ਪ੍ਰੋ. ਭੁੱਲਰ ਦੀ ਰਿਹਾਈ ਰੋਕਣ ’ਤੇ ਸੁਖਬੀਰ ਬਾਦਲ ਨੇ ਫਿਰ ਕੀਤੀ ਕੇਜਰੀਵਾਲ ਦੀ ਨਿਖੇਧੀ

Wednesday, Mar 02, 2022 - 09:29 PM (IST)

ਪ੍ਰੋ. ਭੁੱਲਰ ਦੀ ਰਿਹਾਈ ਰੋਕਣ ’ਤੇ ਸੁਖਬੀਰ ਬਾਦਲ ਨੇ ਫਿਰ ਕੀਤੀ ਕੇਜਰੀਵਾਲ ਦੀ ਨਿਖੇਧੀ

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਰੋਕ ਕੇ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਆਖਿਰਕਾਰ ਸਿੱਖ ਵਿਰੋਧੀ ਤੇ ਪੰਜਾਬ ਵਿਰੋਧੀ ਆਪਣਾ ਚਿਹਰਾ ਫਿਰ ਉਜਾਗਰ ਕਰ ਦਿੱਤਾ ਹੈ ਪਰ ਅਸੀਂ ਇਸ ਮਾਨਸਿਕਤਾ ਲਈ ਉਨ੍ਹਾਂ ਵੱਲੋਂ ਨਤੀਜੇ ਭੁਗਤਣ ਨੂੰ ਯਕੀਨੀ ਬਣਾਵਾਂਗੇ। ਅੱਜ ਜਾਰੀ ਇਕ ਬਿਆਨ 'ਚ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਕੇਜਰੀਵਾਲ ਦਾ ਦੋਗਲਾਪਣ ਤੇ ਇਸ ਦਾ ਪੰਜਾਬ ਵਿਰੋਧੀ ਸਟੈਂਡ ਬੇਨਕਾਬ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਹੁਣ ਭਗਵੰਤ ਮਾਨ ਤੇ ਹਰਪਾਲ ਚੀਮਾ ਨੂੰ ਪੰਜਾਬੀਆਂ ਨੂੰ ਜਵਾਬ ਦੇਣੇ ਪੈਣਗੇ ਕਿ ਉਨ੍ਹਾਂ ਦੀ ਪਾਰਟੀ ਸਿੱਖ ਅਤੇ ਪੰਜਾਬੀ ਵਿਰੋਧੀ ਕਿਉਂ ਹੈ?

ਇਹ ਵੀ ਪੜ੍ਹੋ : ਦਵਿੰਦਰਪਾਲ ਭੁੱਲਰ ਦੀ ਰਿਹਾਈ ਨੂੰ ਲੈ ਕੇ ਸੁਣਾਇਆ ਇਹ ਫੈਸਲਾ

ਦਿੱਲੀ ਸਰਕਾਰ ਦੇ ਸਜ਼ਾ ਸਮੀਖਿਆ ਬੋਰਡ ਵੱਲੋਂ ਪ੍ਰੋ. ਭੁੱਲਰ ਦੀ ਰਿਹਾਈ ਲਈ ਸਿਫਾਰਸ਼ ਕਰਨ ਤੋਂ ਇਨਕਾਰ ਕਰਨ ’ਤੇ ਰੋਹ 'ਚ ਪ੍ਰਤੀਕਰਮ ਦਿੰਦਿਆਂ ਬਾਦਲ ਨੇ ਕਿਹਾ ਕਿ ਇਹ ਪੰਜਾਬੀਆਂ ਲਈ ਅਸਲੀਅਤ ਪਰਖਣ ਦਾ ਪਹਿਲਾ ਮੌਕਾ ਹੈ ਜਿਨ੍ਹਾਂ ਨੇ ਕੇਜਰੀਵਾਲ ਵੱਲੋਂ ਚੋਣਾਂ ਦੌਰਾਨ ਪ੍ਰੋ. ਭੁੱਲਰ ਨੂੰ ਰਿਹਾਅ ਕਰਨ ਦੇ ਵਾਅਦਿਆਂ ’ਤੇ ਵਿਸ਼ਵਾਸ ਕੀਤਾ। ਕੇਜਰੀਵਾਲ ਤਾਂ ਪਹਿਲਾਂ ਹੀ ਸਿੱਖ ਵਿਰੋਧੀ ਮਾਨਸਿਕਤਾ ਦਾ ਧਾਰਨੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਇਹ ਖਦਸ਼ਾ ਹੈ ਕਿ ਛੇਤੀ ਹੀ ਆਮ ਆਦਮੀ ਪਾਰਟੀ ਦੇ ਸਮਰਥਕਾਂ ਨੂੰ ਵੀ ਝਟਕੇ ਲੱਗਣਗੇ ਕਿ ਕੇਜਰੀਵਾਲ ਦੇ ਦਰਿਆਈ ਪਾਣੀਆਂ ਤੇ ਹੋਰ ਮਾਮਲਿਆਂ ’ਤੇ ਸਟੈਂਡ ਤੋਂ ਪੰਜਾਬ ਦੇ ਲੋਕ ਪਹਿਲਾਂ ਹੀ ਭਲੀਭਾਂਤ ਜਾਣੂ ਹਨ।

