ਬੰਦੀ ਸਿੰਘਾਂ ਲਈ ਚਲਾਈ ਹਸਤਾਖ਼ਰ ਮੁਹਿੰਮ 'ਤੇ ਸ਼ੇਖਾਵਤ ਵੱਲੋਂ ਦਸਤਖਤ ਕਰਨ 'ਤੇ ਸੁਖਬੀਰ ਬਾਦਲ ਨੇ ਦਿੱਤੀ ਪ੍ਰਤੀਕਿਰਿਆ

01/25/2023 10:31:40 PM

ਚੰਡੀਗੜ੍ਹ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਜਦੋਂ ਇਸ ਗੱਲ ’ਤੇ ਸਹਿਮਤ ਹੋ ਗਈ ਹੈ ਕਿ ਬੰਦੀ ਸਿੰਘਾਂ ਨਾਲ ਅਨਿਆਂ ਹੋ ਰਿਹਾ ਹੈ ਤਾਂ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਯੂਕੇ ਪੁਲਸ ਨੇ ਅਪਰਾਧ ਰੋਕਣ ਲਈ 1 ਲੱਖ ਤੋਂ ਵੱਧ ਬਰਾਮਦ ਚਾਕੂਆਂ ਤੋਂ ਬਣਾਇਆ ‘ਦਿ ਨਾਈਫ਼ ਏਂਜਲ’

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਵਾਸਤੇ ਆਰੰਭੀ ਹਸਤਾਖ਼ਰ ਮੁਹਿੰਮ ’ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਵੱਲੋਂ ਹਸਤਾਖਰ ਕੀਤੇ ਜਾਣ ’ਤੇ ਪ੍ਰਤੀਕਰਮ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਨੇ ਕਿਹਾ ਕਿ ਸ਼ੇਖਾਵਤ ਨੇ ਬੰਦੀ ਸਿੰਘਾਂ ਨਾਲ ਹੋਏ ਅਨਿਆਂ ਦੇ ਮਾਮਲੇ ਵਿੱਚ ਉਨ੍ਹਾਂ ਦੀ ਰਿਹਾਈ ਦੇ ਫਾਰਮ ’ਤੇ ਹਸਤਾਖਰ ਕੀਤੇ ਹਨ ਤੇ ਉਨ੍ਹਾਂ ਦੀ ਬੰਦੀ ਨੂੰ ਗੈਰ-ਕਾਨੂੰਨੀ, ਮਨੁੱਖੀ ਅਧਿਕਾਰਾਂ ਦੀ ਉਲੰਘਣਾ ਤੇ ਗੈਰ-ਸੰਵਿਧਾਨਕ ਮੰਨਿਆ ਹੈ।

ਇਹ ਵੀ ਪੜ੍ਹੋ : ਸਬ-ਇੰਸਪੈਕਟਰ ਸਮੇਤ 4 ਪੁਲਸ ਮੁਲਾਜ਼ਮਾਂ ਨੂੰ 'ਮੁੱਖ ਮੰਤਰੀ ਰਕਸ਼ਕ' ਪਦਕ ਪੁਰਸਕਾਰ ਨਾਲ ਕੀਤਾ ਜਾਵੇਗਾ ਸਨਮਾਨਿਤ

ਉਨ੍ਹਾਂ ਕਿਹਾ ਕਿ ਇਹ ਸਪੱਸ਼ਟ ਹੈ ਕਿ ਸ਼ੇਖਾਵਤ ਜੋ ਪੰਜਾਬ ਭਾਜਪਾ ਦੇ ਇੰਚਾਰਜ ਵੀ ਹਨ, ਸਾਰੀ ਗੱਲ ਨਾਲ ਸਹਿਮਤ ਹਨ ਕਿ ਇਹ ਧੱਕੇਸ਼ਾਹੀ ਹੈ। ਕੇਂਦਰ ਸਰਕਾਰ ਲਈ ਬੰਦੀ ਸਿੰਘਾਂ ਦੀ ਰਿਹਾਈ ਕਰਨਾ ਉਸ ਦਾ ਫਰਜ਼ ਵੀ ਹੈ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਨੂੰ ਕਿਸੇ ਵੀ ਤਰੀਕੇ ਜੇਲ੍ਹਾਂ 'ਚ ਹੋਰ ਜ਼ਿਆਦਾ ਸਮੇਂ ਤੱਕ ਡੱਕਿਆ ਨਹੀਂ ਰੱਖਿਆ ਜਾ ਸਕਦਾ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

Mukesh

This news is Content Editor Mukesh