ਮੋਰਿੰਡਾ ਬੇਅਦਬੀ ਘਟਨਾ ’ਤੇ ਸੁਖਬੀਰ ਬਾਦਲ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ, ਕਹੀਆਂ ਇਹ ਗੱਲਾਂ

Monday, Apr 24, 2023 - 07:44 PM (IST)

ਮੋਰਿੰਡਾ ਬੇਅਦਬੀ ਘਟਨਾ ’ਤੇ ਸੁਖਬੀਰ ਬਾਦਲ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ, ਕਹੀਆਂ ਇਹ ਗੱਲਾਂ

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੋਰਿੰਡਾ ਦੇ ਇਤਿਹਾਸਕ ਗੁਰਦੁਆਰਾ ਕੋਤਵਾਲੀ ਸਾਹਿਬ ਵਿਚ ਹੋਈ ਬੇਅਦਬੀ ਦੀ ਘਟਨਾ ਨੂੰ “ਦਿਲ ਦਹਿਲਾ ਦੇਣ ਵਾਲੀ ਤੇ ਕਦੇ ਵੀ ਨਾ ਮੁਆਫ਼ ਕੀਤੇ ਜਾਣਯੋਗ’’ ਕਰਾਰ ਦਿੰਦਿਆਂ ਕਿਹਾ ਕਿ ਇਸ ਘਟਨਾ ਦੀ ਡੂੰਘੀ ਸਾਜ਼ਿਸ਼ ਪਿੱਛੇ ਕੰਮ ਕਰ ਰਹੇ ਮਾਸਟਰਮਾਈਂਡ ਨੂੰ ਨੰਗਾ ਕਰਕੇ ਮਿਸਾਲੀ ਸਜ਼ਾ ਦਿੱਤੇ ਜਾਣਾ ਅਤਿ ਜ਼ਰੂਰੀ ਹੋ ਗਿਆ ਹੈ।

ਇਹ ਖ਼ਬਰ ਵੀ ਪੜ੍ਹੋ : ਘਰੇਲੂ ਕਲੇਸ਼ ਦਾ ਖ਼ੌਫ਼ਨਾਕ ਅੰਤ, ਗਲ਼ਾ ਘੁੱਟ ਕੇ ਪਤੀ ਨੂੰ ਉਤਾਰਿਆ ਮੌਤ ਦੇ ਘਾਟ

ਉਨ੍ਹਾਂ ਕਿਹਾ ਕਿ ਅੱਜ ਦੇ ਸ਼ਰਮਨਾਕ ਕਾਰੇ ਨਾਲ ਸਿੱਖ ਮਨ ਬੁਰੀ ਤਰ੍ਹਾਂ ਵਲੂੰਧਰੇ ਗਏ ਹਨ। ਅੱਜ ਇਸ ਦਰਦਨਾਕ ਘਟਨਾ ’ਤੇ ਤਿੱਖੀ ਪ੍ਰਤੀਕਿਰਿਆ ਦਿੰਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦਿਲ ਦਹਿਲਾ ਦੇਣ ਵਾਲੇ ਤੇ ਸ਼ਰਮਨਾਕ ਕਾਰੇ ਦਾ ਸੰਬੰਧ ਬੀਤੇ ਕੱਲ੍ਹ ਅੰਮ੍ਰਿਤਪਾਲ ਸਿੰਘ ਦੀ ਗ੍ਰਿਫ਼ਤਾਰੀ ਤੇ ਅਮਨ ਤੇ ਭਾਈਚਾਰਕ ਸਾਂਝ ਕਾਇਮ ਰੱਖਣ ’ਚ ਨਾਕਾਮੀ ਨਾਲ ਬੁਰੀ ਤਰ੍ਹਾਂ ਘਿਰ ਚੁੱਕੀ ਪੰਜਾਬ ਸਰਕਾਰ ਦੀ ਹਤਾਸ਼ਾ ਨਾਲ ਜਾਪਦਾ ਹੈ ਪਰ ਉਨ੍ਹਾਂ ਕਿਹਾ ਕਿ ਇਹ ਸਾਜ਼ਿਸ਼ਾਂ ਪੁੱਠੀਆਂ ਪੈ ਰਹੀਆਂ ਹਨ।

 ਇਹ ਖ਼ਬਰ ਵੀ ਪੜ੍ਹੋ : ਸ਼੍ਰੀ ਅਮਰਨਾਥ ਯਾਤਰੀਆਂ ਲਈ ਅਹਿਮ ਖ਼ਬਰ, ਜਾਣੋ ਕਿੱਥੇ-ਕਿੱਥੇ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਇਕ ਪਾਸੇ ਤਾਂ ਦੇਸ਼ਭਗਤ ਸਿੱਖ ਕੌਮ ਦੇ ਮਾਸੂਮ ਨੌਜਵਾਨ ਹੀਰਿਆਂ ਵਿਰੁੱਧ ਸਰਕਾਰੀ ਤਸ਼ੱਦਦ ਦਾ ਝੱਖੜ ਝੁਲਾਇਆ ਹੋਇਆ ਹੈ ਤੇ ਦੂਜੇ ਪਾਸੇ ਇਹ ਪੰਜਾਬ ਵਿਚ ਅਮਨ ਕਾਨੂੰਨ ਵਿਵਸਥਾ ਤੇ ਭਾਈਚਾਰਕ ਸਾਂਝ ਉੱਤੇ ਪਹਿਰਾ ਦੇਣ ਵਿਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਇਸ ਸਭ ਕੁਝ ਤੋਂ ਧਿਆਨ ਹਟਾਉਣ ਲਈ ਇਹ ਸਰਕਾਰ ਤੇ ਇਸ ਦੇ ਦਿੱਲੀ ’ਚ ਬੈਠੇ ਸ਼ਾਤਰ ਆਕਾ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ।


author

Manoj

Content Editor

Related News