'ਪੰਜਾਬ ਖ਼ਿਲਾਫ਼ ਨਵੀਂ ਸਾਜ਼ਿਸ਼...!' ਸੁਖਬੀਰ ਨੇ ਪ੍ਰਵਾਸੀਆਂ ਦੇ ਮਸਲੇ 'ਤੇ ਘੇਰੀ 'ਆਪ' ਸਰਕਾਰ
Wednesday, Feb 11, 2026 - 01:44 PM (IST)
ਚੰਡੀਗੜ੍ਹ (ਵੈੱਬ ਡੈਸਕ): ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿਚ ਮੁਕੰਮਲ ਅਰਾਜਕਤਾ ਅਤੇ 'ਗੈਂਗਸਟਰ ਰਾਜ' ਤੋਂ ਬਾਅਦ ਹੁਣ ਪੰਜਾਬ ਨੂੰ ਅਸਥਿਰ ਕਰਨ ਦੀ ਇਕ ਨਵੀਂ ਸਾਜ਼ਿਸ਼ ਰਚੀ ਜਾ ਰਹੀ ਜਾਪਦੀ ਹੈ।
ਮੋਗਾ ਵਿਚ ਪ੍ਰਵਾਸੀ ਮਜ਼ਦੂਰਾਂ 'ਤੇ ਹੋਈ ਫ਼ਾਇਰਿੰਗ ਦੀ ਘਟਨਾ ਦਾ ਹਵਾਲਾ ਦਿੰਦਿਆਂ ਸੁਖਬੀਰ ਬਾਦਲ ਨੇ ਕਿਹਾ ਕਿ ਇਹ ਘਟਨਾ ਇਸ ਨਾਪਾਕ ਚਾਲ ਨੂੰ ਸਮਝਣ ਲਈ ਕਾਫ਼ੀ ਹੈ। ਉਨ੍ਹਾਂ ਨੇ ਸਿੱਧੇ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ ਇਹ ਸਰਕਾਰ ਅਰਵਿੰਦ ਕੇਜਰੀਵਾਲ ਦੇ 'ਰਿਮੋਟ ਕੰਟਰੋਲ' ਹੇਠ ਚੱਲ ਰਹੀ ਹੈ। ਸੁਖਬੀਰ ਬਾਦਲ ਨੇ ਦੋਸ਼ ਲਾਇਆ ਕਿ 'ਆਪ' ਸਰਕਾਰ ਦੀ 'ਸਾਮ, ਦਾਮ, ਦੰਡ, ਭੇਦ' ਦੀ ਰਣਨੀਤੀ ਸੂਬੇ ਦੇ ਮੌਜੂਦਾ ਹਾਲਾਤਾਂ ਲਈ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਸਥਿਤੀ ਨਾਲ ਨਜਿੱਠਣ ਲਈ ਤੁਰੰਤ ਅਤੇ ਜ਼ਰੂਰੀ ਕਦਮ ਚੁੱਕੇ ਜਾਣ।
After complete lawlessness and Gangster Raj, a new conspiracy seems to be afoot to destabilise Punjab.
— Sukhbir Singh Badal (@officeofssbadal) February 11, 2026
This firing on migrant labourers in Moga is enough to understand the sinister move.
The @AamAadmiParty govt—under @ArvindKejriwal’s remote control, Chief Minister… pic.twitter.com/GwlcX6fHZL
ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਮਾਂ ਰਹਿੰਦੇ ਸਖ਼ਤ ਕਾਰਵਾਈ ਨਾ ਕੀਤੀ ਗਈ ਤਾਂ 'ਆਪ' ਦੀਆਂ ਇਹ ਬੇਰਹਿਮ ਚਾਲਾਂ ਪੰਜਾਬ ਨੂੰ ਵੰਡ, ਜ਼ਬਰਦਸਤੀ ਅਤੇ ਅਰਾਜਕਤਾ ਦੇ ਅਜਿਹੇ ਜੰਗ ਦੇ ਮੈਦਾਨ ਵਿਚ ਬਦਲ ਦੇਣਗੀਆਂ ਜਿੱਥੋਂ ਵਾਪਸੀ ਮੁਸ਼ਕਲ ਹੋ ਜਾਵੇਗੀ।
