ਪੰਜਾਬ ''ਚ ਰੋਜ਼ਾਨਾ ਹੋ ਰਹੇ ਕਤਲਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਮਾਨ ਸਰਕਾਰ
Monday, Nov 03, 2025 - 03:25 PM (IST)
            
            ਜਲੰਧਰ/ਤਰਨਤਾਰਨ- ਜਗਰਾਓਂ ਵਿਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਮਾਮਲੇ 'ਤੇ ਸ਼੍ਰੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਲੰਮੇਂ ਹੱਥੀਂ ਲੈਂਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀ ਕੋਈ ਫਿਕਰ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿਚ ਤਾਂ ਰਹਿੰਦਾ ਹੀ ਨਹੀਂ ਹੈ।
ਇਹ ਵੀ ਪੜ੍ਹੋ: ਪਾਕਿ ਡੌਂਕਰ ਮਿੱਠੂ ਬਾਰੇ ਖੁੱਲ੍ਹੇ ਵੱਡੇ ਰਾਜ਼! ਡੌਂਕੀ ਲਾ ਰਹੇ ਨੌਜਵਾਨਾਂ ਨੂੰ ਬੰਦੀ ਬਣਾ ਕੇ ਕ੍ਰਿਪਟੋ ਐਪ ਜ਼ਰੀਏ ...
ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਰੋਜ਼ ਕੋਈ ਨਾ ਕੋਈ ਕਤਲ ਹੋ ਰਿਹਾ ਹੈ। ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ। ਜਗਰਾਓਂ ਵਿਚ ਕਬੱਡੀ ਖਿਡਾਰੀ ਮਾਰ ਦਿੱਤਾ, ਹੁਣ ਬਟਾਲਾ ਵਿਚ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਪਰ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਚਾਕਰੀ ਵਿੱਚ ਲੱਗਾ ਹੋਇਆ ਹੈ, ਉਸ ਨੂੰ ਸੂਬੇ ਦੀ ਕੋਈ ਫਿਕਰ ਹੀ ਨਹੀਂ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਪੰਜਾਬ ਸਰਕਾਰ ਤੋਂ ਅੱਕ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਚ ਕਰੀਬ 45 ਮਿੰਟ ਬਾਦਲਾਂ ਖ਼ਿਲਾਫ਼ ਬੋਲਣ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਲਈ ਕੋਈ ਕੰਮ ਨਹੀਂ ਕੀਤਾ, ਜਿਹੜਾ ਉਹ ਦੱਸ ਸਕਣ। ਇਸ ਕਰਕੇ ਉਨ੍ਹਾਂ ਕੋਲ ਸਿਰਫ਼ ਬਾਦਲਾਂ ਨੂੰ ਘੇਰਣ ਤੋਂ ਇਲਾਵਾ ਹੋਰ ਕੁਝ ਵੀ ਬੋਲਣ ਲਈ ਨਹੀਂ ਹੁੰਦਾ।
ਇਹ ਵੀ ਪੜ੍ਹੋ: Punjab:ਹੈਂ ਇਹ ਕੀ! 4 ਸਾਲ ਬਾਅਦ ਜ਼ਿੰਦਾ ਨਿਕਲਿਆ ਜਬਰ-ਜ਼ਿਨਾਹ ਦਾ ਮੁਲਜ਼ਮ, ਹੈਰਾਨ ਕਰੇਗਾ ਮਾਮਲਾ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
