ਸੁਨਾਮ ਦੀ ਵਾਇਰਲ ਹੋਈ ਕੁੱਟਮਾਰ ਦੀ ਵੀਡੀਓ ’ਤੇ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ
Monday, Feb 20, 2023 - 05:04 PM (IST)
ਚੰਡੀਗੜ੍ਹ : ਸੁਨਾਮ ਵਿਖੇ ਇਕ ਵਿਅਕਤੀ ਦੀ ਬੇਰਹਿਮੀ ਨਾਲ ਰਾਡਾਂ ਨਾਲ ਕੁੱਟਮਾਰ ਕਰਨ ਦੀ ਵਾਇਰਲ ਹੋਈ ਵੀਡੀਓ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਚਿੰਤਾ ਜ਼ਾਹਰ ਕੀਤੀ ਹੈ। ਇਸ ਸਬੰਧੀ ਸੁਖਬੀਰ ਬਾਦਲ ਨੇ ਟਵੀਟ ਕਰਦਿਆਂ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ 'ਚ 'ਚ ਜੰਗਲ ਰਾਜ ਦਾ ਬੋਲਬਾਲਾ ਹੈ। ਬਾਦਲ ਨੇ ਟਵੀਟ ਕਰਦਿਆਂ ਕਿਹਾ ਕਿ ਬੇਰਹਿਮੀ ਨਾਲ ਕੁੱਟਮਾਰ ਕਰਨ ਦੀਆਂ ਅਜਿਹੀਆਂ ਘਟਨਾਵਾਂ ਵਾਰ-ਵਾਰ ਵਾਪਰ ਰਹੀਆਂ ਹਨ ਪਰ ਮੁੱਖ ਮੰਤਰੀ ਵੱਲ਼ੋਂ ਫਿਰ ਵੀ ਕਿਹਾ ਜਾ ਰਿਹਾ ਹੈ ਕਿ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਚੰਗੀ ਹੈ! ਸੁਖਬੀਰ ਬਾਦਲ ਨੇ ਲਿਖਿਆ ਕਿ ਮੈਂ ਪੀੜਤਾਂ ਦੀ ਸਿਹਤਯਾਬੀ ਲਈ ਅਰਦਾਸ ਕਰਦਾ ਹਾਂ ਅਤੇ ਮੰਗ ਕਰਦਾ ਹਾਂ ਕਿ ਦੋਸ਼ੀਆਂ ਖ਼ਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ।
ਇਹ ਵੀ ਪੜ੍ਹੋ- ਦਿਲ ਦਹਿਲਾਉਣ ਵਾਲੀ ਵਾਰਦਾਤ, ਲੋਹੇ ਦੀਆਂ ਰਾਡਾਂ ਨਾਲ ਕੁੱਟ-ਕੁੱਟ ਸ਼ਖ਼ਸ ਦੀਆਂ ਤੋੜੀਆਂ ਹੱਡੀਆਂ
ਕੀ ਹੈ ਸਾਰਾ ਮਾਮਲਾ?
ਦੱਸ ਦੇਈਏ ਕਿ ਸੁਨਾਮ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ, ਜਿਸ 'ਚ 6 ਵਿਅਕਤੀਆਂ ਵੱਲੋਂ ਲੋਹੇ ਦੀਆਂ ਰਾਡਾਂ ਨਾਲ ਸੁਨਾਮ ਦੇ ਜਗਤਪੁਰਾ ਦੇ ਰਹਿਣ ਵਾਲੇ ਸੋਨੂੰ ਕੁਮਾਰ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਇਹ ਕੁੱਟਮਾਰ ਜਗਤਪੁਰਾ ਦੇ ਹੀ ਰਹਿਣ ਵਾਲੇ ਸਨ ਅਤੇ ਪੁਰਾਣੀ ਰੰਜਿਸ਼ ਦੇ ਚੱਲਦਿਆਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਪ੍ਰਦੂਸ਼ਣ ਖ਼ਿਲਾਫ਼ ਜੰਗ, CM ਮਾਨ ਦਾ ਲੁਧਿਆਣਾ ਵਾਸੀਆਂ ਨੂੰ ਵੱਡਾ ਤੋਹਫ਼ਾ
ਵੀਡੀਓ 'ਚ ਸਾਫ਼ ਨਜ਼ਰ ਆ ਰਿਹਾ ਹੈ ਕਿ ਕਿਵੇਂ ਮੁਲਜ਼ਮਾਂ ਨੇ ਸੋਨੂੰ ਨੂੰ ਸੜਕ 'ਤੇ ਘੇਰ ਕੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਅਤੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਦੱਸ ਦੇਈਏ ਕਿ ਹਮਲਾਵਰਾਂ 'ਚ ਇਕ ਔਰਤ ਦਾ ਨਾਂ ਵੀ ਸ਼ਾਮਲ ਹੈ। ਇਸ ਮਾਮਲੇ 'ਚ ਪੁਲਸ ਨੇ ਮਨੀ ਸਿੰਘ, ਕੁਲਦੀਪ ਸਿੰਘ , ਲਵੀ ਸਿੰਘ , ਗੋਪਾਲ ਸਿੰਘ, ਅਮਰੀਕ ਸਿੰਘ ਅਤੇ ਮਲਕੀਤ ਕੌਰ ਖ਼ਿਲਾਫ਼ ਇਰਾਦਾ-ਏ-ਕਤਲ ਦਾ ਸਮੇਤ ਕਈ ਗੰਭੀਰ ਧਾਰਾਵਾਂ ਤਹਿਤ ਮਾਮਲਾ ਦਰਜ ਕਰਦਿਆਂ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।