀ ਦੇ ਪ੍ਰਧਾਨ ਦਾ ਆਹੁਦਾ ਛੱਡਣ ਦਾ ਦਬਾਅ ਵਧ ਰਿਹਾ ਹੈ, ਜਿਸ ਦੇ ਵਿਰੋਧ ’ਚ ਅਕਾਲੀ ਦਲ ਨੂੰ ਭਾਰੀ ਬਗਾਵਤ ਦਾ ਸਾਹਮਣਾ ਕਰਨਾ ਪਿਆ, ਜਿਸ ਦੇ ਮੱਦੇਨਜ਼ਰ ਅਕਾਲ ਤਖਤ ਵੱਲੋਂ ਸੁਖਬੀਰ ਬਾਦਲ ਸਮੇਤ ਅਕਾਲੀ ਦਲ ਦੇ ਨੇਤਾਵਾਂ ਨੂੰ ਤਲਬ ਕੀਤਾ ਗਿਆ। ਇਸ ਦੌਰਾਨ ਅਕਾਲੀ ਦਲ ਦੇ ਨੇਤਾਵਾਂ ਨੂੰ ਧਾਰਮਿਕ ਸਜ਼ਾ ਸੁਣਾਈ ਗਈ ਹੈ।
ਹੁਣ ਅਕਾਲ ਤਖਤ ਦੇ ਫੈਸਲੇ ਮੁਤਾਬਕ ਸੁਖਬੀਰ ਬਾਦਲ ਦਾ ਅਸਤੀਫਾ ਸਵੀਕਾਰ ਕਰ ਲਿਆ ਗਿਆ ਹੈ, ਜਿਸ ਤੋਂ ਬਾਅਦ ਸੁਖਬੀਬ ਬਾਦਲ ਵੀ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੀ ਕੈਟਾਗਿਰੀ ’ਚ ਆ ਗਏ ਹਨ, ਕਿਉਂਕਿ ਹੁਣ ਤੱਕ ਵਿਰੋਧੀ ਪਾਰਟੀਆਂ ਦੇ ਨੇਤਾਵਾਂ ਵੱਲੋਂ ਸੋਨੀਆ ਰਾਹੁਲ ’ਤੇ ਪਰਿਵਾਰਵਾਦ ਦਾ ਦੋਸ਼ ਲਾਇਆ ਜਾਂਦਾ ਰਿਹਾ ਹੈ।
ਇਸ ਵਿਵਾਦ ਨੂੰ ਸ਼ਾਂਤ ਕਰਨ ਲਈ ਪਹਿਲਾਂ ਮਨਮੋਹਨ ਸਿੰਘ ਨੂੰ ਪ੍ਰਧਾਨ ਮੰਤਰੀ ਅਤੇ ਹੁਣ ਮਲਿਕਾਰੁਜਨ ਖੜਗੇ ਨੂੰ ਕਾਂਗਰਸ ਦਾ ਪ੍ਰਧਾਨ ਬਣਾਇਆ ਗਿਆ ਹੈ, ਜਿਸ ਦੇ ਬਾਵਜੂਦ ਸੋਨੀਆ-ਰਾਹੁਲ ’ਤੇ ਰਿਮੋਰਟ ਕੰਟਰੋਲ ਨਾਲ ਪਾਰਟੀ ਚਲਾਉਣ ਦਾ ਦੋਸ਼ ਲਗਾਇਆ ਜਾਂਦਾ ਹੈ।
ਇਹ ਖ਼ਬਰ ਵੀ ਪੜ੍ਹੋ - MLA ਗੁਰਪ੍ਰੀਤ ਗੋਗੀ ਦੀ ਮੌਤ ਤੋਂ ਪਹਿਲਾਂ ਦੀ ਵੀਡੀਓ ਆਈ ਸਾਹਮਣੇ
ਇਹੀ ਹਾਲਾਤ ਸੁਖਬੀਰ ਬਾਦਲ ਦਾ ਵੀ ਅਸਤੀਫਾ ਦੇਣ ਤੋਂ ਬਾਅਦ ਹੋ ਗਿਆ ਹੈ, ਕਿਉਂਕਿ ਉਨ੍ਹਾਂ ਨੇ ਭਾਵੇਂ ਬਲਵਿੰਦਰ ਸਿੰਘ ਭੂੰਦੜ ਨੂੰ ਕਾਰਜਕਾਰੀ ਪ੍ਰਧਾਨ ਬਣਾਇਆ ਹੋਇਆ ਹੈ ਪਰ ਪਿੱਛੋਂ ਰਿਮੋਟ ਕੰਟਰੋਲ ਤੋਂ ਪਹਿਲਾਂ ਅਤੇ ਅੱਗੇ ਅਕਾਲੀ ਦਲ ਨੂੰ ਸੁਖਬੀਰ ਬਾਦਲ ਹੀ ਚਲਾਉਣਗੇ। ਜਿਵੇਂ ਕਿ ਪਹਿਲਾਂ ਪ੍ਰਕਾਸ਼ ਸਿੰਘ ਬਾਦਲ ਦੇ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਰਹਿਣ ਦੌਰਾਨ ਵੀ ਜ਼ਿਆਦਾਤਰ ਫੈਸਲੇ ਸੁਖਬੀਰ ਬਾਦਲ ਵੱਲੋਂ ਹੀ ਲਏ ਜਾਂਦੇ ਸਨ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8