ਬੰਦੀ ਸਿੰਘਾਂ ਦੀ ਰਿਹਾਈ ਨਾ ਹੋਣ ਲਈ ਕੇਂਦਰ ਸਰਕਾਰ ਜ਼ਿੰਮੇਵਾਰ : ਸੁਖਬੀਰ ਬਾਦਲ
Saturday, Feb 18, 2023 - 10:13 PM (IST)
ਮਲੋਟ (ਜੁਨੇਜਾ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ 'ਚ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਬੰਦੀ ਸਿੱਖਾਂ ਦੀ ਰਿਹਾਈ ਲਈ ਚਲਾਈ ਦਸਤਖ਼ਤੀ ਮੁਹਿੰਮ ਦੇ ਦੂਜੇ ਪੜਾਅ ਦੀ ਅੱਜ ਪਿੰਡ ਬਾਦਲ ਦੇ ਗੁਰਦੁਆਰਾ ਸਾਹਿਬ ਤੋਂ ਸ਼ੁਰੂਆਤ ਕੀਤੀ। ਇਸ ਮੌਕੇ ਐੱਸ. ਜੀ. ਪੀ. ਜੀ.ਵੱਲੋਂ ਤਿਆਰ ਪ੍ਰਫਾਰਮੇ ਵਿਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ , ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਵੀ ਦਸਤਖ਼ਤ ਕੀਤੇ।
ਇਹ ਵੀ ਪੜ੍ਹੋ : ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਬੰਬੀਹਾ ਗਰੁੱਪ ਦੇ 3 ਸ਼ੂਟਰ ਹਥਿਆਰਾਂ ਸਮੇਤ ਗ੍ਰਿਫ਼ਤਾਰ
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਐੱਸ.ਜੀ.ਪੀ.ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਪੰਜਾਬ ਅੰਦਰ ਬੰਦੀ ਸਿੱਖਾਂ ਦੀ ਰਿਹਾਈ ਲਈ ਦਸਤਖ਼ਤੀ ਮੁਹਿੰਮ ਚਲਾਈ ਗਈ ਹੈ। ਬੰਦੀ ਸਿੱਖਾਂ ਦੀ ਰਿਹਾਈ ਵਿੱਚ ਦੇਰੀ ਹੋਣ ਲਈ ਕੇਂਦਰ ਦੀ ਭਾਜਪਾ ਅਤੇ ਦਿੱਲੀ ਸਰਕਾਰ ਜ਼ਿੰਮੇਵਾਰ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਸੀ ਕਿ ਸਜ਼ਾ ਪੂਰੀ ਕਰਨ ਵਾਲੇ ਸਾਰੇ ਸਿੱਖ ਕੈਦੀਆਂ ਨੂੰ ਰਿਹਾਅ ਕਰ ਦਿੱਤਾ ਜਾਵੇਗਾ ਪਰ ਉਨ੍ਹਾਂ ਵਾਅਦਾ ਪੂਰਾ ਨਹੀਂ ਕੀਤਾ।