ਇਹ ਵੀ ਪੜ੍ਹੋ : PM ਮੋਦੀ ਨੇ ਦਿੱਤੀ ਜਨਮਦਿਨ ਦੀ ਵਧਾਈ, ਚੰਨੀ ਬੋਲੇ- ਅੱਜ ਮੇਰਾ ਜਨਮਦਿਨ ਨਹੀਂ

ਬਾਦਲ ਨੇ ਕਿਹਾ ਕਿ ਇਹ ਸਾਬਤ ਹੋ ਗਿਆ ਹੈ ਕਿ ਅਕਾਲੀ ਦਲ ਵੱਲੋਂ 'ਆਪ' ਕਨਵੀਨਰ ਤੇ ਇਸ ਦੇ ਕੌਮੀ ਮੁਖੀ ਖ਼ਿਲਾਫ਼ ਲਗਾਏ ਜਾ ਰਹੇ ਆਰੋਪ ਸੱਚੇ ਸਾਬਤ ਹੋ ਰਹੇ ਹਨ। ਭਾਵੇਂ ਕੇਜਰੀਵਾਲ ਨੇ ਸਜ਼ਾ ਸਮੀਖਿਆ ਬੋਰਡ ਨੂੰ ਮੀਟਿੰਗ ਕਰਕੇ ਪ੍ਰੋ. ਭੁੱਲਰ ਦੀ ਰਿਹਾਈ ਬਾਰੇ ਫੈਸਲਾ ਲੈਣ ਨੂੰ ਕਿਹਾ ਸੀ ਪਰ ਜਿਵੇਂ ਹੀ ਚੋਣਾਂ ਮੁੱਕੀਆਂ, ਉਸ ਨੇ ਆਪਣਾ ਅਸਲ ਰੰਗ ਵਿਖਾ ਦਿੱਤਾ ਤੇ ਇਸ ਵਾਸਤੇ ਕੋਈ ਬਹੁਤਾ ਸਮਾਂ ਨਹੀਂ ਲੱਗਾ ਤੇ ਬਿੱਲੀ ਥੈਲਿਓਂ ਬਾਹਰ ਆ ਗਈ। ਅਕਾਲੀ ਦਲ ਦੇ ਪ੍ਰਧਾਨ ਨੇ ਪੰਜਾਬੀਆਂ ਨੂੰ ਚੇਤੇ ਕਰਵਾਇਆ ਕਿ ਕੇਜਰੀਵਾਲ ਨੇ ਪਹਿਲਾਂ ਇਸ ਗੱਲ ਦਾ ਖੰਡਨ ਕੀਤਾ ਸੀ ਕਿ ਭੁੱਲਰ ਦੀ ਸਜ਼ਾ ਮੁਆਫੀ ਦਾ ਫੈਸਲਾ ਉਨ੍ਹਾਂ ਦੀ ਸਰਕਾਰ ਦੇ ਦਾਇਰੇ 'ਚ ਨਹੀਂ ਹੈ ਤੇ ਉਨ੍ਹਾਂ ਦਾਅਵਾ ਕੀਤਾ ਸੀ ਕਿ ਇਸ ਬਾਰੇ ਫੈਸਲਾ ਭਾਰਤ ਸਰਕਾਰ ਨੇ ਲੈਣਾ ਹੈ।

ਇਹ ਵੀ ਪੜ੍ਹੋ : ਚੋਣਾਂ ਦੌਰਾਨ ਚੰਡੀਗੜ੍ਹ ’ਚੋਂ ਪੰਜਾਬ ਦੀ ਹਿੱਸੇਦਾਰੀ ਘਟਾਉਣ ਦੀ ਰਚੀ ਗਈ ਸਾਜ਼ਿਸ਼ : ਚੀਮਾ

ਉਨ੍ਹਾਂ ਕਿਹਾ ਕਿ ਜਦੋਂ ਅਸੀਂ ਕੇਜਰੀਵਾਲ ਨੂੰ ਬੇਨਕਾਬ ਕਰ ਦਿੱਤਾ ਤੇ ਉਸ ਦੀ ਆਪਣੀ ਸਰਕਾਰ ਦੇ ਫੈਸਲਿਆਂ ਦੀ ਕਾਪੀ ਜਾਰੀ ਕੀਤੀ ਤਾਂ ਉਸ ਨੇ ਮੰਨ ਲਿਆ ਕਿ ਇਹ ਮਾਮਲਾ ਉਸ ਦੀ ਸਰਕਾਰ ਦੇ ਅਧੀਨ ਹੈ ਤੇ ਉਸ ਦੀ ਸਰਕਾਰ ਨੇ ਹੀ ਪ੍ਰੋ. ਭੁੱਲਰ ਦੀ ਰਿਹਾਈ ਰੋਕੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਇਹ ਵਾਅਦਾ ਕੀਤਾ ਸੀ ਕਿ ਉਹ ਆਪਣੇ ਗ੍ਰਹਿ ਮੰਤਰੀ ਸਤੇਂਦਰ ਜੈਨ ਦੀ ਅਗਵਾਈ ਵਾਲੀ ਕਮੇਟੀ ਤੋਂ ਇਹ ਫੈਸਲਾ ਬਦਲਾਵੇਗਾ। ਅਕਾਲੀ ਦਲ ਦੇ ਪ੍ਰਧਾਨ ਨੇ ਅਕਾਲੀ ਦਲ ਹਮੇਸ਼ਾ ਪ੍ਰੋ. ਭੁੱਲਰ ਦੀ ਰਿਹਾਈ ਲਈ ਯਤਨ ਜਾਰੀ ਰੱਖੇਗਾ।


author

Harnek Seechewal

Content Editor

Related News