SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ...

Monday, Jul 20, 2026 - 11:46 AM (IST)

SIT ਦਫ਼ਤਰ ਪੁੱਜੇ ਸੁਖਬੀਰ ਬਾਦਲ, ਬੋਲੇ-ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ...

ਚੰਡੀਗੜ੍ਹ : ਬਹਿਬਲਕਲਾਂ ਅਤੇ ਕੋਟਕਪੂਰਾ ਬੇਅਦਬੀ ਮਾਮਲਿਆਂ ਨਾਲ ਸਬੰਧਿਤ ਕੇਸ ਨੂੰ ਲੈ ਕੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੂੰ ਅੱਜ ਸਿੱਟ ਵਲੋਂ ਤਲਬ ਕੀਤਾ ਗਿਆ ਹੈ। ਸੁਖਬੀਰ ਬਾਦਲ ਸਿੱਟ ਦੇ ਦਫ਼ਤਰ ਪੁੱਜ ਚੁੱਕੇ ਹਨ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਮੁੱਖ ਮੰਤਰੀ ਭਗਵੰਤ ਮਾਨ ਖ਼ਿਲਾਫ਼ ਭੜਾਸ ਕੱਢੀ।

ਇਹ ਵੀ ਪੜ੍ਹੋ : ਪੰਜਾਬ 'ਚ 3, 4 ਤੇ 5 ਅਗਸਤ ਨੂੰ ਸਫ਼ਰ ਕਰਨ ਵਾਲੇ ਸਾਵਧਾਨ! PRTC ਮੁਲਾਜ਼ਮਾਂ ਨੇ ਕਰ 'ਤਾ ਵੱਡਾ ਐਲਾਨ

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਬੇਅਦਬੀ ਮਾਮਲੇ ਨੂੰ ਲੈ ਕੇ ਸਿਆਸਤ ਖੇਡ ਰਹੀਆਂ ਹਨ ਅਤੇ ਲੋਕਾਂ ਨੂੰ ਇਨਸਾਫ਼ ਨਹੀਂ ਦੁਆਇਆ ਗਿਆ। ਉਨ੍ਹਾਂ ਕਿਹਾ ਕਿ ਵਿਰੋਧੀ ਜਿੰਨੀ ਮਰਜ਼ੀ ਸਿਆਸਤ ਖੇਡ ਲੈਣ ਪਰ ਅਕਾਲੀ ਦਲ ਹੀ ਲੋਕਾਂ ਨੂੰ ਇਨਸਾਫ਼ ਦਿਵਾਏਗਾ।

ਇਹ ਵੀ ਪੜ੍ਹੋ : ਪੰਜਾਬ 'ਚ ਜ਼ਮੀਨਾਂ ਖ਼ਰੀਦਣ-ਵੇਚਣ ਵਾਲਿਆਂ ਨੂੰ ਵੱਡੀ ਰਾਹਤ, ਰਜਿਸਟਰੀ ਦਾ ਪੂਰਾ ਸਿਸਟਮ ਹੁਣ...

ਸੁਖਬੀਰ ਬਾਦਲ ਨੇ ਕਿਹਾ ਕਿ ਵਿਰੋਧੀ ਜੋ ਮਰਜ਼ੀ ਕਰ ਲੈਣ, ਅਸੀਂ ਡਰਨ ਵਾਲੇ ਨਹੀਂ ਹਾਂ। ਉਨ੍ਹਾਂ ਕਿਹਾ ਕਿ ਪੰਜਾਬ 'ਚ ਪੰਜਾਬੀਆਂ ਦਾ ਰਾਜ ਰਹੇਗਾ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News