ਬੇਅਦਬੀ ਮਾਮਲੇ 'ਤੇ ਬੋਲੇ ਸੁਖਬੀਰ ਬਾਦਲ, ਮੌਜੂਦਾ ਸਰਕਾਰ ਨੂੰ ਠਹਿਰਾਇਆ ਜ਼ਿੰਮੇਵਾਰ (ਵੀਡੀਓ)
Saturday, Jul 19, 2025 - 04:55 PM (IST)

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੇਅਦਬੀਆਂ ਦੇ ਮੁੱਦੇ 'ਤੇ ਇੱਥੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਪਿਛਲੇ 10 ਸਾਲਾਂ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਹੋਈਆਂ ਬੇਅਦਬੀਆਂ 'ਤੇ ਸਿਆਸਤ ਕੀਤੀ ਗਈ ਹੈ। ਸਾਡੀ ਸਰਕਾਰ ਦੌਰਾਨ ਬੇਅਦਬੀ ਹੋਈ, ਅਸੀਂ ਚਾਹੁੰਦੇ ਸੀ ਕਿ ਤੁਰੰਤ ਦੋਸ਼ੀ ਫੜ੍ਹੇ ਜਾਣ ਪਰ ਉਸੇ ਸਮੇਂ ਤੋਂ ਸਿਆਸਤ ਸ਼ੁਰੂ ਹੋ ਗਈ। ਸੁਖਬੀਰ ਬਾਦਲ ਨੇ ਕਿਹਾ ਕਿ ਜਿੰਨੀਆਂ ਪਾਰਟੀਆਂ ਸੀ, ਉਨ੍ਹਾਂ ਦਾ ਨਿਸ਼ਾਨਾ ਦੋਸ਼ੀਆਂ ਨੂੰ ਫੜ੍ਹਨਾ ਨਹੀਂ, ਸਗੋਂ ਸਿਆਸਤ ਖੇਡਣਾ ਅਤੇ ਸਰਕਾਰ ਨੂੰ ਬਦਨਾਮ ਕਰਨਾ ਸੀ।
ਇਹ ਵੀ ਪੜ੍ਹੋ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, EXAMS ਦੀਆਂ ਤਾਰੀਖ਼ਾਂ ਦਾ ਐਲਾਨ
ਇਹ ਜਾਂਚ ਸਾਡੇ ਹੱਥੋਂ ਲੈ ਕੇ ਸੀ. ਬੀ. ਆਈ. ਨੂੰ ਸੌਂਪ ਦਿੱਤੀ ਗਈ। ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਵਿਧਾਨ ਸਭਾ 'ਚ ਬੇਅਦਬੀਆਂ 'ਤੇ ਲਿਆਂਦੇ ਬਿੱਲ ਬਾਰੇ ਬੋਲਦਿਆਂ ਸੁਖਬੀਰ ਬਾਦਲ ਨੇ ਮੌਜੂਦਾ ਸਰਕਾਰ 'ਤੇ ਨਿਸ਼ਾਨਾ ਵਿੰਨ੍ਹਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਜੋ ਬਿੱਲ ਲਿਆਂਦਾ ਹੈ, ਉਹ ਸਿਰਫ ਦਿਖਾਉਣ ਵਾਸਤੇ ਹੈ ਕਿਉਂਕਿ ਫਿਰ ਉਸ ਨੂੰ ਸਿਲੈਕਟ ਕਮੇਟੀ ਕੋਲ ਭੇਜਣ ਦੀ ਕੀ ਲੋੜ ਸੀ।
ਇਹ ਵੀ ਪੜ੍ਹੋ : ਪੰਜਾਬ 'ਚ 21-22 ਤਾਰੀਖ਼ ਲਈ ਵੱਡੀ ਭਵਿੱਖਬਾਣੀ, ਮੌਸਮ ਨੂੰ ਲੈ ਕੇ ਨਵੀਂ ਅਪਡੇਟ ਆਈ ਸਾਹਮਣੇ
ਸਰਕਾਰ ਨੇ ਇਹ ਐਕਟ ਸਾਢੇ 3 ਸਾਲ ਪਹਿਲਾਂ ਕਿਉਂ ਨਹੀਂ ਲੈ ਕਿ ਆਂਦਾ। ਉਨ੍ਹਾਂ ਕਿਹਾ ਕਿ ਸਰਕਾਰ 'ਤੇ ਭ੍ਰਿਸ਼ਟਾਚਾਰ, ਜ਼ਮੀਨਾਂ 'ਤੇ ਕਬਜ਼ਾ ਕਰਨ ਅਤੇ ਲੋਕਾਂ ਨੂੰ ਲੁੱਟਣ ਦੇ ਇਲਜ਼ਾਮ ਲੱਗ ਰਹੇ ਹਨ, ਜਿਸ ਤੋਂ ਸਰਕਾਰ ਲੋਕਾਂ ਦਾ ਧਿਆਨ ਭਟਕਾਉਣਾ ਚਾਹੁੰਦੀ ਹੈ। ਸੁਖਬੀਰ ਬਾਦਲ ਨੇ ਕਿਹਾ ਕਿ ਪਿਛਲੇ 5 ਸਾਲਾਂ ਦੌਰਾਨ 100 ਬੇਅਦਬੀਆਂ ਹੋਈਆਂ ਹਨ ਪਰ ਸਰਕਾਰ ਨੇ ਕਿਸੇ 'ਤੇ ਕੋਈ ਕਾਰਵਾਈ ਨਹੀਂ ਕੀਤੀ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਜੇ ਵੀ ਇਸ ਮੁੱਦੇ 'ਤੇ ਸਿਆਸਤ ਕਰ ਰਹੀ ਹੈ। ਉਨ੍ਹਾਂ ਨੇ ਵੱਡਾ ਇਲਜ਼ਾਮ ਲਾਉਂਦਿਆਂ ਕਿਹਾ ਕਿ ਜੇਕਰ ਸੁਪਰੀਮ ਕੋਰਟ ਜਾਂ ਹਾਈਕੋਰਟ ਦੇ ਜੱਜ ਵਲੋਂ ਇਸ ਮਾਮਲੇ ਦੀ ਜਾਂਚ ਹੁੰਦੀ ਹੈ ਤਾਂ ਸੌ ਬੇਅਦਬੀਆਂ ਮਾਮਲਿਆਂ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਜ਼ਿੰਮੇਵਾਰ ਨਿਕਲੇਗੀ। ਉਨ੍ਹਾਂ ਕਿਹਾ ਕਿ ਪਾਰਟੀਆਂ ਬੇਅਦਬੀ ਦੇ ਮਾਮਲਿਆਂ 'ਤੇ ਸਿਆਸਤ ਕਰ ਰਹੀਆਂ ਹਨ ਅਤੇ ਇਹ ਬਹੁਤ ਗਲਤ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8